07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮੋਟਰਸਾਈਕਲਾਂ ਦੀ ਟੱਕਰ ’ਚ ਦੋ ਨੌਜਵਾਨ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 27-07-2026
ਕਪੂਰਥਲਾ, 26 ਜੁਲਾਈ (ਅਮਨਜੋਤ ਸਿੰਘ ਵਾਲੀਆ)- ਜਲੰਧਰ ਰੋਡ ‘ਤੇ ਖੋਜੇਵਾਲ ਦੇ ਨੇੜੇ ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਬੌਬੀ ਪੁੱਤਰ ਮੁੰਨਾ ਵਾਸੀ ਮੁਹੱਲਾ ਜੱਟਪੁਰਾ ਨੇ ਦੱਸਿਆ ਕਿ ਉਹ ਆਪਣੇ ਸਾਥੀ ਸ਼ਿਵ ਪੁੱਤਰ ਲਾਲ ਵਾਸੀ ਆਦਰਸ਼ ਨਗਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਲੰਧਰ ਵੱਲ ਨੂੰ ਜਾ ਰਹੇ ਸੀ, ਜਦੋਂ ਉਹ ਖੋਜੇਵਾਲ ਨੇੜੇ ਪਹੁੰਚੇ ਤਾਂ ਦੂਸਰੀ ਸਾਈਡ ਤੋਂ ਆ ਰਹੇ ਮੋਟਰਸਾਈਕਲ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਦੋਵੇਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਸੂਫ਼ੀ ਗਾਇਕ ਹੰਸ ਰਾਜ ਹੰਸ ਦੇ ਨਵੇਂ ਗੀਤ ‘ਆਜਾ ਦੋਵੇਂ ਨੱਚੀਏ’ ਦੇ ਟੀਜ਼ਰ ਜਾਰੀ ਮੌਕੇ ਲੱਗੀਆਂ ਰੌਣਕਾਂ ਅਗਲੀ ਖ਼ਬਰ ਤਲਵੰਡੀ ਪੁਲ ਚੌਕ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ
Ad Position 24
No active advertisement