07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਰਕਾਰ ਭਾਈ ਅੰਮਿ੍ਤਪਾਲ ਸਿੰਘ ਨੂੰ ਜੇਲ੍ਹ ’ਚ ਡੱਕ ਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ- ਭੰਡਾਲ

Ad Position 21
No active advertisement
ਅਜੀਤ ਡੈਸਕ 27-07-2026
ਕਪੂਰਥਲਾ, 26 ਜੁਲਾਈ (ਵਿ.ਪ੍ਰ.)- ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੀ ਇਕ ਪਲੇਠੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੀ ਟੀਮ ਤੋਂ ਇਲਾਵਾ ਯੂਥ ਵਿੰਗ ਨਾਲ ਸਬੰਧਿਤ ਆਗੂਆਂ ਨੇ ਵੀ ਭਾਗ ਲਿਆ | ਇਸ ਮੌਕੇ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਤੇ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਦੀ ਰਿਹਾਈ ਸਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਪੰਜਾਬ ਸਰਕਾਰ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਕਰਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਕ ਮੈਂਬਰ ਪਾਰਲੀਮੈਂਟ ਨੂੰ ਆਪਣੇ ਹਲਕੇ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਤੋਂ ਰੋਕਣਾ ਲੋਕਤੰਤਰ ਦੀਆਂ ਬੁਨਿਆਦੀ ਕਦਰਾਂ ਕੀਮਤਾਂ ‘ਤੇ ਸਿੱਧਾ ਹਮਲਾ ਹੈ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ 28 ਜੁਲਾਈ ਨੂੰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਚੰਡੀਗੜ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾ ਰਿਹਾ ਹੈ, ਜਿਸ ਵਿਚ ਕਪੂਰਥਲਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਤੇ ਵਰਕਰਾਂ ਦਾ ਵੱਡਾ ਕਾਫ਼ਲਾ ਸ਼ਾਮਲ ਹੋਵੇਗਾ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਮੁੱਖ ਮੰਤਰੀ ਦੇ ਘਰ ਦੇ ਘਿਰਾਓ ਮੌਕੇ ਸ਼ਾਮਲ ਹੋਣ ਦੀ ਅਪੀਲ ਕੀਤੀ | ਮੀਟਿੰਗ ਵਿਚ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ, ਜਥੇ. ਰਸ਼ਪਾਲ ਸਿੰਘ, ਕਮਲਜੀਤ ਸਿੰਘ ਮਠਾੜੂ, ਨਰਿੰਦਰਪਾਲ ਸਿੰਘ, ਸੁਖਦੇਵ ਸਿੰਘ ਖੀਰਾਂਵਾਲੀ, ਅਮਰਜੀਤ ਸਿੰਘ ਨਿਜ਼ਾਮਪੁਰ, ਮਹਿੰਦਰ ਸਿੰਘ ਨੂਰਪੁਰ, ਗੁਰਚਰਨ ਸਿੰਘ ਰੱਤੜਾ, ਕੈਪਟਨ ਲਖਵਿੰਦਰ ਸਿੰਘ, ਪ੍ਰੇਮ ਸਿੰਘ ਖ਼ਾਲਸਾ, ਹਰਮਿੰਦਰਪਾਲ ਸਿੰਘ, ਅੱਤਰ ਸਿੰਘ ਗੁਡਾਣਾ, ਅਵਤਾਰ ਸਿੰਘ ਐਮ.ਸੀ., ਸੂਬੇਦਾਰ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸੀਰਪੁਰ ਦੀ ਸਰਕਾਰੀ ਡਿਸਪੈਂਸਰੀ ਨੂੰ ਲੱਗੇ ਤਾਲੇ, 9 ਪਿੰਡਾਂ ਦੇ ਲੋਕ ਸਿਹਤ ਸੇਵਾਵਾਂ ਤੋਂ ਵਾਂਝੇ ਅਗਲੀ ਖ਼ਬਰ ਸਵੈ ਸਹਾਇਤਾ ਸਮੂਹ ਦੀਆਂ ਮਹਿਲਾਵਾਂ ਲਈ ਗੁਣਵੱਤਾ ਤੇ ਮਿਆਰਾਂ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ
Ad Position 24
No active advertisement