06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪਾਵਰਕਾਮ ਭੁਲੱਥ ਦੇ ਬਿਜਲੀ ਕਾਮਿਆਂ ਦਾ ਸੰਘਰਸ਼ ਹੋਰ ਤੇਜ਼, ਸਮੂਹਿਕ ਛੁੱਟੀ 23-24 ਜੁਲਾਈ ਤੱਕ ਵਧਾਈ

Ad Position 21
No active advertisement
ਅਜੀਤ ਡੈਸਕ 24-07-2026
ਭੁਲੱਥ, 23 ਜੁਲਾਈ (ਮਨਜੀਤ ਸਿੰਘ ਰਤਨ)- ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ. 24), ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਅਤੇ ਪੈਨਸ਼ਨ ਵੈੱਲਫੇਅਰ ਫੈਡਰੇਸ਼ਨ ਦੇ ਸੱਦੇ ‘ਤੇ ਪਾਵਰਕਾਮ ਸਬ ਡਵੀਜ਼ਨ ਭੁਲੱਥ, ਬੇਗੋਵਾਲ ਅਤੇ 66 ਕੇ.ਵੀ. ਗਰਿੱਡ ਭੁਲੱਥ ਦੇ ਸਮੂਹ ਬਿਜਲੀ ਕਾਮਿਆਂ ਨੇ ਦੂਸਰੇ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਦੌਰਾਨ ਉਪ ਮੰਡਲ ਦਫ਼ਤਰ ਭੁਲੱਥ ਨੂੰ ਤਾਲੇ ਲੱਗੇ ਰਹੇ, ਜਿਸ ਕਾਰਨ ਬਿਜਲੀ ਨਾਲ ਸਬੰਧਿਤ ਦਫ਼ਤਰੀ ਕੰਮਕਾਜ, ਬਿੱਲ ਜਮਾਂ ਕਰਵਾਉਣ ਅਤੇ ਹੋਰ ਸੇਵਾਵਾਂ ਪ੍ਰਭਾਵਿਤ ਹੋਈਆਂ | ਦਫ਼ਤਰ ਬੰਦ ਹੋਣ ਕਾਰਨ ਆਮ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਇਸ ਦੌਰਾਨ ਦਫ਼ਤਰ ਵਿਚ ਆਵਾਰਾ ਪਸ਼ੂ ਘੁੰਮਦੇ ਵੀ ਨਜ਼ਰ ਆਏ | ਇਸ ਮੌਕੇ ਤੇ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪਾਵਰਕਾਮ ਦੇ ਸੀ.ਐਮ.ਡੀ, ਡਾਇਰੈਕਟਰਾਂ, ਬਿਜਲੀ ਮੰਤਰੀ ਅਤੇ ਵਿੱਤ ਮੰਤਰੀ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਕੋਈ ਠੋਸ ਹੱਲ ਨਹੀਂ ਨਿਕਲਿਆ | ਇਸ ਲਈ ਪਹਿਲਾਂ ਐਲਾਨੀ ਦੋ ਦਿਨਾਂ ਦੀ ਸਮੂਹਿਕ ਛੁੱਟੀ ਨੂੰ ਹੁਣ 23 ਅਤੇ 24 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ ਅਤੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ | ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਗਰਿੱਡਾਂ ਵਿਚ ਬਿਨਾਂ ਤਜਰਬੇ ਵਾਲੇ ਅਨਸਕਿਲਡ ਸੀਐਚਬੀ ਕਾਮਿਆਂ ਦੀ ਜ਼ਬਰਦਸਤੀ ਡਿਊਟੀ ਲਗਾਈ ਜਾ ਰਹੀ ਹੈ, ਜਿਸ ਨਾਲ ਕਿਸੇ ਵੀ ਵੇਲੇ ਵੱਡਾ ਹਾਦਸਾ ਜਾਂ ਬਿਜਲੀ ਉਪਕਰਨਾਂ ਦਾ ਨੁਕਸਾਨ ਹੋ ਸਕਦਾ ਹੈ | ਅਜਿਹੀ ਸਥਿਤੀ ਵਿਚ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ | ਬਿਜਲੀ ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਮੈਨੇਜਮੈਂਟ ਦੀ ਹੋਵੇਗੀ | ਇਸ ਮੌਕੇ ਤੇ ਇੰਜ. ਕਰਮਜੀਤ ਸਿੰਘ ਮੋਖਾ, ਇੰਜ. ਸਾਹਿਲ ਸੈਣੀ, ਰਾਜ ਕੁਮਾਰ, ਗੁਰਜੀਤ ਸਿੰਘ ਬਾਗੜੀਆਂ, ਜਸਵੰਤ ਸਿੰਘ, ਬਲਦੇਵ ਸਿੰਘ, ਜਸਵੀਰ ਸਿੰਘ, ਵਰਿੰਦਰ ਸਿੰਘ ਬੋਪਾਰਾਏ, ਭੁਪਿੰਦਰ ਸਿੰਘ, ਰਾਜਵੀਰ, ਵਿਵੇਕ ਵੈਦ, ਜਰਨੈਲ ਸਿੰਘ, ਤਲਵੀਰ ਸਿੰਘ, ਅੰਗਰੇਜ਼ ਸਿੰਘ, ਪੰਕਜ ਕੁਮਾਰ, ਗੁਰਪ੍ਰੀਤ ਸਿੰਘ, ਅਮਨਦੀਪ, ਸੁਨੀਲ ਕੁਮਾਰ, ਨਰੇਸ਼ ਕੁਮਾਰ, ਮਹਿੰਦਰ ਕੁਮਾਰ, ਰਾਹੁਲ ਸੈਣੀ, ਸੰਦੀਪ ਕੁਮਾਰ, ਹੇਮਰਾਜ, ਨੇਕਨਾਮਾ, ਜਸਵੀਰ ਸਿੰਘ ਹੈਪੀ ਬੇਗੋਵਾਲ, ਰਿਪਨਿੰਦਰ ਸਿੰਘ ਅਤੇ ਅਸ਼ੀਸ਼ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਖੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਵਿਰੁੱਧ ਜਨਤਕ ਜਥੇਬੰਦੀਆਂ ਨੇ ਸ਼ਹਿਰ ਵਿਚ ਕੱਢਿਆ ਰੋਸ ਮਾਰਚ ਅਗਲੀ ਖ਼ਬਰ ਕਰਨਵੀਰ ਸਿੰਘ ਨੇ 28 ਕਿੱਲੋ ਭਾਰ ਵਰਗ ਵਿਚ ਹਾਸਿਲ ਕੀਤਾ ਤੀਜਾ ਸਥਾਨ
Ad Position 24
No active advertisement