03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਆਜ਼ਾਦੀ ਦਿਹਾੜੇ ਦੇ ਸੰਬੰਧ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਤਿਆਰੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾਣ-ਬਾਜਵਾ

Ad Position 21
No active advertisement
ਅਜੀਤ ਡੈਸਕ 25-07-2026
ਕਪੂਰਥਲਾ, 24 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਆਜ਼ਾਦੀ ਦਿਹਾੜੇ ਦੇ ਸਬੰਧ ਵਿਚ 15 ਅਗਸਤ ਨੂੰ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ | ਇਹ ਗੱਲ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਨੇ ਅੱਜ ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਕਰਵਾਏ ਜਾਣ ਵਾਲੇ ਸਮਾਗਮ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਇਸ ਸਮਾਗਮ ਵਿਚ ਪੰਜਾਬ ਪੁਲਿਸ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਦੀਆਂ ਟੁਕੜੀਆਂ ਵਲੋਂ ਸ਼ਾਨਦਾਰ ਪਾਰਚ ਪਾਸਟ, ਸਕੂਲਾਂ ਦੇ ਵਿਦਿਆਰਥੀਆਂ ਵਲੋਂ ਮਾਸ ਪੀ.ਟੀ. ਸ਼ੋਅ ਤੇ ਦੇਸ਼ ਭਗਤੀ ਦੀ ਭਾਵਨਾ ‘ਤੇ ਆਧਾਰਿਤ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਉਪਲਬਧੀਆਂ ਹਾਸਲ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ, ਢੁਕਵੀਂ ਪਾਰਕਿੰਗ, ਟਰੈਫ਼ਿਕ ਦੇ ਬਦਲਵੇਂ ਪ੍ਰਬੰਧ ਸਮੇਤ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਗੁਰੂ ਨਾਨਕ ਸਟੇਡੀਅਮ ਤੋਂ ਇਲਾਵਾ ਸ਼ਹਿਰ ਦੇ ਚੌਂਕਾਂ ਦੀ ਸਾਫ਼ ਸਫ਼ਾਈ, ਸਟੇਡੀਅਮ ਵਿਚ ਲੋਕਾਂ ਦੇ ਬੈਠਣ ਦਾ ਪ੍ਰਬੰਧ, ਪੀਣ ਵਾਲੇ ਪਾਣੀ, ਸੁਖਾਲੀ ਐਂਟਰੀ, ਨਿਰਵਿਘਨ ਬਿਜਲੀ ਸਪਲਾਈ, ਲੋੜੀਂਦੀਆਂ ਮੈਡੀਕਲ ਟੀਮਾਂ ਤੇ ਫਾਇਰ ਬਿ੍ਗੇਡ ਆਦਿ ਜ਼ਰੂਰੀ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਸਬੰਧੀ ਰਿਹਰਸਲ 10 ਅਗਸਤ ਤੋਂ 12 ਅਗਸਤ ਤੱਕ ਹੋਵੇਗੀ, ਜਦਕਿ ਸਮਾਗਮ ਦੀ ਫ਼ੁਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਬਾਰ ਐਸੋਸੀਏਸ਼ਨ ਦੀ ਭੁੱਖ ਹੜਤਾਲ ਪੰਜਵੇਂ ਦਿਨ ’ਚ ਦਾਖਲ ਅਗਲੀ ਖ਼ਬਰ ਸਫ਼ਾਈ ਸੇਵਕਾਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ’ਚ ਨਿਗਮ ਮੁਲਾਜ਼ਮਾਂ ਤੇ ਵੱਖ-ਵੱਖ ਰਾਜਸੀ ਪਾਰਟੀਆਂ ਵਲੋਂ ਰੋਸ ਮਾਰਚ
Ad Position 24
No active advertisement