06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਡਾ. ਦਵਿੰਦਰਪਾਲ ਸਿੰਘ ਕਾਲੜਾ ਅਕਾਲੀ ਦਲ ਦੀ ਹਲਕੇ ਦੀ ਕੋਰ ਕਮੇਟੀ ਦੇ ਚੇਅਰਮੈਨ ਤੇ ਪਰਮਜੀਤ ਸਿੰਘ ਦੁਆਬਾ ਕੋ ਚੇਅਰਮੈਨ ਬਣੇ.

Ad Position 21
No active advertisement
ਅਜੀਤ ਡੈਸਕ 28-07-2026
ਕਪੂਰਥਲਾ, 27 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਸ਼ੋ੍ਮਣੀ ਅਕਾਲੀ ਦਲ ਬਾਦਲ ਵਲੋਂ ਕਪੂਰਥਲਾ ਹਲਕੇ ਵਿਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਮਜ਼ਬੂਤੀ ਲਈ ਜਥੇਬੰਦਕ ਢਾਂਚੇ ਵਿਚ ਵਿਸਥਾਰ ਕੀਤਾ ਜਾ ਰਿਹਾ ਹੈ | ਇਸੇ ਤਹਿਤ ਹੀ ਡਾਕਟਰ ਦਵਿੰਦਰਪਾਲ ਸਿੰਘ ਕਾਲੜਾ ਨੂੰ ਸ਼ੋ੍ਰਮਣੀ ਅਕਾਲੀ ਦਲ ਕਪੂਰਥਲਾ ਦੀ ਕੋਰ ਕਮੇਟੀ ਦਾ ਚੇਅਰਮੈਨ ਤੇ ਪਰਮਜੀਤ ਸਿੰਘ ਦੁਆਬਾ ਨੂੰ ਕੋ-ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਐਸ. ਵਾਲੀਆ ਹਲਕਾ ਇੰਚਾਰਜ ਕਪੂਰਥਲਾ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਦੋਵਾਂ ਆਗੂਆਂ ਨੂੰ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਬਹੁਤ ਜਲਦੀ ਬੂਥ ਪੱਧਰ ‘ਤੇ ਵੀ ਕਮੇਟੀਆਂ ਦਾ ਗਠਨ ਕਰਕੇ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦਿਆਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ | ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਨੂੰ ਇਸ ਸਮੇਂ ਬਹੁਤ ਗੰਭੀਰ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਰਾਜ ਵਿਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ, ਵੱਧ ਰਹੀ ਬੇਰੁਜ਼ਗਾਰੀ ਤੇ ਨਸ਼ਿਆਂ ਦੇ ਰੁਝਾਨ ਕਾਰਨ ਨੌਜਵਾਨ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੀ ਹਮੇਸ਼ਾ ਆਵਾਜ਼ ਬੁਲੰਦ ਕੀਤੀ ਹੈ ਤੇ ਭਵਿੱਖ ਵਿਚ ਵੀ ਉਹ ਲੋਕਾਂ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਵਿਰੁੱਧ ਸੰਘਰਸ਼ ਕਰੇਗਾ | ਇਸ ਮੌਕੇ ਨਵਨਿਯੁਕਤ ਚੇਅਰਮੈਨ ਡਾ. ਦਵਿੰਦਰਪਾਲ ਸਿੰਘ ਕਾਲੜਾ ਤੇ ਕੋ ਚੇਅਰਮੈਨ ਪਰਮਜੀਤ ਸਿੰਘ ਦੁਆਬਾ ਨੇ ਹਲਕਾ ਇੰਚਾਰਜ ਨੂੰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰਕੇ ਕੰਮ ਕਰਨ ਦਾ ਭਰੋਸਾ ਦਿਵਾਇਆ |
Ad Position 22
No active advertisement
ਪਿਛਲੀ ਖ਼ਬਰ ਨਿਰਮਲ ਕੁਟੀਆ ਬੂੜੇਵਾਲ ਵਿਖੇ ਬਾਬਾ ਅਮਰਦਾਸ ਦੀ ਬਰਸੀ ਬਣਾਈ ਗਈ ਅਗਲੀ ਖ਼ਬਰ ਬਾਦਲ ਸਰਕਾਰ ਸਮੇਂ ਮਿਲਦੇ ਸਨ ਗਰਾਂਟਾਂ ਦੇ ਗੱਫੇ, ਹੁਣ ਮਾਨ ਸਰਕਾਰ ਲੋਕਾਂ ਨੂੰ ਮਾਰ ਰਹੀ ਲਾਠੀਆਂ ਤੇ ਧੱਕੇ- ਰਣਜੀਤ ਸਿੰ...
Ad Position 24
No active advertisement