07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਕਸਬਾ ਨਡਾਲਾ ਤੇ ਆਸ-ਪਾਸ ਹੋਈ ਮੋਹਲੇਧਾਰ ਬਰਸਾਤ ਨੇ ਕਿਸਾਨਾਂ ਦੇ ਚਿਹਰਿਆਂ ‘ਤੇ ਲਿਆਂਦੀ ਰੌਣਕ, ਲੋਕਾਂ ਨੂੰ ਵੀ ਮਿਲੀ ਵੱਡੀ ਰਾਹਤ

Ad Position 21
No active advertisement
ਅਜੀਤ ਡੈਸਕ 23-07-2026

ਨਡਾਲਾ, 22 ਜੁਲਾਈ (ਰਘਬਿੰਦਰ ਸਿੰਘ)- ਕਸਬਾ ਨਡਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬੁੱਧਵਾਰ ਨੂੰ ਹੋਈ ਮੋਹਲੇਧਾਰ ਬਰਸਾਤ ਨੇ ਜਿੱਥੇ ਕਿਸਾਨਾਂ ਦੇ ਚਿਹਰਿਆਂ ‘ਤੇ ਰੌਣਕ ਲਿਆ ਦਿੱਤੀ, ਉੱਥੇ ਹੀ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮ੍ਹਸ ਤੋਂ ਪਰੇਸ਼ਾਨ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੀ ਸਾਵਣ ਮਹੀਨੇ ਦੀ ਇਸ ਪਹਿਲੀ ਭਾਰੀ ਬਰਸਾਤ ਦਾ ਇਲਾਕਾ ਵਾਸੀਆਂ ਨੇ ਖ਼ੁਸ਼ੀ ਨਾਲ ਸਵਾਗਤ ਕੀਤਾ | ਪਿਛਲੇ ਕਈ ਦਿਨਾਂ ਤੋਂ ਮੀਂਹ ਨਾ ਪੈਣ ਅਤੇ ਬਿਜਲੀ ਸਪਲਾਈ ਵੀ ਪੂਰੀ ਨਾ ਮਿਲਣ ਕਾਰਨ ਝੋਨੇ ਦੀ ਫ਼ਸਲ ਨੂੰ ਲੈ ਕੇ ਕਿਸਾਨ ਚਿੰਤਤ ਸਨ। ਅੱਜ ਹੋਈ ਮੋਹਲੇਧਾਰ ਬਰਸਾਤ ਨਾਲ ਖੇਤਾਂ ਨੂੰ ਲੋੜੀਂਦਾ ਪਾਣੀ ਮਿਲਿਆ ਜਿਸ ਨਾਲ ਕਿਸਾਨਾਂ ਨੇ ਸੁੱਖ ਦਾ ਸਾਹ ਲਿਆ ਤੇ ਫ਼ਸਲ ਲਈ ਇਸ ਨੂੰ ਬਹੁਤ ਲਾਹੇਵੰਦ ਦੱਸਿਆ | ਇਸ ਦੌਰਾਨ ਕਿਸਾਨ ਹਰਜਿੰਦਰ ਸਿੰਘ ਸਾਹੀ, ਨਵਜਿੰਦਰ ਸਿੰਘ ਬੱਗਾ ਕੋਚ ਹਰਵਿੰਦਰ ਸਿੰਘ, ਰਘਵਿੰਦਰ ਸਿੰਘ ਸਾਹੀ ਅਤੇ ਹੋਰਾਂ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਵੀ ਸਮੇਂ-ਸਮੇਂ ‘ਤੇ ਇਸੇ ਤਰ੍ਹਾਂ ਬਰਸਾਤ ਹੁੰਦੀ ਰਹੀ ਤਾਂ ਝੋਨੇ ਦੀ ਫ਼ਸਲ ਨੂੰ ਕਾਫ਼ੀ ਲਾਭ ਹੋਵੇਗਾ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਬਿਜਲੀ ਅਤੇ ਟਿਊਬਵੈੱਲਾਂ ‘ਤੇ ਘੱਟ ਨਿਰਭਰ ਰਹਿਣਾ ਪਵੇਗਾ ਜਿਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਵਿਚ ਵੀ ਕਮੀ ਆਵੇਗੀ | ਦੂਜੇ ਪਾਸੇ, ਭਾਰੀ ਬਰਸਾਤ ਕਾਰਨ ਕਸਬਾ ਨਡਾਲਾ ਦੀਆਂ ਕਈ ਗਲੀਆਂ, ਨਾਲੀਆਂ ਤੇ ਸੀਵਰੇਜ ਪ੍ਰਣਾਲੀ ਜਾਮ ਹੋ ਗਈ, ਜਿਸ ਨਾਲ ਕਈ ਥਾਵਾਂ ‘ਤੇ ਪਾਣੀ ਖੜ੍ਹਾ ਹੋ ਗਿਆ| ਕਈ ਘਰਾਂ ਵਿਚ ਵੀ ਬਰਸਾਤੀ ਪਾਣੀ ਦਾਖ਼ਲ ਹੋ ਗਿਆ ਜਿਸ ਨੂੰ ਲੋਕ ਬਾਲਟੀਆਂ ਤੇ ਹੋਰ ਸਾਧਨਾਂ ਦੀ ਮਦਦ ਨਾਲ ਬਾਹਰ ਕੱਢਦੇ ਵੇਖੇ ਗਏ | ਭਾਵੇਂ ਭਾਰੀ ਬਰਸਾਤ ਕਾਰਨ ਕੁਝ ਸਮੇਂ ਲਈ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਪਰ ਲੰਬੇ ਸਮੇਂ ਤੋਂ ਪੈ ਰਹੀ ਹੁੰਮ੍ਹਸ ਤੇ ਤਪਦੀ ਗਰਮੀ ਤੋਂ ਮਿਲੀ ਰਾਹਤ ਕਾਰਨ ਇਲਾਕਾ ਵਾਸੀਆਂ ਨੇ ਇਸ ਬਰਸਾਤ ਨੂੰ ਰਾਹਤ ਤੇ ਖ਼ੁਸ਼ਹਾਲੀ ਦਾ ਸੰਦੇਸ਼ ਦੇਣ ਵਾਲੀ ਬਰਸਾਤ ਕਰਾਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਈ. ਐਕਟ ਤਹਿਤ ਪ੍ਰਾਈਵੇਟ ਸਕੂਲ 25 ਪ੍ਰਤੀਸ਼ਤ ਰਾਖਵੀਂਆਂ ਸੀਟਾਂ ’ਤੇ ਬੱਚਿਆਂ ਨੂੰ ਦਾਖਲਾ ਦੇਣ ਲਈ ਪਾਬੰਦ ਅਗਲੀ ਖ਼ਬਰ ਨੀਟ ਸਮੇਤ ਹੋਰ ਪੇਪਰ ਲੀਕ ਮਾਮਲਿਆਂ ਖ਼ਿਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ
Ad Position 24
No active advertisement