05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸੁਲਤਾਨਪੁਰ ਲੋਧੀ ਖੇਤਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦਾ ਪਰਦਾਫਾਸ਼

Ad Position 21
No active advertisement
ਅਜੀਤ ਡੈਸਕ 31-07-2026
ਕਪੂਰਥਲਾ, 30 ਜੁਲਾਈ (ਅਮਰਜੀਤ ਕੋਮਲ)-ਪੰਜਾਬ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਸਹਾਇਕ ਪੁਲਿਸ ਕਪਤਾਨ ਸੁਲਤਾਨਪੁਰ ਲੋਧੀ ਧੀਰੇਂਦਰਾ ਵਰਮਾ ਆਈ.ਪੀ.ਐਸ. ਦੀ ਨਿਗਰਾਨੀ ਹੇਠ ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐਚ.ਓ. ਦਵਿੰਦਰਪਾਲ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਸੁਲਤਾਨਪੁਰ ਲੋਧੀ ਵਿਚ ਲੁੱਟ ਖੋਹ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਲੁੱਟ ਦੀਆਂ ਵਾਰਦਾਤਾਂ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ 30 ਬੋਰ ਤੁਰਕੀ ਮੇਡ ਸਮੇਤ ਮੈਗਜ਼ੀਨ, 2 ਜਿੰਦਾ ਕਾਰਤੂਸ, ਇਕ ਮੋਟਰਸਾਈਕਲ, ਇਕ ਦਾਤਰ ਤੇ ਲੁੱਟੇ ਗਏ ਦੋ ਮੋਬਾਈਲ ਫ਼ੋਨ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਹਰਿੰਦਰ ਸਿੰਘ ਗਿੱਲ ਐਸ.ਪੀ. (ਡੀ.) ਨੇ ਕਪੂਰਥਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੀ 27 ਜੁਲਾਈ ਨੂੰ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸੁਖਪਾਲ ਸਿੰਘ ਵਾਸੀ ਹੈਦਰਾਬਾਦ ਬੇਟ, ਤਰਨਪ੍ਰੀਤ ਸਿੰਘ ਵਾਸੀ ਸਵਾਲ ਤੇ ਲਖਵਿੰਦਰ ਸਿੰਘ ਵਾਸੀ ਨੱਥੂਪੁਰ ਥਾਣਾ ਤਲਵੰਡੀ ਚੌਧਰੀਆਂ ਨੇ ਇਕ ਗਿਰੋਹ ਬਣਾਇਆ ਹੋਇਆ ਹੈ ਜੋ ਆਪਣੇ ਹੋਰ ਸਾਥੀਆਂ ਸਮੇਤ ਸੁਲਤਾਨਪੁਰ ਲੋਧੀ ਦੇ ਖੇਤਰ ਵਿਚ ਆਮ ਲੋਕਾਂ ਨੂੰ ਦਾਤਰ ਦੀ ਨੋਕ ‘ਤੇ ਡਰਾ ਕੇ ਉਨ੍ਹਾਂ ਕੋਲੋਂ ਮੋਬਾਈਲ, ਨਕਦੀ, ਸੋਨੇ ਦੀਆਂ ਵਾਲੀਆਂ ਆਦਿ ਦੀ ਲੁੱਟ ਕਰਦੇ ਹਨ ਜੋ ਹੁਣ ਮਾਛੀਜੋਆ ਬੰਨ ਵਾਲੀ ਰੋਡ ‘ਤੇ ਵਾਰਦਾਤ ਕਰਨ ਦੀ ਫਿਰਾਕ ਵਿਚ ਹਨ | ਐਸ.ਪੀ.ਡੀ. ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਹੀ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਇਕ ਯੋਜਨਾ ਤਹਿਤ ਕਥਿਤ ਦੋਸ਼ੀ ਸੁਖਪਾਲ ਸਿੰਘ ਹੈਦਰਾਬਾਦ ਬੇਟ, ਅਰਸ਼ਪ੍ਰੀਤ ਸਿੰਘ ਵਾਸੀ ਲਾਟਵਾਲਾ ਨੰੂ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਇਕ ਦਾਤਰ, ਦੋ ਮੋਬਾਈਲ ਇਕ ਮੋਟਰਸਾਈਕਲ ਬਰਾਮਦ ਕਰਕੇ ਉਨ੍ਹਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ | ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਕੋਲੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਇਸ ਗਿਰੋਹ ਦੇ ਮੁੱਖ ਸਰਗਣੇ ਲਖਵਿੰਦਰ ਸਿੰਘ ਵਾਸੀ ਨੱਥੂਪੁਰ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਤੁਰਕੀ ਦਾ ਬਣਿਆ 30 ਬੋਰ ਦਾ ਪਿਸਟਲ, 2 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲੈਣ ਤੋਂ ਬਾਅਦ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਐਸ.ਪੀ. ਡੀ ਨੇ ਦੱਸਿਆ ਕਿ ਪੁੱਛਗਿੱਛ ਕਰਨ ਤੋਂ ਬਾਅਦ ਪੰਜ ਕਥਿਤ ਦੋਸ਼ੀਆਂ ਦੇ ਨਾਂਅ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਜਲਦੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਕਥਿਤ ਦੋਸ਼ੀ ਲਖਵਿੰਦਰ ਸਿੰਘ, ਸੁਖਪਾਲ ਸਿੰਘ ਤੇ ਅਰਸ਼ਪ੍ਰੀਤ ਸਿੰਘ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹਨ |
Ad Position 22
No active advertisement
ਪਿਛਲੀ ਖ਼ਬਰ ਸਵਾਮੀ ਪ੍ਰਕਾਸ਼ਾ ਨੰਦ ਜੀ ਮਹਾਰਾਜ ਦਾ 116 ਵਾਂ ਗੁਰੂ ਪੁੰਨਿਆ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਫਾਲਕਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹੀਦ ਊਧਮ ਨੂੰ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾਂਜਲੀਆਂ ਭੇਟ
Ad Position 24
No active advertisement