ਫਗਵਾੜਾ, 23 ਜੁਲਾਈ (ਚਾਨਾ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਸਾਲ ਭਰ ਚੱਲਣ ਵਾਲੇ ਯਾਦਗਾਰੀ ਪ੍ਰੋਗਰਾਮਾਂ ਦੇ ਹਿੱਸੇ ਫਗਵਾੜਾ ਦੇ ਪਿੰਡ ਬ੍ਰਹਮਪੁਰ ਵਿਖੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯਾਤਰਾ ਨੂੰ ਦਰਸਾਉਂਦੀਆਂ ਡਾਕੂਮੈਂਟਰੀਆਂ ਦੇ ਸ਼ੋਅ ਕਰਵਾਏ ਗਏ | ਇਸ 30 ਮਿੰਟ ਦੀ ਡਾਕੂਮੈਂਟਰੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ‘ਚ ਨੌਜਵਾਨਾਂ, ਮਹਿਲਾਵਾਂ ਤੇ ਬਜ਼ੁਰਗਾਂ ਸਮੇਤ ਪਿੰਡ ਵਾਸੀਆਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ | ਡਾਕੂਮੈਂਟਰੀ ‘ਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਤੇ ਅਧਿਆਤਮਿਕ ਯਾਤਰਾ ‘ਤੇ ਚਾਨਣਾ ਪਾਇਆ ਗਿਆ, ਜਿਸ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮਾਨਤਾ, ਸਮਾਜਿਕ ਨਿਆਂ, ਹਮਦਰਦੀ, ਨਿਮਰਤਾ ਤੇ ਪ੍ਰਮਾਤਮਾ ਪ੍ਰਤੀ ਭਗਤੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ |