02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨਾਲ ਗੋਰਾ ਗਿੱਲ ਨੇ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 25-07-2026
ਨਡਾਲਾ, 24 ਜੁਲਾਈ (ਰਘਬਿੰਦਰ ਸਿੰਘ)-ਭਾਜਪਾ ਭੁਲੱਥ ਦੇ ਸੇਵਾਦਾਰ ਅਮਨਦੀਪ ਸਿੰਘ ਗੋਰਾ ਗਿੱਲ ਵੱਲੋਂ ਅੱਜ ਭਾਜਪਾ ਕਪੂਰਥਲਾ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਗਈ | ਇਸ ਮੌਕੇ ਅਮਨਦੀਪ ਸਿੰਘ ਗੋਰਾ ਗਿੱਲ ਨੇ ਚੇਤਨ ਸੂਰੀ ਨੂੰ ਸਿਰੋਪਾ ਭੇਟ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਅਮਨਦੀਪ ਸਿੰਘ ਗੋਰਾ ਗਿੱਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਚੇਤਨ ਸੂਰੀ ਦੀ ਅਗਵਾਈ ਹੇਠ ਭਾਜਪਾ ਕਪੂਰਥਲਾ ਜ਼ਿਲ੍ਹੇ ਵਿਚ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ | ਇਸ ਮੌਕੇ ਵਿਪਨ ਕੁਮਾਰ ਮੁਰਾਰ, ਵਿਪਨ ਕੁਮਾਰ (ਦਿਆਲਪੁਰ) ਤੇ ਕਪੂਰ ਚੰਦ ਥਾਪਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ | ਸਾਰੇ ਆਗੂਆਂ ਨੇ ਚੇਤਨ ਸੂਰੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਸਮੇਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਫ਼ਸਲਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਦਾ ਪੂਰਾ ਮੁਆਵਜ਼ਾ ਮਿ... ਅਗਲੀ ਖ਼ਬਰ ਚਾਰ ਅਮਰੀਕੀ ਸੈਨਿਕਾਂ ਦੀ ਮੌਤ ਦਾ ਇਰਾਨ ਨੂੰ ਮਿਲੇਗਾ ਭਾਰੀ ਜਵਾਬ,ਟਰੰਪ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਹਮਲੇ ’ਤੇ ਵਿ...
Ad Position 24
No active advertisement