05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਤਹਿਸੀਲ ਭੁਲੱਥ ’ਚ ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

Ad Position 21
No active advertisement
ਅਜੀਤ ਡੈਸਕ 28-07-2026
ਭੁਲੱਥ, 27 ਜੁਲਾਈ (ਮਨਜੀਤ ਸਿੰਘ ਰਤਨ)-ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ, ਐੱਸ. ਡੀ. ਐੱਮ., ਤਹਿਸੀਲ ਅਤੇ ਸਬ-ਤਹਿਸੀਲ ਕਰਮਚਾਰੀਆਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ 23 ਤੋਂ 26 ਜੁਲਾਈ ਤੱਕ ਕੀਤੀ ‘ਕਲਮ ਛੱਡੋ–ਕੰਪਿਊਟਰ ਬੰਦ’ ਹੜਤਾਲ ਵਿਚ ਵਾਧਾ ਕਰਦੇ ਹੋਏ ਅੱਜ 27 ਜੁਲਾਈ ਨੂੰ ਵੀ ਹੜਤਾਲ ਬਰਕਰਾਰ ਰਹੀ, ਇਸ ਦੇ ਤਹਿਤ ਤਹਿਸੀਲ ਭੁਲੱਥ ਵਿਖੇ ਵੀ ਕਰਮਚਾਰੀਆਂ ਨੇ ਦਫ਼ਤਰਾਂ ਦਾ ਕੰਮਕਾਜ ਠੱਪ ਕਰਕੇ ਦਰੀ ਵਿਛਾ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਹੜਤਾਲ ਕਾਰਨ ਤਹਿਸੀਲ ਦਫ਼ਤਰਾਂ ਵਿਚ ਕੁਰਸੀਆਂ ਖਾਲੀ ਰਹੀਆਂ ਅਤੇ ਰੋਜ਼ਾਨਾ ਕੰਮਾਂ ਲਈ ਪਹੁੰਚੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਕਰਮਚਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਮੀਟਿੰਗਾਂ ਤਾਂ ਕੀਤੀਆਂ ਜਾ ਰਹੀਆਂ ਹਨ, ਪਰ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀ.ਏ ਦੀਆਂ ਪੁਰਾਣੀਆਂ ਕਿਸ਼ਤਾਂ, ਖਾਲੀ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ, ਤਹਿਸੀਲਦਾਰਾਂ ਦੀਆਂ ਤਰੱਕੀਆਂ ਦੇ ਨਿਯਮਾਂ ਵਿਚ ਸੋਧ, ਨਵੀਆਂ ਅਸਾਮੀਆਂ ਦੀ ਰਚਨਾ ਅਤੇ ਅੰਤਰ-ਜ਼ਿਲ੍ਹਾ ਬਦਲੀਆਂ ਸਮੇਤ ਹੋਰ ਲੰਬਿਤ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਜਲਦ ਕੋਈ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਹੜਤਾਲ ਦੌਰਾਨ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਦੀ ਪੰਜਾਬ ਸਰਕਾਰ ਜ਼ਿੰਮੇਵਾਰ ਹੈ | ਇਸ ਮੌਕੇ ਮੀਤ ਪ੍ਰਧਾਨ ਅੰਮਿ੍ਤਪਾਲ ਸਿੰਘ, ਬਲਵੀਰ ਸਿੰਘ, ਸੰਦੀਪ ਸਿੰਘ, ਤਰਸੇਮ ਸਿੰਘ, ਤਾਰਾ ਸਿੰਘ, ਰਵੀ ਕੁਮਾਰ, ਕਰਮਵੀਰ ਸਿੰਘ, ਗੁਲਸ਼ਨ ਕੁਮਾਰ, ਆਂਚਲ, ਸੁਨੀਲ ਕੁਮਾਰ, ਸੁਖਜਿੰਦਰ ਕੌਰ, ਪਰਮਜੀਤ ਕੌਰ, ਰਾਧਾ ਰਾਣੀ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ ਅਗਲੀ ਖ਼ਬਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਆਮ ਆਦਮੀ ਕਲੀਨਿਕ ਦੇ ਕਰਮਚਾਰੀ ਨੇ ਕੀਤੀ ਅਣਮਿਥੇ ਸਮੇਂ ਦੀ ਹੜਤਾਲ
Ad Position 24
No active advertisement