07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਅਣਪਛਾਤੇ ਨੌਜਵਾਨਾਂ ਨੇ ਇਕ ਨੌਜਵਾਨ ਦੀ ਕੀਤੀ ਕੁੱਟਮਾਰ ਸੋਨੇ ਦੀ ਚੈਨ ਤੇ ਨਕਦੀ ਖੋਹ ਕੇ ਫ਼ਰਾਰ

Ad Position 21
No active advertisement
ਅਜੀਤ ਡੈਸਕ 28-07-2026
ਕਪੂਰਥਲਾ, 27 ਜੁਲਾਈ (ਅਮਨਜੋਤ ਸਿੰਘ ਵਾਲੀਆ)- ਪਿੰਡ ਚੂਹੜਵਾਲ ਵਿਖੇ ਇਕ ਨੌਜਵਾਨ ‘ਤੇ ਅਣਪਛਾਤੇ ਨੌਜਵਾਨ ਹਮਲਾ ਕਰਕੇ ਉਸ ਪਾਸੋਂ ਸੋਨੇ ਦੀ ਚੈਨ ਤੇ ਲਗਭਗ 35-40 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਮਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਸਰਕੁਲਰ ਰੋਡ ਕਪੂਰਥਲਾ ਨੇ ਦੱਸਿਆ ਕਿ ਉਹ ਬੀਤੀ ਦੇਰ ਰਾਤ ਆਪਣੀ ਭੈਣ ਨੂੰ ਪਿੰਡ ਚੂਹੜਵਾਲ ਵਿਖੇ ਮਿਲਣ ਗਿਆ ਸੀ, ਜਦੋਂ ਉਨ੍ਹਾਂ ਦੇ ਘਰ ਦੇ ਨੇੜੇ ਪਹੁੰਚਿਆ ਤਾਂ 10-12 ਨੌਜਵਾਨਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਸੋਨੇ ਦੀ ਚੈਨ ਤੇ ਲਗਭਗ 35-40 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ | ਜਿਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ ਅਤੇ ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੰਨੇ ਦੀ ਸਬਸਿਡੀ ਨੂੰ ਲੈ ਕੇ ਵਫ਼ਦ ਐੱਸ. ਡੀ. ਐੱਮ. ਨੂੰ ਮਿਲਿਆ ਅਗਲੀ ਖ਼ਬਰ ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ
Ad Position 24
No active advertisement