ਭੁਲੱਥ, 23 ਜੁਲਾਈ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਵੱਲੋਂ ਚਾਰ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰਦੇ ਕਾਬੂ ਕੀਤੇ ਗਏ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ‘ਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਦੋਂ ਪੁਲਿਸ ਪਾਰਟੀ ਏ.ਐਸ.ਆਈ. ਰਕੇਸ਼ ਕੁਮਾਰ ਸਮੇਤ ਕਰਮਚਾਰੀਆਂ ਦੇ ਭੁਲੱਥ ਚੌਂਕ ਵਿਚ ਨਾਕਾਬੰਦੀ ਦੌਰਾਨ ਮੌਜੂਦ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਵੱਲੋਂ ਇਤਲਾਹ ਮਿਲੀ ਕਿ ਚਾਰ ਨੌਜਵਾਨ ਸ਼ਰੇਆਮ ਖੱਸਣ ਰੋਡ ਨਜ਼ਦੀਕ ਸਰਕਾਰੀ ਪਾਣੀ ਵਾਲੇ ਟਿਊਬਵੈਲ ਦੇ ਪਿੱਛੇ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਹਨ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ, ਜਦ ਏ ਐਸ ਆਈ ਰਾਕੇਸ਼ ਕੁਮਾਰ ਵੱਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੱਸੀ ਹੋਈ ਜਗ੍ਹਾ ਤੇ ਰੇਡ ਕੀਤਾ ਗਿਆ ਤਾਂ ਚਾਰ ਨੌਜਵਾਨ ਸ਼ਰੇਆਮ ਨਸ਼ੇ ਹੈਰੋਇਨ ਦਾ ਸੇਵਨ ਕਰ ਰਹੇ ਸਨ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਮਨਵਰਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਮਹੱਲਾ ਰਾਮਗੜੀਆ , ਦਿਆਲਪੁਰ ਗੇਟ ਕਰਤਾਰਪੁਰ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਦਿਹਾਤੀ, ਅੰਗਰੇਜ਼ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਪਿੰਡ ਕਾਹਲਵਾਂ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਦਿਹਾਤੀ ,ਸਾਹਿਲ ਕੁਮਾਰ ਪੁੱਤਰ ਗਿਰਧਾਰੀ ਲਾਲ ਵਾਸੀ ਸ਼ੀਤਲ ਨਗਰ ਮਕਾਨ ਨੰਬਰ 18, ਥਾਣਾ ਡਿਵੀਜ਼ਨ ਨੰਬਰ ਇੱਕ ਜਲੰਧਰ, ਤੇ ਗੁਰ ਪ੍ਰਤਾਪ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪੰਜਾਬੀ ਬਾਗ ਰਾਉ ਵਾਲੀ ਥਾਣਾ ਮਕਸੂਦਾਂ ਜ਼ਿਲ੍ਹਾ ਜਲੰਧਰ ਦੱਸਿਆ, ਜਿਨ੍ਹਾਂ ਪਾਸੋਂ ਇੱਕ ਜਲਿਆ ਹੋਇਆ ਸਿਲਵਰ ਪੇਪਰ, ਦਸ ਰੁਪਏ ਦਾ ਪਾਈਪਨੁਮਾ ਨੋਟ ਤੇ ਇੱਕ ਲਾਈਟਰ ਬਰਾਮਦ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |