06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਾਰ ਐਸੋਸੀਏਸ਼ਨ ਭੁਲੱਥ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਜਾਰੀ

Ad Position 21
No active advertisement
ਅਜੀਤ ਡੈਸਕ 24-07-2026
ਭੁਲੱਥ, 23 ਜੁਲਾਈ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਬਾਰ ਐਸੋਸੀਏਸ਼ਨ ਭੁਲੱਥ ਦੇ ਸਮੂਹ ਵਕੀਲਾਂ ਵਲੋਂ ਡਿਫੈਂਸ ਕੌਂਸਲ ਪਾਲਿਸੀ ਦੇ ਵਿਰੋਧ ਕੀਤੇ ਜਾ ਰਹੇ ਅੰਦੋਲਨ ਦੌਰਾਨ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਦੀ ਅਗਵਾਈ ਵਿਚ ਭੁੱਖ ਹੜਤਾਲ਼ ਚੌਥੇ ਦਿਨ ਵੀ ਜਾਰੀ ਰਹੀ | ਭੁੱਖ ਹੜਤਾਲ ‘ਤੇ ਚੌਥੇ ਦਿਨ ਐਡਵੋਕੇਟ ਐਡਵੋਕੇਟ ਮਨਿੰਦਰਜੀਤ ਸਿੰਘ ਸੈਕਟਰੀ, ਤੇ ਐਡਵੋਕੇਟ ਜਗਜੀਤ ਸਿੰਘ ਟਾਂਡੀ ਬੈਠੇ | ਇਸ ਮੌਕੇ ਗੱਲਬਾਤ ਕਰਦਿਆਂ ਬਾਰ ਐਸੋਸੀਏਸ਼ਨ ਭੁਲੱਥ ਦੇ ਪ੍ਰਧਾਨ ਐਡਵੋਕੇਟ ਕੁਲਵੰਤ ਸਿੰਘ ਸਹਿਗਲ ਨੇ ਦੱਸਿਆ ਕਿ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਦੇ ਵਕੀਲਾਂ ਵੱਲੋਂ ਜ਼ਿਲ੍ਹੇ ਤੇ ਸਬ ਡਵੀਜ਼ਨ ਪੱਧਰ ‘ਤੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਅੰਦੋਲਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਮੂਹ ਵਕੀਲਾਂ ਵੱਲੋਂ ਪੰਜਾਬ ਭਰ ਵਿਚ ਲਗਾਤਾਰ ਧਰਨ ਵੀ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪਾਲਿਸੀ ਦੇ ਵਿਰੋਧ ਵਿਚ ਮਾਨਯੋਗ ਸੁਪਰੀਮ ਕੋਰਟ ਤੇ ਪੰਜਾਬ ਹਰਿਆਣਾ ਹਾਈਕੋਰਟ ਵਿਖੇ ਵੀ ਵਕੀਲਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਸਤਪਾਲ ਵਧਾਵਨ , ਐਡਵੋਕੇਟ ਅੰਮਿ੍ਤਪਾਲ ਸਿੰਘ ਬੇਦੀ, ਐਡਵੋਕੇਟ ਅਭਿਸ਼ੇਕ ਢੱਲ, ਐਡਵੋਕੇਟ ਨਵਜਿੰਦਰ ਸਿੰਘ, ਐਡਵੋਕੇਟ ਜਗਜੀਤ ਸਿੰਘ ਟਾਂਡੀ, ਐਡਵੋਕੇਟ ਰਾਜਦੀਪ ਸਿੰਘ, ਐਡਵੋਕੇਟ ਮਨਦੀਪ ਸਿੰਘ, ਐਡਵੋਕੇਟ ਬਲਬੀਰ ਸਿੰਘ ਤਲਵੰਡੀ, ਐਡਵੋਕੇਟ ਸੁਖਵਿੰਦਰ ਸਿੰਘ ਬੋਪਾਰਾਏ, ਐਡਵੋਕੇਟ ਅਮਰਜੀਤ ਸਿੰਘ ਖਹਿਰਾ, ਐਡਵੋਕੇਟ ਅੰਤਰਜੋਤ ਸਿੰਘ, ਐਡਵੋਕੇਟ ਆਜ਼ਾਦ ਸਿੱਧੂ, ਐਡਵੋਕੇਟ ਸਰਬਜੀਤ ਕੌਰ, ਐਡਵੋਕੇਟ ਮੰਜੂ ਬਾਲਾ, ਐਡਵੋਕੇਟ ਅਨੂਪ ਸਿੰਘ, ਐਡਵੋਕੇਟ ਪੰਥਜੀਤ ਸਿੰਘ ਪੱਡਾ, ਐਡਵੋਕੇਟ ਨਵਸੰਦੀਪ ਕੌਰ, ਐਡਵੋਕੇਟ ਅਮਰਜੀਤ ਸਿੰਘ, ਖਹਿਰਾ,ਐਡਵੋਕੇਟ ਕੰਵਲਜੀਤ ਸਿੰਘ ਢਿੱਲੋਂ, ਐਡਵੋਕੇਟ ਦੀਪਕਾ ਸਹੋਤਾ , ਐਡਵੋਕੇਟ ਏਕਤਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬ੍ਰਹਮਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਅਗਲੀ ਖ਼ਬਰ ਹਲਕੇ ’ਚ ਸਾਰਥਿਕ ਸਰਗਰਮੀਆਂ ਲਈ ਹਲਕਾ ਇੰਚਾਰਜ ਦੀ ਨਿਯੁਕਤੀ ਜ਼ਰੂਰੀ- ਅਕਾਲੀ ਆਗੂ
Ad Position 24
No active advertisement