05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਆਪ ਸਰਕਾਰ ਹੁਣ ਭਾਵੇਂ ਲੋਕਾਂ ਦੇ ਘਰਾਂ ਵਿਚ ਸੋਨੇ ਦੀਆਂ ਇੱਟਾਂ ਵੀ ਲਗਾ ਦੇਵੇ ਪਰ ਲੋਕ ਇਸ ਨੂੰ ਵੋਟ ਨਹੀਂ ਦੇਣਗੇ-ਆਹਲੀ

Ad Position 21
No active advertisement
ਅਜੀਤ ਡੈਸਕ 31-07-2026
ਸੁਲਤਾਨਪੁਰ ਲੋਧੀ, 30 ਜੁਲਾਈ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਤੋਂ ਇਲਾਵਾ ਹੋਰ ਕੁੱਝ ਨਹੀਂ ਕੀਤਾ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਸੁਲਤਾਨਪੁਰ ਲੋਧੀ ਹਲਕੇ ਦੇ ਸੀਨੀਅਰ ਯੂਥ ਆਗੂ ਕਰਨਜੀਤ ਸਿੰਘ ਆਹਲੀ ਨੇ ਵੀਰਵਾਰ ਨੂੰ ਜਾਰੀ ਇੱਕ ਪ੍ਰੈਸ ਬਿਆਨ ਵਿਚ ਕਹੀ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਯੂ ਟਰਨ ਵਾਲੀ ਸਰਕਾਰ ਕਿਹਾ ਜਾਵੇ ਤਾਂ ਕੋਈ ਗ਼ਲਤ ਨਹੀਂ ਹੋਵੇਗਾ ਕਿਉਂਕਿ ਇਸ ਸਰਕਾਰ ਨੇ ਫ਼ੈਸਲੇ ਲੈਣ ਤੋਂ ਬਾਅਦ ਯੂ ਟਰਨ ਤੋਂ ਬਿਨਾਂ ਕੋਈ ਕੰਮ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸਾਡੀਆਂ ਮਾਵਾਂ ਤੇ ਭੈਣਾਂ ਤੇ ਡੰਡੇ ਚਲਾਉਣ ਵਾਲੀ ਆਪ ਸਰਕਾਰ ਨੂੰ ਪੰਜਾਬ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ | ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਨਾਲ ਕੀਤੇ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ ਅਤੇ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਰਕੇ ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨਵੇਂ-ਨਵੇਂ ਲਾਲਚ ਦੇਣ ਦਾ ਸਹਾਰਾ ਲਿਆ ਹੈ | ਉਨ੍ਹਾਂ ਕਿਹਾ ਕਿ ਭਾਵੇਂ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੇ ਘਰਾਂ ਵਿਚ ਸੋਨੇ ਦੀਆਂ ਇੱਟਾਂ ਲਗਾ ਦੇਵੇ ਪਰ ਇਸ ਵਾਰ ਪੰਜਾਬ ਦੇ ਲੋਕ ਇਸ ਨੂੰ ਵੋਟ ਨਹੀਂ ਦੇਣਗੇ | ਸਿਰਫ਼ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਹੀ ਪੰਜਾਬ ਨੂੰ ਦੁਬਾਰਾ ਨੰਬਰ ਇੱਕ ਸੂਬਾ ਬਣਾ ਸਕਦੀ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਲੋਕਾਂ ਵਿਚ ਮਜ਼ਬੂਤ ਪੈਰ ਜਮਾ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਨਗਰ ਨਿਗਮ ਦੇ ਮੇਅਰ ਦੀ ਚੋਣ ਸੰਬੰਧੀ 28 ਅਗਸਤ ਨੂੰ ਸੁਣਵਾਈ ਲਈ ਨੋਟਿਸ ਆਫ ਮੋਸ਼ਨ ਜਾਰੀ ਅਗਲੀ ਖ਼ਬਰ ਨਾਨਕ ਸਿੰਘ ਦੀਆਂ ਰਚਨਾਵਾਂ ਸਮਾਜਿਕ ਚੇਤਨਾ, ਮਨੁੱਖੀ ਸੰਵੇਦਨਾ ਤੇ ਯੁੱਗ ਚਿੰਤਨ ਦਾ ਦਰਪਣ ਹਨ-ਡਾ. ਰਵੀ ਰਵਿੰਦਰ
Ad Position 24
No active advertisement