06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਰਨਾਲਾ ‘ਚ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਅਮਾਨਵੀ, ‘ਆਪ’ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਹੋਇਆ ਬੇਨਕਾਬ- ਧਾਲੀਵਾਲ

Ad Position 21
No active advertisement
ਅਜੀਤ ਡੈਸਕ 24-07-2026
ਫਗਵਾੜਾ, 23 ਜੁਲਾਈ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬਰਨਾਲਾ ‘ਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਸਫ਼ਾਈ ਸੇਵਕਾਂ ‘ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਹ ਘਟਨਾ ਆਮ ਆਦਮੀ ਪਾਰਟੀ ਸਰਕਾਰ ਦੀ ਮਜ਼ਦੂਰ ਵਿਰੋਧੀ ਸੋਚ ਤੇ ਤਾਨਾਸ਼ਾਹੀ ਰਵੱਈਏ ਦੀ ਇੱਕ ਹੋਰ ਮਿਸਾਲ ਹੈ, ਜਿਸ ਨਾਲ ਸਰਕਾਰ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਹੈ | ਧਾਲੀਵਾਲ ਨੇ ਬਰਨਾਲਾ ਘਟਨਾ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਦੇ ਨਾਲ ਹੀ ਜ਼ਖ਼ਮੀ ਮੁਲਾਜ਼ਮਾਂ ਨੂੰ ਤੁਰੰਤ ਵਧੀਆ ਇਲਾਜ ਮੁਹੱਈਆ ਕਰਵਾਇਆ ਜਾਵੇ ਤੇ ਸਫ਼ਾਈ ਸੇਵਕ ਯੂਨੀਅਨਾਂ ਨਾਲ ਬਿਨ੍ਹਾਂ ਕਿਸੇ ਦੇਰੀ ਦੇ ਗੱਲਬਾਤ ਸ਼ੁਰੂ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਸਫ਼ਾਈ ਸੇਵਕਾਂ ਦੇ ਮੋਢਿਆਂ ‘ਤੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਦੀ ਜ਼ਿੰਮੇਵਾਰੀ ਹੈ, ਅੱਜ ਉਹੀ ਆਪਣੀਆਂ ਜਾਇਜ਼ ਮੰਗਾਂ ਲਈ ਸੜਕਾਂ ‘ਤੇ ਉੱਤਰਨ ਅਤੇ ਪੁਲਿਸ ਦੀਆਂ ਲਾਠੀਆਂ ਖਾਣ ਲਈ ਮਜਬੂਰ ਹਨ | ਲੋਕਤੰਤਰ ਵਿਚ ਆਪਣੀ ਗੱਲ ਰੱਖਣਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ, ਪਰ ਪੰਜਾਬ ਵਿਚ ਆਪਣੀ ਆਵਾਜ਼ ਉਠਾਉਣ ਵਾਲਿਆਂ ਨੂੰ ਗੱਲਬਾਤ ਦੀ ਥਾਂ ਲਾਠੀਚਾਰਜ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਲਾਠੀਚਾਰਜ ਦੌਰਾਨ ਮਹਿਲਾ ਸਫ਼ਾਈ ਸੇਵਕਾਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਮਹਿਲਾਵਾਂ ‘ਤੇ ਇਸ ਤਰ੍ਹਾਂ ਦਾ ਬਲ ਪ੍ਰਯੋਗ ਕਿਸੇ ਵੀ ਸਭਿਆਚਾਰਕ ਸਮਾਜ ਵਿਚ ਕਬੂਲਯੋਗ ਨਹੀਂ ਹੈ | ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਮੁਲਾਜ਼ਮਾਂ ਅਤੇ ਮਿਹਨਤਕਸ਼ ਵਰਗ ਦੇ ਹੱਕਾਂ ਦੀ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਦੇ ਸਨਮਾਨ, ਹੱਕਾਂ ਅਤੇ ਇਨਸਾਫ਼ ਲਈ ਪੂਰੀ ਮਜ਼ਬੂਤੀ ਨਾਲ ਆਵਾਜ਼ ਉਠਾਉਂਦੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਭੁਲੱਥ ’ਚ ਕਲਮ ਛੋੜ ਹੜਤਾਲ, ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਪੰਜਾਬ ਚੇਤਨਾ ਮੰਚ ਵਲੋਂ ਵਿਦਿਆਰਥੀ ’ਤੇ ਪੁਲਿਸ ਜਬਰ ਦੀ ਨਿੰਦਾ
Ad Position 24
No active advertisement