07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬਰਨਾਲਾ ਘਟਨਾ ਤੇ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਕੱਚੇ ਮੁਲਾਜ਼ਮਾਂ ਦੀ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂc

Ad Position 21
No active advertisement
ਅਜੀਤ ਡੈਸਕ 28-07-2026
ਫਗਵਾੜਾ, 27 ਜੁਲਾਈ (ਹਰਜੋਤ ਸਿੰਘ ਚਾਨਾ)-ਨਗਰ ਨਿਗਮ ਦੇ ਕੱਚੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਤੇ ਬਰਨਾਲਾ ਘਟਨਾ ਦੇ ਵਿਰੋਧ ‘ਚ ਅੱਜ ਨਗਰ ਨਿਗਮ ਦੇ ਸਮੂਹ ਕਰਮਚਾਰੀਆਂ ਨੇ ਆਪਣਾ ਕੰਮਕਾਜ ਠੱਪ ਕਰਕੇ ਨਗਰ ਨਿਗਮ ਦਫ਼ਤਰ ਦੇ ਬਾਹਰ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਅੱਜ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਗੱਲਬਾਤ ਕਰਦਿਆਂ ਆਗੂ ਧਰਮਵੀਰ ਸੇਠੀ ਨੇ ਦੱਸਿਆ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਜਿਨ੍ਹਾਂ ‘ਚ ਸੀਵਰਮੈਨ, ਸਫ਼ਾਈ ਸੇਵਕ, ਫਾਇਰਮੈਨ, ਡਰਾਈਵਰ, ਕੰਪਿਊਟਰ ਆਪ੍ਰੇਰਟਰ, ਚੌਕੀਦਾਰ ਜਿਨ੍ਹਾਂ ਨੂੰ ਪੱਕੇ ਕਰਨ ਲਈ ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਸੀ ਪਰ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ | ਉਨ੍ਹਾਂ ਮੰਗ ਕੀਤੀ ਕਿ ਦਰਜਾ ਚਾਰ ਕਰਮਚਾਰੀਆਂ ਨੂੰ ਪੱਕਾ ਜਾਵੇ | ਉਨ੍ਹਾਂ ਦੱਸਿਆ ਕਿ ਬਰਨਾਲਾ ਵਿਖੇ ਆਪਣੀਆਂ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ‘ਤੇ ਪੁਲਿਸ ਵਲੋਂ ਲਾਠੀਆਂ ਵਰਾਈਆਂ ਗਈਆਂ ਜੋ ਕਿ ਬਿਲਕੁਲ ਗ਼ਲਤ ਹੈ ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਮੰਗ ਕੀਤੀ ਕਿ ਸਮੂਹ ਗਰੁੱਪ ਡੀ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ, ਠੇਕੇਦਾਰ ਪ੍ਰਥਾ ਨੂੰ ਪੂਰਨ ਤੌਰ ‘ਤੇ ਬੰਦ ਕੀਤਾ ਜਾਵੇ ਤੇ ਮੁਲਾਜ਼ਮਾਂ ਦਾ ਡੀ.ਏ.ਵੀ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ 28 ਜੁਲਾਈ ਨੂੰ ਸਵੇਰੇ 11 ਵਜੇ ਗੋਲ ਚੌਂਕ ਤੋਂ ਰੋਸ ਰੈਲੀ ਕੱਢੀ ਜਾਵੇਗੀ ਜੋ ਗੁੜ ਮੰਡੀ ਤੇ ਬਾਜ਼ਾਰ ‘ਚੋਂ ਨਿਕਲੇਗਾ ਤੇ ਮੁੜ ਗੋਲ ਚੌਂਕ ‘ਚ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਜਾਵੇਗਾ | ਇਸ ਮੌਕੇ ਸਾਬਕਾ ਤਹਿਸੀਲਦਾਰ ਜਸਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ ਤੇ ਕਿਹਾ ਕਿ ਬਰਨਾਲਾ ਘਟਨਾ ਬਹੁਤ ਹੀ ਸ਼ਰਮਨਾਕ ਹੈ ਤੇ ਲੋਕ ਇਸ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਕਿਸ਼ਨ ਲਾਲ ਹੀਰੋ, ਸਤੀਸ਼ ਸਲਹੋਤਰਾ, ਮਹਿੰਦਰ ਥਾਪਰ, ਕੁਲਵੰਤ ਸੋਂਧੀ, ਯੋਗਰਾਜ, ਪ੍ਰਵੀਨ, ਰਵੀ, ਕਾਲਾ (ਮੇਹਟ), ਵਿਸ਼ਾਲ ਸਲਹੋਤਰਾ, ਯੋਗੇਸ਼ ਕੁਮਾਰ ਤੇ ਜੀਤੀ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਅਸਲ੍ਹੇ ਸਮੇਤ ਸਕਾਰਪੀਓ ਕਾਰ ਸਵਾਰ ਤਿੰਨ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਜਿੰਦਰ ਧਨੀਆਂ ਦੇ ਕਤਲ ਮਾਮਲੇ ’ਚ ਲੋੜੀਂਦੇ ਤਿੰਨ ਦੋਸ਼ੀ ਹਥਿਆਰਾਂ ਸਮੇਤ ਗਿ੍ਫ਼ਤਾਰf
Ad Position 24
No active advertisement