ਕਪੂਰਥਲਾ, 22 ਜੁਲਾਈ (ਵਿ.ਪ੍ਰ.)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਬੀ.ਸੀ.ਏ. ਦੀ ਵਿਦਿਆਰਥਣ ਅਮਨਪ੍ਰੀਤ ਕੌਰ ਨੇ 8.25 ਸੀ.ਜੀ.ਪੀ.ਏ. ਤੇ ਵਰੁਣਪ੍ਰੀਤ ਕੌਰ ਨੇ 8.21 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਬੀ.ਸੀ.ਏ. ਛੇਵੇਂ ਸਮੈਸਟਰ ਦੇ ਨਤੀਜੇ ਵਿਚ ਅਮਨਪ੍ਰੀਤ ਕੌਰ 9.64 ਐਸ.ਜੀ.ਪੀ.ਏ.ਤੇ ਵਰੁਣਪ੍ਰੀਤ ਕੌਰ ਨੇ 9.45 ਐਸ.ਜੀ.ਪੀ.ਏ., ਡੌਲੀ ਤੇ ਗੁਰਲੀਨ ਕੌਰ ਨੇ 9.27 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਨੇ ਦੱਸਿਆ ਕਿ ਕਾਲਜ ਦਾ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸੰਭਵ ਹੋਇਆ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਭਵਿੱਖ ਵਿਚ ਵੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾਸਰੋਤ ਬਣੇਗੀ | ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਡਾ. ਢਿੱਲੋਂ ਨੇ ਕਾਲਜ ਦੇ ਅਧਿਆਪਕਾਂ ਦੀ ਮਿਹਨਤ, ਸਮਰਪਣ ਤੇ ਯੋਗ ਮਾਰਗ ਦਰਸ਼ਨ ਲਈ ਵੀ ਉਨ੍ਹਾਂ ਦੀ ਸ਼ਲਾਘਾ ਕੀਤੀ | ਇਸੇ ਦੌਰਾਨ ਹੀ ਕਾਲਜ ਦੇ ਕੰਪਿਊਟਰ ਸਾਇੰਸ ਤੇ ਐਪਲੀਕੇਸ਼ਨ ਵਿਭਾਗ ਦੀ ਮੁਖੀ ਪ੍ਰੋ. ਦਮਨਜੀਤ ਕੌਰ ਨੇ ਵੀ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਭਵਿੱਖ ਵਿਚ ਵੀ ਵਿਦਿਆਰਥਣਾਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣਗੀਆਂ |