05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਹਾਈ ਕੋਰਟ ਵਲੋਂ ਨਗਰ ਨਿਗਮ ਦੇ ਮੇਅਰ ਦੀ ਚੋਣ ਸੰਬੰਧੀ 28 ਅਗਸਤ ਨੂੰ ਸੁਣਵਾਈ ਲਈ ਨੋਟਿਸ ਆਫ ਮੋਸ਼ਨ ਜਾਰੀ

Ad Position 21
No active advertisement
ਅਜੀਤ ਡੈਸਕ 31-07-2026
ਕਪੂਰਥਲਾ, 30 ਜੁਲਾਈ (ਅਮਰਜੀਤ ਕੋਮਲ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ ਕਪੂਰਥਲਾ ਦੇ ਮੇਅਰ ਦੀ ਚੋਣ ਨੂੰ ਚਣੌਤੀ ਦੇਣ ਲਈ ਰਾਣਾ ਗੁਰਜੀਤ ਸਿੰਘ ਤੇ ਕੁਲਜੀਤ ਸਿੰਘ ਵਲੋਂ ਦਾਇਰ ਕਰਵਾਈਆਂ ਪਟੀਸ਼ਨਾਂ ‘ਤੇ ਵਕੀਲਾਂ ਦੀ ਹੜਤਾਲ ਕਾਰਨ 28 ਅਗਸਤ ਨੂੰ ਸੁਣਵਾਈ ਲਈ ਸਬੰਧਿਤ ਧਿਰਾਂ ਨੂੰ ਨੋਟਿਸ ਆਫ ਮੋਸ਼ਨ ਜਾਰੀ ਕੀਤਾ ਹੈ | ਇੱਥੇ ਵਰਨਣਯੋਗ ਹੈ ਕਿ ਮਾਨਯੋਗ ਹਾਈ ਕੋਰਟ ਵਲੋਂ ਬੀਤੀ 14 ਜੁਲਾਈ ਨੂੰ ਦਾਇਰ ਕਰਵਾਈਆਂ ਗਈਆਂ ਦੋ ਪਟੀਸ਼ਨਾਂ ‘ਤੇ ਫ਼ੈਸਲਾ ਸੁਣਾਉਂਦਿਆਂ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਪ੍ਰਕਿਰਿਆ ‘ਤੇ ਅੰਤਿ੍ਮ ਰੋਕ ਲਗਾ ਦਿੱਤਾ ਤੇ ਅਦਾਲਤ ਨੇ ਆਪਣੇ ਹੁਕਮਾਂ ਵਿਚ ਅਗਲੇ ਆਦੇਸ਼ਾਂ ਤੱਕ ਨਗਰ ਨਿਗਮ ਦਾ ਸਮੁੱਚਾ ਪ੍ਰਸ਼ਾਸ਼ਕੀ ਕੰਮਕਾਜ ਦੇਖਣ ਲਈ ਨਿਗਮ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਸੀ ਤੇ ਇਸੇ ਦੌਰਾਨ ਹੀ ਮਾਨਯੋਗ ਹਾਈ ਕੋਰਟ ਨੇ ਚੋਣ ਪ੍ਰਕਿਰਿਆ ਸਬੰਧੀ ਵੀਡੀਓਗ੍ਰਾਫੀ ਦੀ ਜਾਂਚ ਲਈ ਸੈਂਟਰਲ ਫੋਰੈਂਸਿਕ ਸਾਇੰਸ ਲੈਬਾਰਟਰੀ ਨੂੰ ਭੇਜਣ ਦੇ ਹੁਕਮ ਦਿੱਤੇ ਸਨ ਤੇ ਇਹ ਵੀ ਸਪਸ਼ਟ ਕੀਤਾ ਗਿਆ ਸੀ ਕਿ ਜਾਂਚ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ | ਇਸੇ ਦੌਰਾਨ ਹੀ ਵਿਰੋਧੀ ਧਿਰ ਦੇ 24 ਕੌਂਸਲਰਾਂ ਨੂੰ 30 ਜੁਲਾਈ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ, ਪਰ ਅੱਜ ਹਾਈ ਕੋਰਟ ਵਿਚ ਵਕੀਲਾਂ ਦੀ ਹੜਤਾਲ ਕਾਰਨ ਇਸ ਮਾਮਲੇ ਵਿਚ ਸੁਣਵਾਈ ਨਾ ਹੋਣ ਕਾਰਨ ਮਾਨਯੋਗ ਅਦਾਲਤ ਵਲੋਂ ਅਗਲੀ ਸੁਣਵਾਈ ਦੀ ਤਰੀਕ 28 ਅਗਸਤ ਨਿਰਧਾਰਿਤ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ ਅਗਲੀ ਖ਼ਬਰ ਆਪ ਸਰਕਾਰ ਹੁਣ ਭਾਵੇਂ ਲੋਕਾਂ ਦੇ ਘਰਾਂ ਵਿਚ ਸੋਨੇ ਦੀਆਂ ਇੱਟਾਂ ਵੀ ਲਗਾ ਦੇਵੇ ਪਰ ਲੋਕ ਇਸ ਨੂੰ ਵੋਟ ਨਹੀਂ ਦੇਣਗੇ-ਆਹਲੀ
Ad Position 24
No active advertisement