06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਸਫ਼ਾਈ ਸੇਵਕਾਂ ਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 24-07-2026
ਭੁਲੱਥ, 23 ਜੁਲਾਈ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਨੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਹੜਤਾਲ ਕਰਕੇ ਕੀਤੇ ਜਾ ਰਹੇ ਸੰਘਰਸ਼ ਨੂੰ ਅਸਫਲ ਬਣਾਉਣ ਲਈ ਬਰਨਾਲਾ ਵਿਖੇ ਸਫ਼ਾਈ ਸੇਵਕਾਂ ‘ਤੇ ਭਗਵੰਤ ਮਾਨ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਵਲੋਂ ਲਾਠੀਚਾਰਜ ਕਰਨ ਅਤੇ ਦਿੱਲੀ ਵਿਖੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਲੈ ਕੇ ਜੰਤਰ ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਉੱਤੇ ਅੰਨ੍ਹੇਵਾਹ ਲਾਠੀਚਾਰਜ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਯੂਨੀਅਨ ਵੱਲੋਂ ਮੰਗ ਕੀਤੀ ਗਈ ਕਿ ਬਰਨਾਲਾ ਵਿਚ ਸਫ਼ਾਈ ਮਜ਼ਦੂਰਾਂ ਜਿਨ੍ਹਾਂ ਵਿਚ ਔਰਤਾਂ ਨੂੰ ਵਿਸ਼ੇਸ਼ ਨਿਸ਼ਾਨਾ ਬਣਾ ਕੇ ਲਾਠੀ ਚਾਰਜ ਕਰਨ ਵਾਲੇ ਡੀ ਐਸ ਪੀ ਸਤਵੀਰ ਸਿੰਘ ਬੈਂਸ ਅਤੇ ਐਸ ਐਚ ਓ ਲਖਵਿੰਦਰ ਸਿੰਘ ਤੇ ਐੱਸ ਸੀ ਐੱਸ ਟੀ ਐਕਟ ਤਹਿਤ ਪਰਚਾ ਦਰਜ਼ ਕਰਕੇ ਇਹਨਾਂ ਨੂੰ ਬਰਖ਼ਾਸਤ ਕੀਤਾ ਜਾਵੇ | ਯੂਨੀਅਨ ਪੁਲਿਸ ਜਬਰ ਦਾ ਸ਼ਿਕਾਰ ਸਫ਼ਾਈ ਕਾਮਿਆਂ ਨਾਲ ਆਪਣੀ ਦਿਲੋਂ ਹਮਦਰਦੀ ਜ਼ਾਹਿਰ ਕਰਦਿਆਂ ਉਨ੍ਹਾਂ ਦੀ ਹਿੰਮਤ ਅਤੇ ਦਲੇਰੀ ਨੂੰ ਸਲਾਮ ਕਰਦੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਫ਼ਾਈ ਸੇਵਕਾਂ ਦੇ ਸੰਘਰਸ਼ ਤੋਂ ਘਬਰਾਈ ਸਾਰੇ ਸੂਬੇ ਨੂੰ ਪੁਲਿਸ ਰਾਜ ਵਿਚ ਤਬਦੀਲ ਕਰਨ ਦੇ ਰਾਹ ਤੁਰ ਪਈ ਹੈ | ਜੋ ਆਮ ਆਦਮੀ ਪਾਰਟੀ ਨੂੰ ਕੱਖੋਂ ਹੌਲੀ ਕਰਕੇ ਛੱਡੇਗਾ ਜਿਸ ਦਾ ਸਿੱਟਾ ਉਹ 2027 ਵਿਚ ਦਿਖੇਗੀ |
Ad Position 22
No active advertisement
ਪਿਛਲੀ ਖ਼ਬਰ ਜ਼ੁੰਬਾ ਤੇ ਐਰੋਬਿਕਸ ਸਰੀਰਕ ਤੰਦਰੁਸਤੀ ਤੇ ਮਾਨਸਿਕ ਤਣਾਅ ਘਟਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ- ਕਮਾਕਸ਼ੀ ਅਗਲੀ ਖ਼ਬਰ ਸਮਾਗਮ ਦੌਰਾਨ 70 ਲੋੜਵੰਦਾਂ ਨੂੰ ਰਾਸ਼ਨ ਤਕਸੀਮ ਕੀਤਾ
Ad Position 24
No active advertisement