23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬਰਨਾਲਾ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਗੁਰਬਚਨ ਸਿੰਘ ਬੂਲਪੁਰ

Ad Position 21
No active advertisement
ਅਜੀਤ ਡੈਸਕ 29-07-2026
ਹੁਸੈਨਪੁਰ, 28 ਜੁਲਾਈ (ਤਰਲੋਚਨ ਸਿੰਘ ਸੋਢੀ)-ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਵਾਪਰੇ ਦਰਦਨਾਕ ਘਟਨਾਕ੍ਰਮ ਦੇ ਵਿਰੋਧ ਵਿਚ ਬੀਤੇ ਕੱਲ੍ਹ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਜਿੱਥੇ ਪੰਜਾਬ ਬੰਦ ਰਿਹਾ ਉੱਥੇ ਕਪੂਰਥਲਾ ਸ਼ਹਿਰ ਬੰਦ ਕਰਨ ਵਿਚ ਕਪੂਰਥਲਾ ਵਾਸੀਆਂ ਵਲੋਂ ਦਿੱਤੇ ਗਏ ਭਰਪੂਰ ਸਹਿਯੋਗ ਲਈ ਧੰਨਵਾਦ ਕਰਦਿਆਂ ਭੀਮ ਰਾਓ ਜੀ ਫੋਰਸ ਮਿਸ਼ਨ ਅੰਬੇਡਕਰ ਦੇ ਸੂਬਾ ਵਾਈਸ ਪ੍ਰਧਾਨ ਗੁਰਬਚਨ ਸਿੰਘ ਸਰਪੰਚ ਬੂਲਪੁਰ ਨੇ ਕਿਹਾ ਪੰਜਾਬ ਦੇ ਸਮੂਹ ਸਫ਼ਾਈ ਕਰਮਚਾਰੀਆਂ, ਸਮੂਹ ਵਾਲਮੀਕ ਸਮਾਜ ਦੀਆਂ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਯੂਨੀਅਨਾਂ ਵਲੋਂ ਦਿੱਤੇ ਗਏ ਸਮਰਥਨ ਕਾਰਨ ਜਿੱਥੇ ਪੰਜਾਬ ਬੰਦ ਦਾ ਸੱਦਾ ਪੂਰੀ ਤਰ੍ਹਾਂ ਸਫਲ ਰਿਹਾ ਉੱਥੇ ਸਮੇਂ ਦੀ ਸਰਕਾਰ ਨੂੰ ਹੱਥਾ ਪੈਰਾਂ ਦੀਆਂ ਵੀ ਪੈ ਚੁੱਕੀਆਂ ਹਨ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਿੱਥੇ ਲੋੜੀਂਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ ਉੱਥੇ ਬਰਨਾਲਾ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਪੀ. ਐਚ .ਡੀ. ਸਕਾਲਰ ਦੀ ਕਰੰਟ ਲੱਗਣ ਕਾਰਨ ਮੌਤ ਅਗਲੀ ਖ਼ਬਰ ਰਿਟਾਇਰਡ ਡੀ.ਐਸ.ਪੀ. ਲਖਵਿੰਦਰ ਸਿੰਘ ਇਬਰਾਹੀਮਵਾਲ ਵਲੋਂ ਮੋਬਿਨ ਸਲਮਾਨੀ ਦਾ ਮਾਨ ਸਨਮਾਨ
Ad Position 24