05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹੀਦ ਊਧਮ ਨੂੰ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 31-07-2026
ਸੁਲਤਾਨਪੁਰ ਲੋਧੀ, 30 ਜੁਲਾਈ (ਥਿੰਦ)-ਵਿਦਿਆਰਥੀਆਂ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਮਹਾਨ ਕ੍ਰਾਂਤੀਕਾਰੀ, ਅਦੁੱਤੀ ਦੇਸ਼ਭਗਤ ਅਤੇ ਅਮਰ ਸ਼ਹੀਦ, ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਕਰਨਲ ਅਜੀਤ ਸਿੰਘ ਢਿੱਲੋਂ, ਮੈਨੇਜਿੰਗ ਡਾਇਰੈਕਟਰ ਨਵਦੀਪ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਊਧਮ ਸਿੰਘ ਦੀ ਮਹਾਨ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ |ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ, ਆਜ਼ਾਦੀ ਦੇ ਮਹਾਨ ਸੰਘਰਸ਼ ਵਿਚ ਉਨ੍ਹਾਂ ਦੇ ਅਮੁੱਲ ਯੋਗਦਾਨ ਅਤੇ ਦੇਸ਼ ਲਈ ਦਿੱਤੀ ਕੁਰਬਾਨੀ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਭਾਸ਼ਣ ਪੇਸ਼ ਕੀਤੇ | ਪ੍ਰਭਜੋਤ ਕੌਰ ਨੌਵੀਂ, ਮੁਸਕਾਨ ਨੌਵੀਂ, ਏਕਮਪ੍ਰੀਤ ਕੌਰ ਛੇਵੀਂ, ਭਵਿਆ ਸੱਤਵੀਂ ਅਤੇ ਜਸ਼ਨਪ੍ਰੀਤ ਕੌਰ 11ਵੀਂ ਨੇ ਆਪਣੇ ਵਿਚਾਰਾਂ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ, ਦੇਸ਼ ਭਗਤੀ ਅਤੇ ਕੁਰਬਾਨੀ ਨੂੰ ਜੀਵੰਤ ਰੂਪ ਵਿਚ ਪੇਸ਼ ਕੀਤਾ | ਉਨ੍ਹਾਂ ਦੇ ਵਿਚਾਰਾਂ ਨੇ ਹਾਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮਨਾਂ ਵਿਚ ਦੇਸ਼-ਸੇਵਾ, ਹਿੰਮਤ ਅਤੇ ਰਾਸ਼ਟਰ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਹੋਰ ਪ੍ਰਬਲ ਕੀਤਾ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਨਵਦੀਪ ਕੌਰ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ,ਕਿ ਸ਼ਹੀਦ ਊਧਮ ਸਿੰਘ ਜੀ ਦਾ ਜੀਵਨ ਸਾਨੂੰ ਅਨਿਆਂ ਅਤੇ ਜ਼ੁਲਮ ਦੇ ਵਿਰੁੱਧ ਨਿਡਰ ਹੋ ਕੇ ਖੜ੍ਹਨ, ਸੱਚ ਅਤੇ ਇਨਸਾਫ਼ ਦਾ ਸਾਥ ਦੇਣ ਅਤੇ ਮਾਤਭੂਮੀ ਦੀ ਸੇਵਾ ਲਈ ਹਮੇਸ਼ਾ ਸਮਰਪਿਤ ਰਹਿਣ ਦੀ ਪੇ੍ਰਰਨਾ ਦਿੰਦਾ ਹੈ | ਉਨ੍ਹਾਂ ਦਾ ਅਦੁੱਤੀ ਬਲੀਦਾਨ ਸਦਾ ਹੀ ਨੌਜਵਾਨ ਪੀੜ੍ਹੀ ਲਈ ਪੇ੍ਰਰਨਾ ਦਾ ਅਟੁੱਟ ਸਰੋਤ ਬਣਿਆ ਰਹੇਗਾ | ਇਸ ਵਿਸ਼ੇਸ਼ ਪ੍ਰੇਰਣਾਦਾਇਕ ਮੌਕੇ ਵਾਈਸ ਪਿ੍ੰਸੀਪਲ ਰਵਿੰਦਰਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਦੇਸ਼ ਪ੍ਰਤੀ ਸੱਚੀ ਭਾਵਨਾ ਰੱਖਣ, ਤੇ ਕੌਮ ਲਈ ਪਿਆਰ ਰੱਖਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਖੇਤਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦਾ ਪਰਦਾਫਾਸ਼ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਸਦਭਾਵਨਾ ਸੰਕਲਪ ਮੁਹਿੰਮ ਤਹਿਤ ਪਿੰਡ ਖੋਜੇਵਾਲ ਦੇ ਗੁਰਦੁਆਰਾ ਸਾਹਿਬ ਵਿਚ ਦੀਵੇ ਜਗਾਏ
Ad Position 24
No active advertisement