02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਬਿ੍ਟਿਸ਼ ਵਿਕਟੋਰੀਆ ਸਕੂਲ ਵਿਖੇ ਦੋ ਰੋਜ਼ਾ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਦਾ ਸ਼ੁੱਭ ਆਰੰਭ

Ad Position 21
No active advertisement
ਅਜੀਤ ਡੈਸਕ 25-07-2026
ਸੁਲਤਾਨਪੁਰ ਲੋਧੀ, 24 ਜੁਲਾਈ (ਨਰੇਸ਼ ਹੈਪੀ)-ਵਿਦਿਆਰਥੀਆਂ ਵਿਚ ਪੜ੍ਹਨ ਦੀ ਆਦਤ ਨੂੰ ਪ੍ਰਫੁੱਲਿਤ ਕਰਨ ਅਤੇ ਕਿਤਾਬਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਬਿ੍ਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਖੇ ਅੱਜ ਦੋ ਰੋਜ਼ਾ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਦਾ ਸ਼ਾਨਦਾਰ ਆਰੰਭ ਕੀਤਾ ਗਿਆ | ਇਸ ਪ੍ਰਦਰਸ਼ਨੀ ਵਿਚ ਬੱਚਿਆਂ ਦੀਆਂ ਕਹਾਣੀਆਂ, ਨਾਵਲ, ਵਿਗਿਆਨ, ਇਤਿਹਾਸ, ਆਮ ਗਿਆਨ, ਜੀਵਨੀਆਂ, ਪ੍ਰੇਰਣਾਦਾਇਕ ਸਾਹਿਤ, ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਪੁਸਤਕਾਂ, ਵਿਸ਼ਵਕੋਸ਼, ਕਾਮਿਕਸ, ਰੈਫਰੈਂਸ ਕਿਤਾਬਾਂ ਤੇ ਹੋਰ ਅਨੇਕਾਂ ਵਿਸ਼ਿਆਂ ਨਾਲ ਸੰਬੰਧਿਤ ਪੁਸਤਕਾਂ ਦਾ ਵਿਸ਼ਾਲ ਸੰਗ੍ਰਹਿ ਪ੍ਰਦਰਸ਼ਿਤ ਕੀਤਾ ਗਿਆ | ਇਸ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ ਨੇ ਕੀਤਾ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਅਤੇ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਸਭਰਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ਼ਿੰਦਰ ਪਾਲ ਸਿੰਘ ਨੇ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸਭ ਤੋਂ ਵਧੀਆ ਦੋਸਤ ਹੁੰਦੀਆਂ ਹਨ | ਉਨ੍ਹਾਂ ਕਿਹਾ ਕਿ ਪੁਸਤਕਾਂ ਸਿਰਫ਼ ਗਿਆਨ ਹੀ ਨਹੀਂ ਦਿੰਦੀਆਂ, ਸਗੋਂ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ, ਰਚਨਾਤਮਕ ਸੋਚ, ਭਾਸ਼ਾ ਦੇ ਵਿਕਾਸ ਅਤੇ ਆਤਮ-ਵਿਸ਼ਵਾਸ ਨੂੰ ਵੀ ਮਜ਼ਬੂਤ ਕਰਦੀਆਂ ਹਨ | ਮੈਨੇਜਿੰਗ ਡਾਇਰੈਕਟਰ ਅਰਸ਼ਦੀਪ ਸਿੰਘ ਨੇ ਕਿਹਾ ਕਿ ਡਿਜੀਟਲ ਯੁੱਗ ਵਿਚ ਵੀ ਕਿਤਾਬਾਂ ਦਾ ਮਹੱਤਵ ਪਹਿਲਾਂ ਵਾਂਗ ਹੀ ਕਾਇਮ ਹੈ | ਉਨ੍ਹਾਂ ਕਿਹਾ ਕਿ ਪੜ੍ਹਨ ਦੀ ਆਦਤ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇੱਕ ਸਫਲ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਵਿਚ ਵੀ ਮਦਦ ਕਰਦੀ ਹੈ | ਪਿ੍ੰਸੀਪਲ ਸ੍ਰੀਮਤੀ ਸੁਨੀਤਾ ਸਭਰਵਾਲ ਨੇ ਕਿਹਾ ਕਿ ਇਸ ਪੁਸਤਕ ਪ੍ਰਦਰਸ਼ਨੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਪੜ੍ਹਨ ਦੀ ਸੰਸਕਿ੍ਤੀ ਨੂੰ ਉਤਸ਼ਾਹਿਤ ਕਰਨਾ ਹੈ | ਪ੍ਰਦਰਸ਼ਨੀ ਦੇ ਪਹਿਲੇ ਦਿਨ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਪ੍ਰਦਰਸ਼ਨੀ ਦਾ ਦੌਰਾ ਕੀਤਾ | ਸਕੂਲ ਵਿਚ ਸਜਾਈ ਗਈ ਇਹ ਪੁਸਤਕ ਪ੍ਰਦਰਸ਼ਨੀ ਵਿਦਿਆਰਥੀਆਂ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਬਣੀ ਰਹੀ | ਸਾਰਾ ਦਿਨ ਵਿਦਿਆਰਥੀਆਂ ਵਿਚ ਕਿਤਾਬਾਂ ਨੂੰ ਵੇਖਣ, ਪੜ੍ਹਨ ਅਤੇ ਖਰੀਦਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਹ ਦੋ ਰੋਜ਼ਾ ਪੁਸਤਕ ਪ੍ਰਦਰਸ਼ਨੀ ਕੱਲ੍ਹ ਵੀ ਜਾਰੀ ਰਹੇਗੀ, ਜਿਸ ਦੌਰਾਨ ਵਿਦਿਆਰਥੀ ਅਤੇ ਮਾਪੇ ਵੱਖ-ਵੱਖ ਵਿਸ਼ਿਆਂ ਦੀਆਂ ਉੱਤਮ ਪੁਸਤਕਾਂ ਦਾ ਅਵਲੋਕਨ ਅਤੇ ਖ਼ਰੀਦ ਕਰ ਸਕਣਗੇ |
Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਹੋਣ ਦੇ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਕੇਂਦਰੀ ਸਿੱਖਿਆ ਮੰਤਰੀ ਅਸਤੀਫ਼ਾ ਦੇਣ- ਚੀਮਾ, ਰਾਣਾ ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਸਮੇਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਫ਼ਸਲਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਦਾ ਪੂਰਾ ਮੁਆਵਜ਼ਾ ਮਿ...
Ad Position 24
No active advertisement