07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਤਲਵੰਡੀ ਪੁਲ ਚੌਕ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 27-07-2026
ਸੁਲਤਾਨਪੁਰ ਲੋਧੀ, 26 ਜੁਲਾਈ (ਨਰੇਸ਼ ਹੈਪੀ)-ਜ਼ਿਲ੍ਹਾ ਕਪੂਰਥਲਾ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਅੱਜ ਸੁਲਤਾਨਪੁਰ ਲੋਧੀ ਦੇ ਤਲਵੰਡੀ ਪੁਲ ਚੌਂਕ ਵਿਖੇ ਜ਼ੋਨ ਸੁਲਤਾਨਪੁਰ ਪ੍ਰਧਾਨ ਮਲਕੀਤ ਸਿੰਘ ਫੱਤੋਵਾਲ ਤੇ ਜ਼ੋਨ ਬਾਬਾ ਬੀਰ ਸਿੰਘ ਪ੍ਰਧਾਨ ਸੁਖਵਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਵਾਂ ਸਰਕਾਰਾਂ ਦੀਆਂ ਨੀਤੀਆਂ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ | ਮੁਜ਼ਾਹਰੇ ਦੌਰਾਨ ਆਗੂਆਂ ਨੇ ਦਿੱਲੀ ਵਿਚ ਵਿਦਿਆਰਥੀਆਂ ਨਾਲ ਹੋਏ ਵਤੀਰੇ, ਬਰਨਾਲਾ ਵਿਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਅਤੇ ਪਟਿਆਲਾ ਵਿਖੇ ਬਿਜਲੀ ਮੁਲਾਜ਼ਮਾਂ ਖ਼ਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਲੋਕਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਸੰਘਰਸ਼ ਕਰ ਰਹੇ ਵਰਗਾਂ ਨੂੰ ਦਬਾਉਣ ਦੀ ਨੀਤੀ ਅਪਣਾ ਰਹੀਆਂ ਹਨ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਬਾਊਪੁਰ ਤੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਂਵਾਲ ਨੇ ਕਿਹਾ ਕਿ ਪੰਜਾਬ ਵਿਚ ਸੰਘਰਸ਼ ਕਰ ਰਹੇ ਹਰ ਵਰਗ ਨਾਲ ਸਰਕਾਰ ਦਾ ਰਵੱਈਆ ਨਿਰਾਸ਼ਾਜਨਕ ਅਤੇ ਦਮਨਕਾਰੀ ਬਣ ਚੁੱਕਾ ਹੈ | ਉਨ੍ਹਾਂ ਕਿਹਾ ਕਿ ਪਟਿਆਲਾ ਵਿਚ ਆਪਣੀਆਂ ਜਾਇਜ਼ ਮੰਗਾਂ ਲਈ ਹੜਤਾਲ ਕਰ ਰਹੇ ਬਿਜਲੀ ਮੁਲਾਜ਼ਮਾਂ ‘ਤੇ ਸਰਕਾਰ ਵੱਲੋਂ ਜਬਰ ਕੀਤਾ ਜਾ ਰਿਹਾ ਹੈ, ਜਦਕਿ ਬਰਨਾਲਾ ਵਿਚ ਸਫ਼ਾਈ ਸੇਵਕਾਂ, ਜਿਨ੍ਹਾਂ ਵਿਚ ਵੱਡੀ ਗਿਣਤੀ ਮਹਿਲਾਵਾਂ ਦੀ ਸੀ, ਉਨ੍ਹਾਂ ‘ਤੇ ਕੀਤਾ ਗਿਆ ਲਾਠੀਚਾਰਜ ਬੇਹੱਦ ਸ਼ਰਮਨਾਕ ਅਤੇ ਲੋਕਤੰਤਰ ਵਿਰੋਧੀ ਕਦਮ ਹੈ | ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰਾਂ ਨੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਸੁਣਿਆ ਕਰਨਾ ਜਾਰੀ ਰੱਖਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਪੱਧਰ ‘ਤੇ ਵੱਡੇ ਪੱਧਰ ਦੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸ ਪ੍ਰਦਰਸ਼ਨ ਵਿਚ ਮੀਤ ਪ੍ਰਧਾਨ ਬਲਦੇਵ ਸਿੰਘ ਕੰਬੋਜ, ਗੁਰਵਿੰਦਰ ਸਿੰਘ, ਹਰਦੀਪ ਸਿੰਘ ਬਾਊਪੁਰ, ਜਗਜੀਤ ਸਿੰਘ ਕੋਟ ਕਰਾਰ ਖਾਂ, ਬਲਵੰਤ ਸਿੰਘ ਰਣਜੀਤ ਸਿੰਘ, ਜਗਤਾਰ ਸਿੰਘ, ਪਿਆਰਾ ਸਿੰਘ, ਭਜਨ ਸਿੰਘ ਖਿਜਰਪੁਰ, ਸੁਖਵੰਤ ਸਿੰਘ ਤੂੜ, ਮਹਿੰਦਰ ਸਿੰਘ, ਤਰਸੇਮ ਸਿੰਘ, ਮੇਜਰ ਸਿੰਘ ਤਲਵੰਡੀ ਚੌਧਰੀਆ, ਬਲਬੀਰ ਸਿੰਘ ਡੱਲਾ, ਆਦਿ ਸਮੇਤ ਸੈਂਕੜੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਟੱਕਰ ’ਚ ਦੋ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ
Ad Position 24
No active advertisement