07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਯਾਦ ’ਚ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ 2 ਦਿਨਾਂ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 27-07-2026

ਸੁਲਤਾਨਪੁਰ ਲੋਧੀ, 26 ਜੁਲਾਈ (ਨਰੇਸ਼ ਹੈਪੀ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਤੋ ਗੁਰਦੁਆਰਾ ਸ੍ਰੀ ਸਤਿ ਕਰਤਾਰੀਆ ਸਾਹਿਬ ਬਟਾਲਾ ਤੱਕ ਵਿਸ਼ਾਲ ਨਗਰ ਕੀਰਤਨ ਸਜਾਉਣ ਦੀਆਂ ਤਿਆਰੀਆਂ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਜਥੇਬੰਦੀਆਂ ਨਾਲ ਗੁਰਦੁਆਰਾ ਬੇਰ ਸਾਹਿਬ ਵਿਖੇ ਵਿਸ਼ਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਨਗਰ ਕੀਰਤਨ ਦਾ ਸੱਦਾ ਦੇਣ ਲਈ ਬਟਾਲਾ ਤੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਅਤੇ ਗੁਰਦੁਆਰਾ ਕੰਧ ਸਾਹਿਬ ਬਟਾਲਾ ਦੇ ਮੈਨੇਜਰ ਜਗਦੀਪ ਸਿੰਘ ਧਾਰੋਵਾਲੀ ਉਚੇਚੇ ਤੌਰ ਤੇ ਪਹੁੰਚੇ | ਇਸ ਮੌਕੇ ਹਲਕਾ ਸੁਲਤਾਨਪੁਰ ਲੋਧੀ ਦੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਬਾਬਾ ਜਸਪਾਲ ਸਿੰਘ ਵਾਲੇ ਆਦਿ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਧਾਰਮਿਕ ਜਥੇਬੰਦੀਆਂ ਤੇ ਸੰਤਾਂ ਮਹਾਂਪੁਰਸ਼ਾਂ ਦੀ ਪ੍ਰਵਾਨਗੀ ਨਾਲ ਵਿਆਹ ਪੁਰਬ ਨਗਰ ਕੀਰਤਨ ਦਾ ਪ੍ਰੋਗਰਾਮ ਦੋ ਦਿਨਾਂ ਦਾ ਉਲੀਕਣ ਦਾ ਫ਼ੈਸਲਾ ਜੈਕਾਰੇ ਗੂੰਜਾ ਕੇ ਕੀਤਾ ਗਿਆ | ਇਸ ਤੋਂ ਇਲਾਵਾ ਮੀਟਿੰਗ ਵਿਚ ਨਗਰ ਕੀਰਤਨ ਦੀ ਰੂਪ ਰੇਖਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰਿਆਂ ਨੇ ਸਾਂਝੇ ਤੌਰ ਤੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਪਵਿੱਤਰ ਵਿਆਹ ਪੁਰਬ ਦੀ ਯਾਦ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋ ਦੋ ਦਿਨਾ ਨਗਰ ਕੀਰਤਨ 16 ਸਤੰਬਰ ਨੂੰ ਸਵੇਰੇ 9 ਵਜੇ ਆਰੰਭ ਹੋਵੇਗਾ ਜੋ ਵੱਖ ਵੱਖ ਪਿੰਡਾਂ ਤੋ ਹੁੰਦੇ ਹੋਏ ਸ਼ਾਮ ਨੂੰ ਬਾਬਾ ਬਕਾਲਾ ਸਾਹਿਬ ਪੁੱਜੇਗਾ | ਜਿੱਥੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਕਰਨ ਉਪਰੰਤ 17 ਸਤੰਬਰ ਨੂੰ ਇਹ ਮਹਾਨ ਨਗਰ ਕੀਰਤਨ ਸਵੇਰੇ 7 ਵਜੇ ਸ੍ਰੀ ਬਟਾਲਾ ਸਾਹਿਬ ਲਈ ਰਵਾਨਾ ਹੋਵੇਗਾ ਅਤੇ ਸ਼ਾਮ ਤੋ ਪਹਿਲਾਂ ਪਹਿਲਾਂ ਸਮੇਂ ਸਿਰ ਗੁਰਦੁਆਰਾ ਸਤਿ ਕਰਤਾਰੀਆ ਸਾਹਿਬ ਬਟਾਲਾ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ | ਮੀਟਿੰਗ ਵਿਚ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ ਹੈੱਡ ਗ੍ਰੰਥੀ, ਜਥੇਦਾਰ ਹਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਸਹਿਕਾਰੀ ਸਭਾ ਡਡਵਿੰਡੀ, ਬਾਬਾ ਬਲਵੀਰ ਸਿੰਘ, ਬਾਬਾ ਮਹਾਂ ਸਿੰਘ ਪ੍ਰਧਾਨ ਤੇ ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੋਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ, ਜਥੇ. ਗੁਰਦਿਆਲ ਸਿੰਘ ਖ਼ਾਲਸਾ, ਜਥੇਦਾਰ ਮਹਿੰਦਰ ਸਿੰਘ ਆਹਲੀ ਸਾਬਕਾ ਸਕੱਤਰ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ, ਸੰਤੋਖ ਸਿੰਘ ਬਿਧੀਪੁਰ ਪ੍ਰਧਾਨ ਗੁਰੂ ਨਾਨਕ ਸੇਵਕ ਜਥਾ ਬਾਹਰਾ, ਕਰਨੈਲ ਸਿੰਘ ਮਿਰਜਾਪੁਰ ਪ੍ਰਧਾਨ, ਜਰਨੈਲ ਸਿੰਘ ਭੁੱਲਰ ਅਕਾਉਂਟੈਂਟ ਬੇਰ ਸਾਹਿਬ, ਜਸਵਿੰਦਰ ਸਿੰਘ ਰਿਕਾਰਡ ਕੀਪਰ ਬੇਰ ਸਾਹਿਬ, ਸੁਖਜਿੰਦਰ ਸਿੰਘ ਭਗਤਪੁਰ, ਸੂਰਤ ਸਿੰਘ, ਬੀਬੀ ਜਸਵਿੰਦਰ ਕੌਰ ਖ਼ਾਲਸਾ, ਰਾਜਾ ਗੁਰਪ੍ਰੀਤ ਸਿੰਘ ਪ੍ਰਧਾਨ ਬਾਬਾ ਸ਼੍ਰੀ ਚੰਦ ਟਰੱਸਟ, ਜਥੇਦਾਰ ਜੋਗਿੰਦਰ ਸਿੰਘ ਭੌਰ, ਸੰਪੂਰਨ ਸਿੰਘ ਗ੍ਰੰਥੀ, ਪ੍ਰਚਾਰਕ ਦਵਿੰਦਰ ਸਿੰਘ, ਜਥੇਦਾਰ ਸੁਰਿੰਦਰ ਸਿੰਘ ਦੇਸਲ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ, ਭਾਈ ਨਿਸ਼ਾਨ ਸਿੰਘ ਝਬਾਲ ਕਵੀਸ਼ਰੀ ਜਥਾ, ਨਿਰਮਲ ਸਿੰਘ ਹੈਪੀ, ਨੰਬਰਦਾਰ ਸੁਰਿੰਦਰ ਪਾਲ ਸਿੰਘ ਹੈਬਤਪੁਰ, ਪਰਮਜੀਤ ਸਿੰਘ ਦੁਰਗਾਪੁਰ, ਸਿਮਰਨਪ੍ਰੀਤ ਸਿੰਘ ਸੰਧੂ, ਲੰਗਰ ਕਮੇਟੀ ਤੇ ਹੋਰ ਵੱਡੀ ਗਿਣਤੀ ਚ ਸੰਗਤਾਂ ਹਾਜ਼ਰ ਹੋਈਆਂ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਮੁਲਜ਼ਮ ਜ਼ਖਮੀ ਅਗਲੀ ਖ਼ਬਰ ਬਿਜਲੀ ਦੀ ਸਪਲਾਈ ਨਾ ਆਉਣ ਕਾਰਨ ਸੜਕਾਂ ’ਤੇ ਉੱਤਰੇ ਲੋਕ
Ad Position 24
No active advertisement