22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਬ ਇੰਸਪੈਕਟਰ ਰਣਜੀਤ ਸਿੰਘ ਨੇ ਥਾਣਾ ਸਿਟੀ ਮੁਖੀ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
29-07-2026

ਕਪੂਰਥਲਾ, 28 ਜੁਲਾਈ (ਸਡਾਨਾ)-ਸਬ ਇੰਸਪੈਕਟਰ ਰਣਜੀਤ ਸਿੰਘ ਦਾ ਥਾਣਾ ਸਦਰ ਤੋਂ ਤਬਾਦਲਾ ਹੋਣ ਉਪਰੰਤ ਉਨ੍ਹਾਂ ਥਾਣਾ ਸਿਟੀ ਮੁਖੀ ਵਜੋਂ ਅਹੁਦਾ ਸੰਭਾਲ ਕੇ ਕੰਮ ਆਰੰਭ ਕਰ ਦਿੱਤਾ ਹੈ | ਜਦਕਿ ਇੰਸਪੈਕਟਰ ਅਮਨਦੀਪ ਨਾਹਰ ਦਾ ਥਾਣਾ ਸਿਟੀ ਤੋਂ ਥਾਣਾ ਸੁਭਾਨਪੁਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ | ਇੱਥੇ ਜ਼ਿਕਰਯੋਗ ਹੈ ਕਿ ਸਬ ਇੰਸਪੈਕਟਰ ਰਣਜੀਤ ਸਿੰਘ ਇਸਤੋਂ ਪਹਿਲਾਂ ਥਾਣਾ ਬੇਗੋਵਾਲ ਵਿਖੇ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੇ ਮਾੜੇ ਅਨਸਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਅਵਾਰਾਗਰਦੀ ਕਰਦੇ ਤਿੰਨ ਨੌਜਵਾਨ ਕਾਬੂ, ਕੇਸ ਦਰਜ ਅਗਲੀ ਖ਼ਬਰ ਡਾ. ਚੱਬੇਵਾਲ ਨੇ ਪ੍ਰਾਈਵੇਟ ਸਕੂਲਾਂ ਵਲੋਂ ਮਨਮਰਜ਼ੀ ਨਾਲ ਫ਼ੀਸਾਂ ’ਚ ਵਾਧੇ ਦਾ ਮਾਮਲਾ ਲੋਕ ਸਭਾ ’ਚ ਚੁੱਕਿਆ
Ad Position 24