02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਜਸਪ੍ਰੀਤ ਸਿੰਘ ਗੁਰਾਇਆ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 25-07-2026
ਨਡਾਲਾ, 24 ਜੁਲਾਈ (ਰਘਬਿੰਦਰ ਸਿੰਘ)-ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ, ਅਤੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਲਈ ਸਰਗਰਮ ਰਹੇ ਜਸਪ੍ਰੀਤ ਸਿੰਘ ਗੁਰਾਇਆ ਨੂੰ ਪਾਰਟੀ ਹਾਈਕਮਾਂਡ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਯੂਥ ਵਿੰਗ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਜਸਪ੍ਰੀਤ ਸਿੰਘ ਗੁਰਾਇਆ ਨੇ ਇਸ ਮੌਕੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸਮੂਹ ਸੀਨੀਅਰ ਲੀਡਰਸ਼ਿਪ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟ ਕਰਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ |ਉਨ੍ਹਾਂ ਕਿਹਾ, ਮੈਂ ਵਾਅਦਾ ਕਰਦਾ ਹਾਂ ਕਿ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਵਾਂਗਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਮੇਸ਼ਾ ਕੰਮ ਕਰਾਂਗਾ | ਗੁਰਾਇਆ ਦੀ ਨਿਯੁਕਤੀ ਨੂੰ ਪਾਰਟੀ ਵੱਲੋਂ ਨੌਜਵਾਨਾਂ ਨੂੰ ਅੱਗੇ ਲਿਆਉਣ ਅਤੇ ਮਿਹਨਤੀ ਵਰਕਰਾਂ ਨੂੰ ਬਣਦਾ ਸਨਮਾਨ ਦੇਣ ਵਜੋਂ ਦੇਖਿਆ ਜਾ ਰਿਹਾ ਹੈ | ਵੱਖ-ਵੱਖ ਸਮਾਜਿਕ, ਖੇਡ ਅਤੇ ਰਾਜਨੀਤਿਕ ਹਸਤੀਆਂ ਨੇ ਵੀ ਜਸਪ੍ਰੀਤ ਸਿੰਘ ਗੁਰਾਇਆ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਆਵਾਰਾਗਰਦੀ ਕਰਦਾ ਇੱਕ ਨੌਜਵਾਨ ਕਾਬੂ ਅਗਲੀ ਖ਼ਬਰ ਬਸਪਾ ਸੂਬਾਈ ਮਜ਼ਦੂਰਾਂ ਦੇ ਘੋਲ ਦਾ ਡਟ ਕੇ ਸਮਰਥਨ ਕਰੇਗੀ-ਥਾਪਰ, ਸ਼ੀਤਲ
Ad Position 24
No active advertisement