02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਅਕਾਲੀ ਦਲ ਦੀ ਸਰਕਾਰ ਸਮੇਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਫ਼ਸਲਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਦਾ ਪੂਰਾ ਮੁਆਵਜ਼ਾ ਮਿਲਿਆ -ਜੋਸਨ

Ad Position 21
No active advertisement
ਅਜੀਤ ਡੈਸਕ 25-07-2026
ਸੁਲਤਾਨਪੁਰ ਲੋਧੀ,24 ਜੁਲਾਈ (ਥਿੰਦ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਫੇਰੀ ਸਮੇਂ ਸੀਨੀਅਰ ਆਗੂ ਇੰਦਰਜੀਤ ਸਿੰਘ ਜੋਸਨ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ |ਇਸ ਮੌਕੇ ਇੰਦਰਜੀਤ ਸਿੰਘ ਜੋਸਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੰਡ ਖੇਤਰ ਵਿਚ ਪਿਛਲੇ ਸਾਲ ਹੜ੍ਹਾਂ ਨਾਲ਼ ਹੋਏ ਨੁਕਸਾਨ ਦੀ ਦਿੰਦਿਆਂ ਦੱਸਿਆ ਕਿ ਪ੍ਰਭਾਵਿਤ ਕਿਸਾਨਾਂ ਨੂੰ ਅਜੇ ਤੱਕ ਪੂਰਾ ਮੁਆਵਜ਼ਾ ਨਹੀਂ ਮਿਲ ਸਕਿਆ, ਜਿਸ ਕਾਰਨ ਕਿਸਾਨਾਂ ਵਿਚ ਰੋਸ ਹੈ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੰਡ ਖੇਤਰ ਵਿਚ ਫ਼ਸਲਾਂ ਨੂੰ ਹੜ੍ਹ ਦੇ ਪਾਣੀ ਤੋਂ ਬਚਾਉਣ ਲਈ ਐਡਵਾਂਸ ਬੰਨ ਬਣਾਏ ਗਏ ਜਿਸ ਨਾਲ ਹਜ਼ਾਰਾਂ ਏਕੜ ਜ਼ਮੀਨ ਨੁਕਸਾਨ ਤੋਂ ਬਚ ਸਕੀ ਹੈ| ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਜਦੋਂ ਵੀ ਹੜ੍ਹਾਂ ਨਾਲ ਮੰਡ ਖੇਤਰ ਵਿਚ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਤਾਂ ਉਨ੍ਹਾਂ ਨੂੰ ਬਹੁਤ ਥੋੜ੍ਹੇ ਸਮੇਂ ਵਿਚ ਪੂਰਾ ਪੂਰਾ ਮੁਆਵਜ਼ਾ ਦਿੱਤਾ ਗਿਆ ਹੈ |ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਸਮੇਂ ਮੰਡ ਖੇਤਰ ਦੇ ਕਿਸਾਨਾਂ ਦੀ ਸਾਰ ਲਈ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਸੱਚੀ ਹਮਦਰਦ ਪਾਰਟੀ ਹੈ ਅਤੇ ਇਸ ਨੇ ਹੀ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ , ਭਾਵੇਂ ਉਸ ਨੂੰ ਆਪਣੀ ਕੇਂਦਰ ਦੀ ਵਜ਼ੀਰੀ ਵੀ ਛੱਡਣੀ ਪਈ | ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਹਰ ਤਰ੍ਹਾਂ ਸੇਵਾ ਕਰਨ ਲਈ ਤਿਆਰ ਹਨ, ਪਾਰਟੀ ਹਾਈਕਮਾਂਡ ਜੋ ਵੀ ਉਨ੍ਹਾਂ ਨੂੰ ਸੇਵਾ ਲਾਵੇਗੀ, ਉਹ ਤਨੋਂ ਮਨੋਂ ਨਿਭਾਉਣਗੇ | ਇਸ ਮੌਕੇ ਉਨ੍ਹਾਂ ਨੇ ਹਲਕੇ ਦੇ ਸਮੁੱਚੇ ਵਰਕਰਾਂ ਦਾ ਸਾਥ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਅਤੇ ਸਮਾਜ ਸੇਵੀ ਇਕਬਾਲ ਸਿੰਘ ਭੱਟੀ ਨੇ ਕਿਹਾ ਕਿ ਪ੍ਰਵਾਸੀ ਭਾਰਤੀ ਆਪਣੇ ਵਤਨ ਵਿਚ ਪੀੜਤ ਕਿਸਾਨਾਂ ਦੀ ਮਦਦ ਨਾਲ ਤਿਆਰ ਹਨ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਇਕਬਾਲ ਸਿੰਘ ਭੱਟੀ ਪ੍ਰਧਾਨ ਯੂਰਪ, ਗੋਲਡੀ ਜੋਸ਼ਨ, ਸੀਨੀਅਰ ਆਗੂ ਮਲਕੀਤ ਸਿੰਘ ਚੰਦੀ, ਬਲਜੀਤ ਸਿੰਘ ਬੱਲੀ, ਬਿੱਕਾ ਭਲਵਾਨ, ਬਿਕਰਮਜੀਤ ਸਿੰਘ ਬਿੱਕਾ, ਬਿੱਟੂ ਸੈਦਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਦੋ ਰੋਜ਼ਾ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨਾਲ ਗੋਰਾ ਗਿੱਲ ਨੇ ਕੀਤੀ ਮੁਲਾਕਾਤ
Ad Position 24
No active advertisement