05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 31-07-2026

ਕਪੂਰਥਲਾ, 30 ਜੁਲਾਈ (ਅਮਨਜੋਤ ਸਿੰਘ ਵਾਲੀਆ)-ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਰੋਕ ਕੇ ਉਨ੍ਹਾਂ ਦੀ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਕਸ਼ਮੀਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਬੂਟਾਂ ਨੇ ਦੱਸਿਆ ਕਿ ਉਹ ਆਪਣੇ ਸਾਥੀ ਜਸਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਬੂਟਾਂ ਆ ਰਹੇ ਸੀ, ਜਦੋਂ ਉਹ ਆਪਣੇ ਪਿੰਡ ਦੇ ਨੇੜੇ ਪਹੁੰਚੇ ਤਾਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਨੂੰ ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ ਅਗਲੀ ਖ਼ਬਰ ਹਾਈ ਕੋਰਟ ਵਲੋਂ ਨਗਰ ਨਿਗਮ ਦੇ ਮੇਅਰ ਦੀ ਚੋਣ ਸੰਬੰਧੀ 28 ਅਗਸਤ ਨੂੰ ਸੁਣਵਾਈ ਲਈ ਨੋਟਿਸ ਆਫ ਮੋਸ਼ਨ ਜਾਰੀ
Ad Position 24
No active advertisement