02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

225 ਗ੍ਰਾਮ ਅਫ਼ੀਮ ਸਮੇਤ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 26-07-2026
ਢਿਲਵਾਂ, 25 ਜੁਲਾਈ (ਗੋਬਿੰਦ ਸੁਖੀਜਾ)-ਢਿਲਵਾਂ ਪੁਲਿਸ ਨੇ 225 ਗ੍ਰਾਮ ਅਫ਼ੀਮ ਅਤੇ ਗੱਡੀ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸ.ਆਈ. ਕੁਲਦੀਪ ਸਿੰਘ ਆਪਣੇ ਸਾਥੀਆਂ ਨਾਲ ਗਸ਼ਤ ਦੌਰਾਨ ਹਾਈਟੈੱਕ ਨਾਕਾ ਢਿਲਵਾਂ ਵਿਖੇ ਅੰਮਿ੍ਤਸਰ ਵਾਲੇ ਪਾਸੇ ਤੋਂ ਆ ਰਹੀਆਂ ਗੱਡੀਆਂ ਦੀ ਜਾਂਚ ਕਰ ਰਹੇ ਸਨ | ਇਸ ਦੌਰਾਨ ਅੰਮਿ੍ਤਸਰ ਵਾਲੇ ਪਾਸੇ ਤੋਂ ਇੱਕ ਗੱਡੀ ਆਈ ਅਤੇ ਜਦੋਂ ਇਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ |ਸ਼ੱਕ ਪੈਣ ‘ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਰ ਨੂੰ ਰੋਕਿਆ ਗਿਆ ਅਤੇ ਸਵਾਰਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੀ ਪਛਾਣ ਗੁਰਮੁਖ ਸਿੰਘ ਵਾਸੀ ਪਿੰਡ ਮੁੰਡੀ ਕਾਲੂ, ਥਾਣਾ ਲੋਹੀਆਂ, ਜਲੰਧਰ ਅਤੇ ਰੇਸ਼ਮ ਸਿੰਘ ਵਾਸੀ ਪਿੰਡ ਖੋਆਸਪੁਰ, ਥਾਣਾ ਗੋਇੰਦਵਾਲ ਸਾਹਿਬ, ਤਰਨਤਾਰਨ ਵਜੋਂ ਕੀਤੀ | ਤਲਾਸ਼ੀ ਦੌਰਾਨ ਉਸ ਕੋਲੋਂ 225 ਗ੍ਰਾਮ ਵਜ਼ਨ ਦੀ ਅਫ਼ੀਮ ਬਰਾਮਦ ਹੋਈ | ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਢਿਲਵਾਂ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਅਤੇ ਅਗਲੇਰੀ ਕਾਰਵਾਈ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਸਾਵਣ ਮੇਲਿਆਂ ਮੌਕੇ ਸਾਲਾਨਾ ਭੰਡਾਰਾ ਕਰਾਉਣ ਸੰਬੰਧੀ ਮੀਟਿੰਗ ਅਗਲੀ ਖ਼ਬਰ ਅਕਾਲ ਅਕੈਡਮੀ ਰਾਏਪੁਰ ਪੀਰਬਖਸ਼ ਵਾਲਾ ਵਿਖੇ ਕੀਤਾ ਗਿਆ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ
Ad Position 24
No active advertisement