06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਜੇਕਰ ਕਿਸਾਨਾਂ ਦੇ ਹਿਤਾਂ ਨੂੰ ਅੱਖੋਂ ਪਰੋਖੇ ਕਰਕੇ ਕੋਈ ਸਮਝੌਤਾ ਕੀਤਾ ਗਿਆ ਤਾਂ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ- ਬਾਈ ਨਛੱਤਰ ਸਿੰਘ

Ad Position 21
No active advertisement
ਅਜੀਤ ਡੈਸਕ 23-07-2026
ਕਪੂਰਥਲਾ, 22 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸ਼ੇਰੇ ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਸੂਬਾਈ ਪ੍ਰਧਾਨ ਬਾਈ ਨਛੱਤਰ ਸਿੰਘ ਨੇ ਇਕ ਬਿਆਨ ਵਿਚ ਭਾਰਤ ਅਮਰੀਕਾ ਸਮਝੌਤੇ ਦੇ ਵਿਰੋਧ ਵਿਚ ਦਿੱਲੀ ਵਿਚ ਹੋਣ ਵਾਲੀ ਵਿਸ਼ਾਲ ਮਹਾਂ ਪੰਚਾਇਤ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨੂੰ ਪੰਜਾਬ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਪੁਲਿਸ ਵਲੋਂ ਰੋਕੇ ਜਾਣ ਤੇ ਉਨ੍ਹਾਂ ਦੀਆਂ ਗਿ੍ਫ਼ਤਾਰੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਇਸ ਨੂੰ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਤੇ ਲੋਕਤੰਤਰ ਵਿਰੋਧੀ ਨੀਤੀ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤੇ ਦੀ ਆੜ ਵਿਚ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਵੱਡੇ ਕਾਰਪੋਰੇਟ ਘਰਾਨਿਆਂ ਦੇ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ, ਮਹਿੰਗੀ ਖੇਤੀ ਲਾਗਤ, ਫ਼ਸਲਾਂ ਦੇ ਵਾਜਬ ਭਾਅ ਨਾ ਮਿਲਣ ਤੇ ਮੰਡੀ ਪ੍ਰਬੰਧ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਵਪਾਰਕ ਸਮਝੌਤੇ ਰਾਹੀਂ ਵਿਦੇਸ਼ੀ ਖੇਤੀਬਾੜੀ ਉਤਪਾਦਾਂ ਲਈ ਭਾਰਤ ਦੇ ਬਾਜ਼ਾਰ ਖੋਲੇ ਜਾਂਦੇ ਹਨ ਤਾਂ ਇਸ ਦਾ ਖ਼ਮਿਆਜ਼ਾ ਪੰਜਾਬ ਦੇ ਕਿਸਾਨਾਂ ਤੇ ਡੇਅਰੀ ਖੇਤਰ ਨੂੰ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਨੂੰ ਜੇਲ੍ਹਾਂ ਵਿਚ ਡੱਕ ਰਹੀ ਹੈ, ਪ੍ਰੰਤੂ ਕਿਸਾਨ ਸਰਕਾਰ ਦੇ ਜਬਰ ਦਾ ਸਾਹਮਣਾ ਕਰਦੇ ਹੋਏ ਆਪਣਾ ਸੰਘਰਸ਼ ਜਾਰੀ ਰੱਖਣਗੇ | ਬਾਈ ਨਛੱਤਰ ਸਿੰਘ ਨੇ ਮੰਗ ਕੀਤੀ ਕਿ ਗਿ੍ਫ਼ਤਾਰ ਕੀਤੇ ਗਏ ਕਿਸਾਨ ਤੁਰੰਤ ਰਿਹਾਅ ਕੀਤੇ ਜਾਣ ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਨੀਤੀ ਬੰਦ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੇ ਹਿਤਾਂ ਨੂੰ ਅੱਖੋਂ ਪਰੋਖੇ ਕਰਕੇ ਜੇਕਰ ਕੋਈ ਸਮਝੌਤਾ ਕੀਤਾ ਗਿਆ ਤਾਂ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਸੁਣਨਗੇ ਮੰਡ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗਰੇਟਰ ਵਲੋਂ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement