02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

‘ਆਪ’ ਦੀ ਸਰਕਾਰ ਨੇ ਆਪਣੇ ਰਾਜ ਦੇ ਸਾਢੇ 4 ਸਾਲ ਦੇ ਰਾਜ ’ਚ ਕਪੂਰਥਲਾ ਹਲਕੇ ਦਾ ਕੋਈ ਵਿਕਾਸ ਨਹੀਂ ਕੀਤਾ-ਐਚ.ਐਸ. ਵਾਲੀਆ

Ad Position 21
No active advertisement
26-07-2026

ਕਪੂਰਥਲਾ, 25 ਜੁਲਾਈ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਮਜ਼ਬੂਤੀ ਲਈ ਅੱਜ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਐਚ.ਐਸ. ਵਾਲੀਆ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨਾਲ ਵਿਚਾਰ ਵਟਾਂਦਰੇ ਉਪਰੰਤ ਹਲਕੇ ਵਿਚ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਹੈ | ਇਸ ਸਬੰਧ ਵਿਚ ਹੋਏ ਸਮਾਗਮ ਵਿਚ ਐਚ.ਐਸ. ਵਾਲੀਆ ਤੇ ਦਲਵਿੰਦਰ ਸਿੰਘ ਸਿੱਧੂ ਨੇ ਅਨਿਲ ਸਲਹੋਤਰਾ ਨੂੰ ਅਕਾਲੀ ਦਲ ਦਾ ਜ਼ਿਲ੍ਹੇ ਦਾ ਮੀਤ ਪ੍ਰਧਾਨ, ਸੰਜੀਵ ਥਾਪਰ ਨੂੰ ਜ਼ਿਲ੍ਹਾ ਜਨਰਲ ਸਕੱਤਰ, ਐਡਵੋਕੇਟ ਅਰੁਣ ਸਹੋਤਾ ਨੂੰ ਲੀਗਲ ਐਡਵਾਈਜ਼ਰ, ਜਸਵਿੰਦਰ ਸਿੰਘ ਬਿੱਟਾ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ. ਵਿੰਗ ਤੇ ਮਨਜੀਤ ਗਿੱਲ ਨੂੰ ਐਸ.ਸੀ. ਵਿੰਗ ਦਾ ਜ਼ਿਲ੍ਹੇ ਦਾ ਜਨਰਲ ਸਕੱਤਰ ਬਣਾਉਣ ਸਬੰਧੀ ਨਿਯੁਕਤੀ ਪੱਤਰ ਤਕਸੀਮ ਕੀਤੇ | ਦੋਵਾਂ ਆਗੂਆਂ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤਾਂ ਜੋ ਪਾਰਟੀ ਨੂੰ ਚੋਣਾਂ ਤੋਂ ਪਹਿਲਾਂ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾ ਸਕੇ | ਐਚ.ਐਸ. ਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਰਾਜ ਦੇ ਸਾਢੇ 4 ਸਾਲਾਂ ਵਿਚ ਕਪੂਰਥਲਾ ਹਲਕੇ ਦਾ ਕੋਈ ਵਿਕਾਸ ਨਹੀਂ ਕੀਤਾ, ਜਿਸ ਕਾਰਨ ਹਲਕੇ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ, ਭਿ੍ਸ਼ਟਾਚਾਰ ਦਾ ਬੋਲਬਾਲਾ ਹੈ ਤੇ ਰੁਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ, ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ‘ਆਪ’ ਦੀ ਸਰਕਾਰ ਹਰ ਮੁਹਾਜ਼ ‘ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਚੋਣਾਂ ਵਿਚ ‘ਆਪ’ ਨੂੰ ਪਛਾੜ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ | ਅਕਾਲੀ ਦਲ ਦੇ ਨਵਨਿਯੁਕਤ ਅਹੁਦੇਦਾਰਾਂ ਨੇ ਦਲਵਿੰਦਰ ਸਿੰਘ ਸਿੱਧੂ ਤੇ ਐਚ.ਐਸ. ਵਾਲੀਆ ਦਾ ਧੰਨਵਾਦ ਕੀਤਾ ਤੇ ਦੋਵਾਂ ਆਗੂਆਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਦਾ ਭਰੋਸਾ ਦਿਵਾਇਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੂਬਾਈ ਉਪ ਪ੍ਰਧਾਨ ਜੀਆ ਲਾਲ ਨਾਹਰ, ਸ਼ਹਿਰੀ ਪ੍ਰਧਾਨ ਅਜੈ ਬਬਲਾ, ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਨੀਰਜ ਨਾਹਰ, ਟੀਟੂ ਮਾਹਲਾ, ਦਿਨੇਸ਼ ਕੁਮਾਰ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਬੰਦਾ ਸਿੰਘ ਬਹਾਦਰ ਦੇ ਮੈਂਬਰਾਂ ਦੀ ਸਾਂਝੀ ਮੀਟਿੰਗ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਚੌਕ ’ਚ ਥਾਲੀਆਂ ਵਜਾ ਕੇ ਕੀਤਾ ਰੋਸ ਵਿਖਾਵਾ
Ad Position 24
No active advertisement