03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਫ਼ਾਈ ਸੇਵਕਾਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ’ਚ ਨਿਗਮ ਮੁਲਾਜ਼ਮਾਂ ਤੇ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਰੋਸ ਮਾਰਚ

Ad Position 21
No active advertisement
ਅਜੀਤ ਡੈਸਕ 25-07-2026
ਕਪੂਰਥਲਾ, 24 ਜੁਲਾਈ (ਅਮਰਜੀਤ ਕੋਮਲ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਪੰਜਾਬ ਦੇ ਸੱਦੇ ਸੰਗਠਨ ਦੇ ਸੂਬਾਈ ਪ੍ਰਧਾਨ ਗੋਪਾਲ ਥਾਪਰ ਦੀ ਅਗਵਾਈ ਵਿਚ ਅੱਜ ਨਗਰ ਨਿਗਮ ਦੇ ਮੁਲਾਜ਼ਮ, ਕਾਂਗਰਸ, ਅਕਾਲੀ ਦਲ, ਭਾਜਪਾ ਦੇ ਆਗੂਆਂ ਤੇ ਵਰਕਰਾਂ ਨੇ ਬਰਨਾਲਾ ਵਿਚ ਬੀਤੇ ਦਿਨ ਪੁਲਿਸ ਵਲੋਂ ਸਫ਼ਾਈ ਸੇਵਕਾਂ ‘ਤੇ ਕੀਤੇ ਅੰਨੇ ਤਸ਼ੱਦਦ ਦੇ ਵਿਰੋਧ ਵਿਚ ਨਗਰ ਨਿਗਮ ਕਪੂਰਥਲਾ ਦੇ ਦਫ਼ਤਰ ਤੋਂ ਇਕ ਰੋਸ ਮਾਰਚ ਕੱਢਿਆ ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਸ਼ਹੀਦ ਭਗਤ ਸਿੰਘ ਚੌਂਕ ਵਿਚ ਪੁੱਜਾ, ਜਿੱਥੇ ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਵਿਖਾਵਾਕਾਰੀ ਮੰਗ ਕਰ ਰਹੇ ਸਨ ਕਿ ਸੱਤਾਧਾਰੀ ਪਾਰਟੀ ਦੀ ਕਥਿਤ ਸ਼ਹਿ ‘ਤੇ ਸਫ਼ਾਈ ਸੇਵਕਾਂ ‘ਤੇ ਤਸ਼ੱਦਦ ਕਰਨ ਵਾਲੇ ਡੀ.ਐਸ.ਪੀ., ਐਸ.ਐਚ.ਓ ਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਵਿਰੁੱਧ ਇਰਾਦਾ ਕਤਲ, ਸਫ਼ਾਈ ਸੇਵਕਾਂ ਦੇ ਕੱਪੜੇ ਪਾੜਣ ਤੇ ਜਾਤੀ ਸੂਚਕ ਵਰਤਣ ਦੇ ਕਥਿਤ ਦੋਸ਼ ਤਹਿਤ ਕੇਸ ਕਰਕੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ| ਇਸ ਤੋਂ ਪਹਿਲਾਂ ਨਗਰ ਨਿਗਮ ਦੇ ਦਫ਼ਤਰ ਮੂਹਰੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਦਿੱਤੇ ਗਏ ਧਰਨੇ ਨੂੰ ਸ਼ੋ੍ਰਮਣੀ ਅਕਾਲੀ ਦਲ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ, ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਸੂਬਾਈ ਆਗੂ ਉਮੇਸ਼ ਸ਼ਾਰਦਾ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਪੁਲਿਸ ਵਲੋਂ ਬਰਨਾਲਾ ਵਿਚ ਆਪਣੀ ਹੱਕੀ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਇਸ ਘਟਨਾ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ| ਉਨ੍ਹਾਂ ਕਿਹਾ ਕਿ ਸਰਕਾਰ ਗੱਲਬਾਤ ਰਾਹੀਂ ਮਸਲੇ ਦਾ ਹੱਲ ਕਰਨ ਦੀ ਬਜਾਏ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ‘ਤੇ ਲਾਠੀਆਂ ਬਰਸਾ ਕੇ ਉਨ੍ਹਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ | ਬੁਲਾਰਿਆਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਬਰਨਾਲਾ ਵਿਚ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਲਈ ਜ਼ਿਲ੍ਹੇ ਦੇ ਐਸ.ਐਸ.ਪੀ., ਡੀ.ਐਸ.ਪੀ., ਐਸ.ਐਚ.ਓ. ਤੇ ਹੋਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਬਰਖ਼ਾਸਤ ਕੀਤਾ ਜਾਵੇ | ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਨੀਤੀ ਨਾ ਬਦਲੀ ਤਾਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਦੀ ਚੋਣਾਂ ਵਿਚ ਸਰਕਾਰ ਨੂੰ ਇਸਦਾ ਖ਼ਮਿਆਜ਼ਾ ਭੁਗਤਣਾ ਪਵੇਗਾ | ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਸੂਬਾਈ ਪ੍ਰਧਾਨ ਗੋਪਾਲ ਥਾਪਰ ਨੇ ਵੱਖ-ਵੱਖ ਰਾਜਸੀ ਪਾਰਟੀ ਦੇ ਆਗੂਆਂ ਵਲੋਂ ਉਨ੍ਹਾਂ ਦੇ ਸੰਘਰਸ਼ ਦਾ ਸਮਰਥਨ ਕਰਨ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਬਰਨਾਲਾ ਵਿਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਪੰਜਾਬ ਦੇ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਘਟਨਾ ਦੇ ਰੋਸ ਵਜੋਂ ਸਾਰੇ ਮੁਲਾਜ਼ਮ ਸਮੂਹਿਕ ਰੂਪ ਵਿਚ ਅਣਮਿਥੇ ਸਮੇਂ ਦੀ ਹੜਤਾਲ ‘ਤੇ ਚਲੇ ਗਏ ਹਨ | ਗੋਪਾਲ ਥਾਪਰ ਨੇ ਕਿਹਾ ਕਿ 27 ਜੁਲਾਈ ਦਿਨ ਸੋਮਵਾਰ ਤੋਂ ਪੰਜਾਬ ਦੀਆਂ 166 ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੇ ਨਗਰ ਨਿਗਮਾਂ ਦੇ 25 ਹਜ਼ਾਰ ਦੇ ਕਰੀਬ ਕਰਮਚਾਰੀ ਸਫ਼ਾਈ ਦਾ ਕੰਮ ਠੱਪ ਕਰ ਦੇਣਗੇ ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਸੰਗਠਨ ਦੇ ਸੂਬਾਈ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਬਰਖ਼ਾਸਤ ਨਾ ਕੀਤਾ ਤਾਂ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ | ਇਸ ਮੌਕੇ ਬਲਾਕ ਸੰਮਤੀ ਦੇ ਉਪ ਚੇਅਰਮੈਨ ਮਲਕੀਤ ਸਿੰਘ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਮੰਨਾ, ਗੁਰਪ੍ਰੀਤ ਸਿੰਘ ਗੋਪੀ ਆਰੀਆਂਵਾਲ, ਕੌਂਸਲਰ ਕੁਲਦੀਪ ਸਿੰਘ ਮੋਬਾਈਲਾਂ ਵਾਲੇ, ਲਾਭ ਚੰਦ ਥਿਗਲੀ, ਬਲਬੀਰ ਸਿੰਘ ਬੀਰਾ, ਤਰਸੇਮ ਲਾਲ, ਬਲਜੀਤ ਸਿੰਘ ਕਾਲਾ, ਰਜਿੰਦਰ ਸਿੰਘ ਪਾਲਾ ਵਾਲੀਆ, ਮਾਸਟਰ ਤਰਸੇਮ ਲਾਲ, ਜੋਗਿੰਦਰ ਸਿੰਘ ਬਿੱਲੂ, ਨੂਰਪੁਰ ਦੋਨਾ ਦੇ ਸਰਪੰਚ ਸੁਰਜੀਤ ਸਿੰਘ, ਨਰੈਣ ਵਸ਼ਿਸ਼ਟ, ਜਤਿਨ ਸ਼ਰਮਾ, ਡਾ. ਪਰਮਿੰਦਰ ਕੁਮਾਰ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਫਿਆਲੀ, ਕੌਂਸਲਰ ਰਜਿੰਦਰ ਸਿੰਘ ਧੰਜਲ, ਕੋਮਲ ਸਹੋਤਾ, ਰਾਜੂ ਅਟਵਾਲ, ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੀਨੀਅਰ ਉਪ ਪ੍ਰਧਾਨ ਜੀਆ ਲਾਲ ਨਾਹਰ, ਸ਼ਹਿਰੀ ਪ੍ਰਧਾਨ ਅਜੇ ਬਬਲਾ, ਸ਼ਹਿਰੀ ਪ੍ਰਧਾਨ ਨੀਰਜ ਨਾਹਰ, ਟੀਟੂ ਮਾਹਲਾ, ਅਮਰਜੀਤ ਸਿੰਘ ਥਿੰਦ, ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ ਸੇਖੋਂ, ਦਿਨੇਸ਼ ਕੁਮਾਰ, ਪਾਲਾ ਫਿਆਲੀ, ਰਾਜ ਕੁਮਾਰ, ਭਾਜਪਾ ਆਗੂ ਯਸ਼ ਮਹਾਜਨ, ਕੌਂਸਲਰ ਵਿੱਕੀ ਗੁਜਰਾਲ, ਮਹਿੰਦਰ ਸਿੰਘ ਬਲੇਰ, ਮੱਸਾ ਸਿੰਘ ਮਾਡਲ ਟਾਊਨ ਵਾਲੇ ਤੋਂ ਇਲਾਵਾ ਹੋਰ ਆਗੂ ਤੇ ਨਗਰ ਨਿਗਮ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਦੇ ਸੰਬੰਧ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ-ਬਾਜਵਾ ਅਗਲੀ ਖ਼ਬਰ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ-ਮਾਨ
Ad Position 24
No active advertisement