07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 27-07-2026
ਸੁਲਤਾਨਪੁਰ ਲੋਧੀ, 26 ਜੁਲਾਈ (ਥਿੰਦ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸੁਲਤਾਨਪੁਰ ਲੋਧੀ ਦੀ ਮੀਟਿੰਗ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਸੱਤਾ ਸਾਬੂਵਾਲ ਦੀ ਅਗਵਾਈ ਹੇਠਾਂ ਵੇਈਾ ਨਦੀ ਕਿਨਾਰੇ ਸੁਲਤਾਨਪੁਰ ਲੋਧੀ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ ਨੰਬਰਦਾਰਾਂ ਸ਼ਿਰਕਤ ਕੀਤੀ | ਮੀਟਿੰਗ ਵਿਚ ਨੰਬਰਦਾਰਾਂ ਨੂੰ ਤਹਿਸੀਲ ਤੇ ਹੋਰ ਦਫ਼ਤਰਾਂ ਵਿਚ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ|ਇਸ ਮੀਟਿੰਗ ਵਿਚ ਮਤਾ ਪਾਸ ਕਰਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਤੇ ਹੋਰ ਕਿਸਾਨ ਜਥੇਬੰਦੀਆਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਪੁਲਸ ਵਲੋਂ ਕੀਤੀ ਗਈ ਜਾਲਮਾਨਾ ਕਰਵਾਈ ਦੀ ਨਿਖੇਧੀ ਕੀਤੀ ਗਈ ਤੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਰੱਦ ਕਰਨ ਦੀ ਮੰਗ ਕੀਤੀ ਗਈ | ਇਕ ਹੋਰ ਮਤੇ ਰਾਹੀ ਦਿੱਲੀ ਵਿਖੇ ਨੀਟ ਪੇਪਰ ਲੀਕ ਘੁਟਾਲੇ ਦੀ ਜਾਂਚ ਦੀ ਮੰਗ ਕਰ ਰਹੇ ਵਿਦਿਆਰਥੀਆਂ ਤੇ ਦਿੱਲੀ ਪੁਲਸ ਵਲੋਂ ਕੀਤੀ ਗਏ ਲਾਠੀਚਾਰਜ ਤੇ ਸਿੱਟੇ ਗਏ ਅੱਥਰੂ ਗੈਸ ਗੋਲੇ ਆਦਿ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ. ਇਸ ਦੇ ਇਲਾਵਾ ਇਸ ਤੋਂ ਇਲਾਵਾ ਯੂਨੀਅਨ ਵੱਲੋਂ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਆਧਾਰ ਤੇ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਤੇ ਹੋਰ ਸਾਰੇ ਅਦਾਰਿਆਂ ਵਿਚ ਸਤਿਕਾਰ ਦੇਣ ਦੀ ਅਪੀਲ ਕੀਤੀ | ਨੰਬਰਦਾਰਾਂ ਦਾ ਮਾਣ ਭੱਤਾ ਵਧਾ ਕੇ 5000 ਰੁਪਏ ਕਰਨ ਅਤੇ ਟੋਲ ਟੈਕਸ ਮੁਆਫ਼ ਕਰਨ , ਜੱਦੀ ਪੁਸ਼ਤੀ ਨੰਬਰਦਾਰੀ ਕਰਨ ਦੀ ਵੀ ਅਪੀਲ ਕੀਤੀ| ਇਸ ਤੋਂ ਇਲਾਵਾ ਇਲਾਕੇ ਵਿਚ ਲੁੱਟ ਤੇ ਚੋਰੀ ਦੀਆਂ ਵਾਰਦਾਤਾਂ ਬੰਦ ਕਰਵਾਉਣ ਲਈ ਢੁਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ |ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਤਹਿਸੀਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਤਵਿੰਦਰ ਸਿੰਘ ਸੱਤਾ ਸਾਬੂਵਾਲ ਨੇ ਕਿਹਾ ਕਿ ਸਰਕਾਰਾਂ ਨੇ ਨੰਬਰਦਾਰਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਨੰਬਰਦਾਰ ਭਾਈਚਾਰੇ ਨੂੰ ਸਰਕਾਰੀ ਕਮੇਟੀਆਂ ਵਿਚ ਮੈਂਬਰ ਬਣਾਉਣ ਦੀ ਮੰਗ ਕੀਤੀ | ਨੰਬਰਦਾਰ ਯੂਨੀਅਨ ਪ੍ਰਧਾਨ ਸਤਵਿੰਦਰ ਸਿੰਘ ਸੱਤਾ ਸਾਬੂਵਾਲ ਤੇ ਹੋਰ ਨੰਬਰਦਾਰਾਂ ਮੰਗ ਕੀਤੀ ਕਿ ਤਹਿਸੀਲ ਕੰਪਲੈਕਸ ਸੁਲਤਾਨਪੁਰ ਲੋਧੀ ਵਿਖੇ ਤਹਿਸੀਲ ਦਫ਼ਤਰ ਦੀ ਜੋ ਨਵੀਂ ਬਿਲਡਿੰਗ ਬਣੀ ਹੈ , ਉਸ ਵਿਚ ਲੋਕਾਂ ਦੇ ਕੰਮਕਾਜ ਲਈ ਆਏ ਨੰਬਰਦਾਰਾਂ ਦੇ ਬੈਠਣ ਲਈ 1 ਕਮਰਾ ਨੰਬਰਦਾਰ ਯੂਨੀਅਨ ਨੂੰ ਅਲਾਟ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਪੁਲ ਚੌਕ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਅਗਲੀ ਖ਼ਬਰ ਠੇਕੇ ਦੇ ਕਰਿੰਦੇ ਨੇ ਕਥਿਤ ਤੌਰ ’ਤੇ ਨਿਗਲੀ ਜ਼ਹਿਰੀਲੀ ਦਵਾਈ
Ad Position 24
No active advertisement