05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਐਸ.ਆਈ.ਆਰ. ਦੌਰਾਨ ਜ਼ਿਲ੍ਹੇ ਵਿਚ ਗਣਨਾ ਫਾਰਮਾਂ ਦਾ 100 ਪ੍ਰਤੀਸ਼ਤ ਡਿਜੀਟਾਈਜੇਸ਼ਨ ਮੁਕੰਮਲ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 31-07-2026
ਕਪੂਰਥਲਾ, 30 ਜੁਲਾਈ (ਅਮਰਜੀਤ ਕੋਮਲ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਬੀਤੀ 25 ਜੂਨ ਤੋਂ ਸ਼ੁਰੂ ਕੀਤੀ ਐਸ.ਆਈ.ਆਰ. ਤਹਿਤ ਚਾਰ ਵਿਧਾਨ ਸਭਾ ਹਲਕਿਆਂ ਵਿਚ 791 ਬੂਥ ਲੈਵਲ ਅਫ਼ਸਰਾਂ ਵਲੋਂ ਘਰ-ਘਰ ਜਾ ਕੇ ਚਲਾਈ ਗਈ ਮੁਹਿੰਮ ਤਹਿਤ ਯੋਗ ਵੋਟਰਾਂ ਨੂੰ 614981 ਗਣਨਾ ਫਾਰਮ ਵੰਡੇ ਗਏ ਸਨ, ਜੋ ਇਕੱਤਰ ਕਰਕੇ ਨਿਰਧਾਰਿਤ ਮੋਬਾਈਲ ਐਪਲੀਕੇਸ਼ਨ ਰਾਹੀਂ ਉਨ੍ਹਾਂ ਡਿਜੀਟਾਈਜ਼ ਕੀਤਾ ਜਾ ਚੁੱਕਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਣ ਜ਼ਿਲ੍ਹੇ ਵਿਚ ਚੋਣ ਗਣਨਾ ਫਾਰਮਾਂ ਦਾ 100 ਪ੍ਰਤੀਸ਼ਤ ਡਿਜੀਟਾਈਜੇਸਨ ਦਾ ਕੰਮ ਮੁਕੰਮਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਦੇ ਨਾਲ ਹੀ ਗੈਰ ਹਾਜ਼ਰ, ਤਬਦੀਲ, ਮਿ੍ਤਕ ਅਤੇ ਏ.ਐਸ.ਡੀ.ਡੀ. ਵੋਟਰਾਂ ਦੀਆਂ ਜਨਤਕ ਸੂਚੀਆਂ ਤਸਦੀਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਧਿਕਾਰਤ ਵੈੱਬਸਾਈਟ ‘ਤੇ ਅਪਲੋਡ ਕੀਤੀਆਂ ਜਾ ਜਾ ਰਹੀਆਂ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਚ ਏ.ਐਸ.ਡੀ.ਡੀ. ਸੂਚੀ ਚੰਗੀ ਤਰ੍ਹਾਂ ਤਸਦੀਕ ਕਰਨ ਅਤੇ ਕਿਸੇ ਵੀ ਗਲਤ ਸ਼ਮੂਲੀਅਤ ਬਾਰੇ ਸਬੰਧਿਤ ਵਿਧਾਨ ਸਭਾ ਹਲਕੇ ਦੇ ਬੂਥ ਲੈਵਲ ਅਫ਼ਸਰ ਜਾਂ ਚੋਣ ਰਜਿਸਟਰੇਸ਼ਨ ਅਫ਼ਸਰ ਨੂੰ ਰਿਪੋਰਟ ਕਰਨ | ਉਨ੍ਹਾਂ ਸਪਸ਼ਟ ਕੀਤਾ ਕਿ ਏ.ਐਸ.ਡੀ.ਡੀ. ਸੂਚੀ ਵਿਚ ਸ਼ਾਮਲ ਵੋਟਰਾਂ ਨੂੰ ਡਰਾਫ਼ਟ ਸੂਚੀ 2026 ਵਿਚ ਉਦੋਂ ਤੱਕ ਸ਼ਾਮਲ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਨਿਰਧਾਰਿਤ ਸਮੇਂ ਅੰਦਰ ਲੋੜੀਂਦੇ ਸੁਧਾਰਾਂ ਸਬੰਧੀ ਰਿਪੋਰਟ ਅਤੇ ਤਸਦੀਕ ਨਹੀਂ ਹੋ ਜਾਂਦੀ | ਉਨ੍ਹਾਂ ਯੋਗ ਵੋਟਰਾਂ ਨੂੰ ਕਿਹਾ ਕਿ ਉਹ ਵੋਟਰ ਸੂਚੀਆਂ ਨੂੰ ਸਹੀ ਤੇ ਤਰੁੱਟੀ ਰਹਿਤ ਬਣਾਉਣ ਵਿਚ ਸਹਿਯੋਗ ਦੇਣ ਦੇ ਨਾਲ-ਨਾਲ ਇਸ ਤਸਦੀਕ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ | ਉਨ੍ਹਾਂ ਐਸ.ਆਈ.ਆਰ. ਦੌਰਾਨ ਚੋਣ ਗਣਨਾ ਫਾਰਮਾਂ ਦੀ ਨਿਸ਼ਚਿਤ ਸਮੇਂ ਵਿਚ ਡਿਜੀਟਾਈਜੇਸ਼ਨ ਮੁਕੰਮਲ ਕੀਤੇ ਜਾਣ ਲਈ ਚੋਣ ਰਜਿਸਟਰੇਸ਼ਨ ਅਫ਼ਸਰਾਂ, ਸੁਪਰਵਾਈਜ਼ਰ ਤੇ ਬੀ.ਐਲ.ਓਜ਼ ਦੇ ਤਾਲਮੇਲ ਦੇ ਯਤਨਾ ਦੀ ਸ਼ਲਾਘਾ ਕੀਤੀ ਤੇ ਇਸ ਅਭਿਆਸ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਜ਼ਿਲ੍ਹੇ ਦੇ ਲੋਕਾਂ ਦਾ ਵੀ ਤਹਿਦਿਲੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਾਨਕ ਸਿੰਘ ਦੀਆਂ ਰਚਨਾਵਾਂ ਸਮਾਜਿਕ ਚੇਤਨਾ, ਮਨੁੱਖੀ ਸੰਵੇਦਨਾ ਤੇ ਯੁੱਗ ਚਿੰਤਨ ਦਾ ਦਰਪਣ ਹਨ-ਡਾ. ਰਵੀ ਰਵਿੰਦਰ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਕੈਦੀਆਂ ਤੇ ਹਵਾਲਾਤੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਕੀਤੀ ਗਈ ਆਮ ਆਦਮੀ ਕਲੀਨਿਕ ਦੀ ਸ਼ੁਰੂ...
Ad Position 24
No active advertisement