07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਨੀਟ ਸਮੇਤ ਹੋਰ ਪੇਪਰ ਲੀਕ ਮਾਮਲਿਆਂ ਖ਼ਿਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-07-2026

ਫਗਵਾੜਾ, 22 ਜੁਲਾਈ (ਹਰਜੋਤ ਸਿੰਘ ਚਾਨਾ)- ਪੰਜਾਬ ਕਾਂਗਰਸ ਦੇ ਸੱਦੇ ‘ਤੇ ਅੱਜ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਫਗਵਾੜਾ ਵਿਖੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਦੌਰਾਨ ਸਮੂਹ ਕਾਂਗਰਸੀ ਆਗੂ, ਵਰਕਰ ਤੇ ਸਮਰਥਕ ਸਥਾਨਕ ਗੁਰੂ ਹਰਗੋਬਿੰਦ ਨਗਰ ਸਥਿਤ ਡਾ. ਅੰਬੇਡਕਰ ਪਾਰਕ ਵਿਖੇ ਇਕੱਠੇ ਹੋਏ | ਪ੍ਰਦਰਸ਼ਨਕਾਰੀਆਂ ਨੇ ਹੱਥਾਂ ‘ਚ ਤਖ਼ਤੀਆਂ ਫੜ ਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਰਾਜ ‘ਚ ਜਿੱਥੇ ਵਾਰ-ਵਾਰ ਨੀਟ ਪੇਪਰ ਲੀਕ ਹੋ ਰਹੇ ਹਨ ਉੱਥੇ ਹੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਕਈ ਸੂਬਾ ਪੱਧਰੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਏ ਹਨ ਜਿਸ ਨਾਲ ਨੌਜਵਾਨਾਂ ਦਾ ਭਵਿੱਖ ਖ਼ਤਰੇ ਦਾ ਸ਼ਿਕਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਫਾਰਮਾਸਿਸਟ ਭਰਤੀ ਪ੍ਰੀਖਿਆ ਤੋਂ ਪਹਿਲਾਂ 12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਤੇ ਪੀ.ਐੱਸ.ਟੀ.ਈ.ਟੀ. ਦੇ ਪੇਪਰ ਵੀ ਲੀਕ ਹੋਏ ਜਿਸ ਨਾਲ ਭਰਤੀ ਤੇ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ‘ਤੇ ਗੰਭੀਰ ਸਵਾਲ ਖੜ੍ਹੇ ਹੋਏ ਹਨ | ਉਨ੍ਹਾਂ ਦੋਸ਼ ਲਾਇਆ ਕਿ ਗਰੁੱਪ-ਬੀ ਪੇਪਰ ਲੀਕ ਮਾਮਲੇ ਨੂੰ ਛੇ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਢੁਕਵੀਂ ਜਾਂਚ ਨਹੀਂ ਹੋਈ, ਜੋ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨੀਟ ਸਮੇਤ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਨੇ ਦੇਸ਼ ਤੇ ਪੰਜਾਬ ਦੇ ਲੱਖਾਂ ਨੌਜਵਾਨਾਂ ਦਾ ਪ੍ਰੀਖਿਆ ਪ੍ਰਣਾਲੀ ਤੋਂ ਵਿਸ਼ਵਾਸ ਹਿਲਾ ਦਿੱਤਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦਾ ਸਪਸ਼ਟ ਮੰਨਣਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ ।ਇਸ ਮੌਕੇ ਬਲਾਕ ਕਾਂਗਰਸ ਫਗਵਾੜਾ ਸ਼ਹਿਰੀ ਅਤੇ ਦਿਹਾਤੀ ਦੇ ਸਮੂਹ ਕਾਂਗਰਸੀ ਵਰਕਰ, ਸਮਰਥਕ, ਐਸ.ਸੀ. ਵਿੰਗ, ਮਹਿਲਾ ਵਿੰਗ ਓ.ਬੀ.ਸੀ. ਵਿੰਗ ਤੇ ਯੂਥ ਕਾਂਗਰਸ ਦੇ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਸਬਾ ਨਡਾਲਾ ਤੇ ਆਸ-ਪਾਸ ਹੋਈ ਮੋਹਲੇਧਾਰ ਬਰਸਾਤ ਨੇ ਕਿਸਾਨਾਂ ਦੇ ਚਿਹਰਿਆਂ ‘ਤੇ ਲਿਆਂਦੀ ਰੌਣਕ, ਲੋਕਾਂ ਨੂੰ ਵੀ ਮਿਲੀ ਵ... ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਮਾਨਸੂਨ ਤੋਂ ਪਹਿਲਾਂ ਡਰੇਨਾਂ, ਨਾਲਿਆਂ ਦੀ ਸਫ਼ਾਈ ਕਰਨ ਵਿਚ ਅਸਫ਼ਲ ਰਹੀ- ਅਵਿਨਾਸ਼ ਰਾਏ ਖੰਨ...
Ad Position 24
No active advertisement