06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਲੋਕਤੰਤਰ ਦੇ ਰਖਵਾਲੇ ਹੋਣ ਦਾ ਦਾਅਵਾ ਕਰਨ ਵਾਲੀ ‘ਆਪ’ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਹੋਇਆ- ਐਚ. ਐਸ. ਵਾਲੀਆ

Ad Position 21
No active advertisement
ਅਜੀਤ ਡੈਸਕ 24-07-2026
ਕਪੂਰਥਲਾ, 23 ਜੁਲਾਈ (ਵਿ.ਪ੍ਰ.)- ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਨੇ ਬਰਨਾਲਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਵਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਰਖਵਾਲੇ ਹੋਣ ਦਾ ਦਾਅਵਾ ਕਰਨ ਵਾਲੀ ‘ਆਪ’ ਦੀ ਸਰਕਾਰ ਦਾ ਇਸ ਘਟਨਾ ਕਾਰਨ ਅਸਲੀ ਚਿਹਰਾ ਇਕ ਵਾਰ ਫਿਰ ਬੇਨਕਾਬ ਹੋਇਆ ਹੈ | ਉਨ੍ਹਾਂ ਕਿਹਾ ਕਿ ਬਰਨਾਲਾ ਵਿਚ ਸਫ਼ਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਮਸਲੇ ਦਾ ਹੱਲ ਗੱਲਬਾਤ ਰਾਹੀਂ ਕਰਨ ਦੀ ਬਜਾਏ ਪੁਲਿਸ ਬੱਲ ਦੀ ਵਰਤੋਂ ਕਰਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | ਅਕਾਲੀ ਆਗੂ ਨੇ ਕਿਹਾ ਕਿ ਹੁਣ ਸਰਕਾਰ ਦੇ ਸਾਢੇ 4 ਵਰ੍ਹੇ ਦਾ ਰਾਜ ਪੂਰਾ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ ਨੂੰ ਸਰਕਾਰ ਅਜੇ ਵੀ ਅਣਗੌਲਿਆ ਕਰ ਰਹੀ ਹੈ, ਜਿਸ ਕਾਰਨ ਪੰਜਾਬ ਦੇ ਹੋਰ ਵਰਗਾਂ ਦੇ ਲੋਕਾਂ ਤੋਂ ਇਲਾਵਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਵੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਖ਼ਤਿਆਰ ਕੀਤੀ ਗਈ ਨੀਤੀ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ|
Ad Position 22
No active advertisement
ਪਿਛਲੀ ਖ਼ਬਰ ਹਲਕੇ ’ਚ ਸਾਰਥਿਕ ਸਰਗਰਮੀਆਂ ਲਈ ਹਲਕਾ ਇੰਚਾਰਜ ਦੀ ਨਿਯੁਕਤੀ ਜ਼ਰੂਰੀ- ਅਕਾਲੀ ਆਗੂ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਚ ਸੀ. ਬੀ. ਐੱਸ. ਈ. ਵਾਲੀਬਾਲ ਕਲੱਸਟਰ 18 ਟੂਰਨਾਮੈਂਟ ਦਾ ਆਗਾਜ਼
Ad Position 24
No active advertisement