05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਆਮ ਆਦਮੀ ਕਲੀਨਿਕ ਦੇ ਕਰਮਚਾਰੀ ਨੇ ਕੀਤੀ ਅਣਮਿਥੇ ਸਮੇਂ ਦੀ ਹੜਤਾਲ

Ad Position 21
No active advertisement
ਅਜੀਤ ਡੈਸਕ 28-07-2026
ਕਪੂਰਥਲਾ, 27 ਜੁਲਾਈ (ਅਮਨਜੋਤ ਸਿੰਘ ਵਾਲੀਆ)-ਆਮ ਆਦਮੀ ਕਲੀਨਿਕ ਦੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਕਰ ਦਿੱਤੀ ਗਈ ਹੈ | ਇਸ ਮੌਕੇ ਕਰਮਚਾਰੀਆਂ ਨੇ ਅੱਜ ਸਿਵਲ ਸਰਜਨ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਕਲੀਨਿਕ ਦੇ ਵਰਕਰਾਂ ਨੇ ਦੱਸਿਆ ਕਿ ਉਹ ਕਲੀਨਿਕ ਵਿਚ ਡਾਕਟਰ, ਫਾਰਮਾਸਿਸਟ, ਕਲੀਨੀਕਲ ਅਸਿਸਟੈਂਟ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਓ.ਪੀ.ਡੀ. ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਨਿਰੰਤਰ ਸੇਵਾਵਾਂ ਦੇ ਰਹੇ ਹਨ, ਪਰ ਸਾਨੂੰ ਅਜੇ ਤੱਕ ਸਰਕਾਰ ਵਲੋਂ ਪੱਕਾ ਨਹੀਂ ਕੀਤਾ ਗਿਆ | ਇਸ ਸਬੰਧੀ ਸਰਕਾਰ ਨਾਲ ਸਾਡੀਆਂ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਾਨੂੰ ਪੱਕੇ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ 23 ਜ਼ਿਲਿ੍ਹਆਂ ਦੇ ਸਿਵਲ ਸਰਜਨ, ਡਾਇਰੈਕਟਰ ਹੈਲਥ ਸਰਵਿਸਿਜ਼ ਪੰਜਾਬ ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਕਈ ਵਾਰ ਮਿਲ ਚੁੱਕੇ ਹਾਂ ਅਤੇ ਆਪਣੀਆਂ ਮੰਗਾਂ ਬਾਰੇ ਦੱਸ ਚੁੱਕੇ ਹਾਂ, ਪਰ ਅਜੇ ਤੱਕ ਸਾਡਾ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਓ.ਪੀ.ਡੀ. ਸੇਵਾਵਾਂ ਬੰਦ ਹੋਣ ਕਾਰਨ ਮਰੀਜ਼ਾਂ ਨੂੰ ਖੱਜਲ ਖ਼ਰਾਬੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਲਈ ਸਰਕਾਰ ਜ਼ਿੰਮੇਵਾਰੀ ਹੈ | ਉਨ੍ਹਾਂ ਦੱਸਿਆ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤੱਦ ਤੱਕ ਇਹ ਹੜਤਾਲ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਭੁਲੱਥ ’ਚ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਕਿਸਾਨਾਂ ’ਤੇ ਦੋਹਰੀ ਮਾਰ: ਪੰਜਾਬ ਸਰਕਾਰ ਬਿਜਲੀ ਦੇਣ ਵਿਚ ਨਾਕਾਮ, ਕੇਂਦਰ ਸਰਕਾਰ ਖਾਦ ਮੁਹੱਈਆ ਕਰਵਾਉਣ ਵਿਚ ਅਸਫ਼ਲ- ਧਾਲ...
Ad Position 24
No active advertisement