23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਨੇ ਜੀ.ਐਨ.ਪੀ.ਕੇ.ਐਸ ਕਾਲਜ ਨਡਾਲਾ ਤੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 29-07-2026
ਨਡਾਲਾ, 28 ਜੁਲਾਈ (ਰਘਬਿੰਦਰ ਸਿੰਘ): ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਲਾਇਨ ਕਲੱਬ ਨਡਾਲਾ ਵਿਸ਼ਵਾਸ ਵਲੋਂ ਕਲੱਬ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਵਿਸ਼ੇਸ਼ ਪੌਦਾਰੋਪਣ ਮੁਹਿੰਮ ਚਲਾਈ ਗਈ | ਇਸ ਮੌਕੇ ਕਲੱਬ ਵੱਲੋਂ 2100 ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਅਤੇ ਲਾਇਨ ਕਲੱਬ ਦੇ ਮਲਟੀਪਲ ਚੇਅਰਮੈਨ ਤੇ ਪੀ.ਡੀ.ਜੀ. ਰਛਪਾਲ ਸਿੰਘ ਬੱਚਾਜੀਵੀ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਾਉਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ |ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਗਬੀਰ ਸਿੰਘ ਭੁੱਲਰ ਨੇ ਲਾਇਨ ਕਲੱਬ ਨਡਾਲਾ ਵਿਸ਼ਵਾਸ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਨਾਲ ਨੌਜਵਾਨਾਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਹੁੰਦੀ ਹੈ | ਇਸ ਮੌਕੇ ਗੁਰਵਿੰਦਰ ਸਿੰਘ ਢਿੱਲੋਂ, ਸੰਦੀਪ ਕੁਮਾਰ (ਲੈਬ ਵਾਲੇ), ਸੁਖਦੇਵ ਸਿੰਘ, ਸੁਰਜੀਤ ਸਿੰਘ, ਬਲਜਿੰਦਰ ਸਿੰਘ, ਲਾਇਨ ਕਲੱਬ ਬੇਗੋਵਾਲ ਰਾਇਲ ਬੰਦਗੀ ਦੇ ਕਲੱਬ ਪ੍ਰਧਾਨ ਹਰਮਿੰਦਰ ਸਿੰਘ ਲਾਂਬਾ, ਰਿਜਨ ਚੇਅਰਮੈਨ ਸੁਖਦੇਵ ਰਾਜ ਅਰੋੜਾ, ਕਰਨੈਲ ਸਿੰਘ ਬੱਗਾ, ਕਾਲਜ ਸਟਾਫ਼ ਵਿਚੋਂ ਡਾ. ਨਵਨੀਤ ਸਿੰਘ ਸੰਧੂ, ਪ੍ਰੀਤਪਾਲ ਸਿੰਘ ਅਤੇ ਐਨ.ਸੀ.ਸੀ. ਦੇ ਕੈਡਿਟ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸ ਜਿੱਥੇ ਸਾਡੇ ਜੀਵਨ ਨੂੰ ਆਰਥਿਕ ਆਸਰਾ ਦਿੰਦਾ ਹੈ ਉੱਥੇ ਬਹੁਤ ਸਾਰੀਆਂ ਚਣੌਤੀਆਂ ਵੀ ਪੈਦਾ ਕਰਦਾ ਹੈ-ਡਾ. ਗੁਰਬਖ਼ਸ... ਅਗਲੀ ਖ਼ਬਰ ਆਪ ਦੀ ਸਰਕਾਰ ਸਫ਼ਾਈ ਸੇਵਕਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਕਾਮ ਰਹੀ-ਥਾਪਰ, ਦਾਤਾਪੁਰੀ...
Ad Position 24