07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਗੁਰਦੁਆਰਾ ਸਾਹਿਬ ਅੰਮਿ੍ਤ ਬਾਜ਼ਾਰ ਵਿਖੇ ਸਾਲਾਨਾ ਸਮਾਗਮ ਅੱਜ ਤੋਂ

Ad Position 21
No active advertisement
ਅਜੀਤ ਡੈਸਕ 23-07-2026

ਕਪੂਰਥਲਾ, 22 ਜੁਲਾਈ (ਸਡਾਨਾ)-ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਅੰਮਿ੍ਤ ਬਾਜ਼ਾਰ ਵਿਖੇ 23, 24 ਤੇ 25 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਪ੍ਰਬੰਧਕ ਨਵਜੀਤ ਸਿੰਘ ਰਾਜੂ ਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਰਾਤ 7 ਤੋਂ 10 ਵਜੇ ਤੱਕ ਹੋਣ ਵਾਲੇ ਇਨ੍ਹਾਂ ਕੀਰਤਨ ਸਮਾਗਮਾਂ ਦੌਰਾਨ 23 ਜੁਲਾਈ ਨੂੰ ਆਖੰਡ ਕੀਰਤਨੀ ਜਥੇ ਦੇ ਭਾਈ ਜਸਪਾਲ ਸਿੰਘ, ਬੀਬੀ ਮਨਜਿੰਦਰ ਕੌਰ ਤੇ ਭਾਈ ਪਿ੍ਤਪਾਲ ਸਿੰਘ ਤੋਂ ਇਲਾਵਾ ਭਾਈ ਗੁਰਸ਼ੇਰ ਸਿੰਘ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸੇ ਤਰ੍ਹਾਂ 24 ਜੁਲਾਈ ਨੂੰ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਭਾਈ ਵਰਿਆਮ ਸਿੰਘ ਤੇ ਭਾਈ ਕੰਵਰਪ੍ਰੀਤ ਸਿੰਘ ਪਟਿਆਲਾ ਵਾਲੇ ਹਾਜ਼ਰੀ ਭਰਨਗੇ, ਜਦਕਿ 25 ਜੁਲਾਈ ਨੂੰ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਏਗਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਦੇ ਲਾਰੇ-ਲੱਪਿਆਂ ਤੋਂ ਤੰਗ ਸਫ਼ਾਈ ਸੇਵਕ ਸੰਘਰਸ਼ ਦਾ ਰਾਹ ਫੜਨ ਲਈ ਮਜਬੂਰ ਅਗਲੀ ਖ਼ਬਰ ਲੀਗਲ ਏਡ ਡਿਫੈਂਸ ਨੀਤੀ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਤੀਜੇ ਦਿਨ ’ਚ ਦਾਖਲ
Ad Position 24
No active advertisement