ਫਗਵਾੜਾ, 27 ਜੁਲਾਈ (ਹਰਜੋਤ ਸਿੰਘ ਚਾਨਾ)-ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਗਈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਹਰਬੰਸਪੁਰ ਦਾ ਰਹਿਣ ਵਾਲਾ ਗੁਰਨੇਕ ਸਿੰਘ ਜੋ ਕਿ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ, ਜਦੋਂ ਉਹ ਹੁਸ਼ਿਆਰਪੁਰ ਰੋਡ ’ਤੇ ਪੁੱਜਾ ਤਾਂ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਪੁਲਿਸ ਵਲੋਂ ਆਸ ਪਾਸ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਮੌਕੇ ਤੋਂ ਫ਼ਰਾਰ ਗੱਡੀ ਦਾ ਪਤਾ ਲਗਾਇਆ ਜਾ ਸਕੇ | ਪੁਲਿਸ ਵਲੋਂ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ |