ਭੁਲੱਥ, 23 ਜੁਲਾਈ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਵਲੋਂ ‘ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪਹਿਲ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ | ਇਸ ਸਬੰਧੀ ਕਰਵਾਏ ਗਏ ਸਮਾਗਮ ਵਿਚ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਅਤੇ ਹਲਕਾ ਸੰਗਠਨ ਇੰਚਾਰਜ ਰਸ਼ਪਾਲ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਸੂਰਜ ਕੁਮਾਰ, ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ ਤੇ ਕੌਂਸਲਰ ਗੌਰਵ ਸਭਰਵਾਲ, ਜਥੇਦਾਰ ਜੀਤ ਸਿੰਘ ਰਾਮਗੜ੍ਹ ਵੀ ਮੌਜੂਦ ਰਹੇ | ਸਕੂਲ ਦੇ ਮੁਖੀ ਜਗਤਾਰ ਸਿੰਘ ਨੇ ਸਮੂਹ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਕੂਲ ਵਿਚ ਆਉਣ ‘ਤੇ ਜੀ ਆਇਆ ਕਿਹਾ | ਇਸ ਮੌਕੇ ਰਸ਼ਪਾਲ ਸ਼ਰਮਾ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਮੁਹੱਈਆ ਕਰਵਾਉਣ ਨਾਲ ਨਾ ਸਿਰਫ਼ ਉਨ੍ਹਾਂ ਦਾ ਹੌਸਲਾ ਵਧੇਗਾ, ਸਗੋਂ ਮਾਪਿਆਂ ਨੂੰ ਵੀ ਆਰਥਿਕ ਰਾਹਤ ਮਿਲੇਗੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਧਿਆਨ ਸਿੰਘ, ਵਰਿੰਦਰ ਪ੍ਰੀਤ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਨਵੀਨਤਾ, ਨੀਲਮ ਰਾਣੀ, ਸੁਮਨ ਬਜਾਜ, ਚਰਨਜੀਤ ਕੌਰ, ਮਹਿੰਦਰ ਪਾਲ, ਜੋਤੀ ਤੇ ਕੈਂਪਸ ਮੈਨੇਜਰ ਗੁਰਵਿੰਦਰ ਸਿੰਘ ਹਾਜ਼ਰ ਸਨ |