02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਆਵਾਰਾਗਰਦੀ ਕਰਦਾ ਇੱਕ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 25-07-2026
ਭੁਲੱਥ, 24 ਜੁਲਾਈ (ਮੇਹਰ ਚੰਦ ਸਿੱਧੂ)- ਥਾਣਾ ਭੁਲੱਥ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਆਵਾਰਾਗਰਦੀ ਕਰਦੇ ਕਾਬੂ ਕੀਤਾ ਗਿਆ| ਥਾਣਾ ਮੁਖੀ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਬੀਤੀ ਦੇਰ ਸ਼ਾਮ ਜਦੋਂ ਏਐਸਆਈ ਕਰਨਬੀਰ ਸਿੰਘ ਪੁਲਿਸ ਪਾਰਟੀ ਪਾਰਟੀ ਗਸ਼ਤ ਦੌਰਾਨ ਬਾਈਪਾਸ ਰੋਡ ਭੁਲੱਥ ਵਿਖੇ ਜਾ ਰਹੇ ਸਨ ਤਾਂ ਇੱਕ ਨੌਜਵਾਨ ਬਿਨਾਂ ਵਜਾ ਆਵਾਰਾਗਰਦੀ ਕਰਦਾ ਨਜ਼ਰੀਂ ਆਇਆ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ | ਪੁਲਿਸ ਕਰਮਚਾਰੀਆਂ ਵੱਲੋਂ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਪਿ੍ੰਸ ਧੰਨਾ ਪੁੱਤਰ ਸੁਰਜੀਤ ਮਸੀਹ ਵਾਸੀ ਪਿੰਡ ਅਕਾਲਾ, ਥਾਣਾ ਭੁਲੱਥ ਜ਼ਿਲ੍ਹਾ ਕਪੂਰਥਲਾ ਦੱਸਿਆ | ਉਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ’ਚ ਦੋ ਦਿਨ ਦਾ ਹੋਰ ਵਾਧਾ ਅਗਲੀ ਖ਼ਬਰ ਜਸਪ੍ਰੀਤ ਸਿੰਘ ਗੁਰਾਇਆ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਨਿਯੁਕਤ
Ad Position 24
No active advertisement