06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ, ਮਜ਼ਦੂਰ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਢਿਲਵਾਂ ਵਿਖੇ ਧਰਨਾ

Ad Position 21
No active advertisement
ਅਜੀਤ ਡੈਸਕ 23-07-2026
ਢਿਲਵਾਂ, 22 ਜੁਲਾਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਟੋਲ ਪਲਾਜ਼ਾ ਢਿਲਵਾਂ ਵਿਖੇ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਢਿਲਵਾਂ ਵਿਖੇ ਧਰਨਾ ਦਿੰਦਿਆਂ 12 ਤੋਂ 3 ਵਜੇ ਤੱਕ ਟੋਲ ਨੂੰ ਵਾਹਨਾਂ ਲਈ ਮੁਕਤ ਕੀਤਾ ਗਿਆ | ਇਸ ਮੌਕੇ ਵੱਖ ਵੱਖ-ਵੱਖ ਕਿਸਾਨ ਜਥੇਬੰਦੀਆਂ ਜਿਨ੍ਹਾਂ ਚ ਕਿਰਤੀ ਕਿਸਾਨ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮਲ੍ਹ, ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਰਾਜਿੰਦਰ ਸਿੰਘ ਰਾਣਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ, ਆਲ ਇੰਡੀਆ ਕਿਸਾਨ ਯੂਨੀਅਨ ਆਦਿ ਦੇ ਆਗੂਆਂ ਵਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਅੱਜ ਦਾ ਇਹ ਧਰਨਾ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਸਮੇਤ ਪੈਟਰੋਲ, ਡੀਜ਼ਲ ਤੇ ਗੈਸ ਦੀਆ ਕੀਮਤਾਂ ਵਿਚ ਕੀਤਾ ਵਾਧਾ, ਲੈਂਡ ਪੂਲਿੰਗ ਪਾਲਿਸੀ ਲਾਗੂ ਕਰਨ ਦੇ ਰੋਸ ਵਜੋਂ ਹੈ | ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਹੁੰਦਾ ਹੈ ਤਾਂ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨ ਆਰਥਿਕ ਤੌਰ ਤੇ ਹੋਰ ਕਮਜ਼ੋਰ ਹੋ ਜਾਵੇਗਾ| ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਮਝੌਤੇ ਦਾ ਸਿੱਧਾ ਅਸਰ ਜਿੱਥੇ ਕਿਸਾਨਾਂ, ਮਜ਼ਦੂਰਾਂ ਤੇ ਪਵੇਗਾ ਉੱਥੇ ਛੋਟੇ ਦੁਕਾਨਦਾਰ,ਵਪਾਰੀ ਆਦਿ ਵੀ ਬੁਰੀ ਤਰਾਂ ਨਾਲ ਪ੍ਰਭਾਵਿਤ ਹੋਣਗੇ | ਇਸ ਮੌਕੇ ਮੀਤ ਪ੍ਰਧਾਨ ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਭੰਡਾਲ, ਜਗਜੀਤ ਸਿੰਘ ਔਜਲਾ, ਕਰਮਜੀਤ ਸਿੰਘ ਦਿਲਬਾਗ ਸਿੰਘ, ਮਲਕੀਤ ਸਿੰਘ ਧਾਲੀਵਾਲ, ਭਜਨ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਸ਼ੇਰਪੁਰ ਸੱਧਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚੀਮਾ, ਜਗਜੀਤ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ, ਸੋਮਨਾਥ, ਲਖਬੀਰ ਸਿੰਘ ਤੇ ਕੁੰਦਨ ਸਿੰਘ (ਦੋਨੋ ਨੰਬਰਦਾਰ), ਅਮਰੀਕ ਸਿੰਘ ਮੀਤ ਪ੍ਰਧਾਨ, ਪ੍ਰਤਾਪ ਸਿੰਘ ਤੇ ਸੁਖਵਿੰਦਰ ਸਿੰਘ ਰਾਏ ਦੋਨੋ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ, ਚਰਨ ਸਿੰਘ, ਰਛਪਾਲ ਸਿੰਘ, ਤਰਲੋਕ ਸਿੰਘ ਸਰਪ੍ਰਸਤ, ਮਹਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਰਾਣਾ ਪ੍ਰਧਾਨ, ਜਸਵਿੰਦਰ ਸਿੰਘ ਟਿੱਬਾ, ਗੁਰਭੇਜ ਸਿੰਘ ਆਦਿ ਸਮੇਤ ਵੱਡੀ ਗਿਣਤੀ ਚ ਕਿਸਾਨਾਂ ਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ| ਇਸ ਮੌਕੇ ਥਾਣਾ ਢਿਲਵਾਂ ਦੇ ਮੁਖੀ ਹਰਜਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ’ਤੇ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨਾਲ ਸਬੰਧਿਤ ਨੌਜਵਾਨ ਨੇ ਕੀਤੀ ਸ਼ੇਖੂਪੁਰ ਤੇ ਹੋਰ ਸਥਾਨਾਂ ਦੀ ਸਫ਼ਾਈ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦਾ ਦੌਰਾ 23 ਜੁਲਾਈ ਨੂੰ ਕਰਨਗੇ...
Ad Position 24
No active advertisement