ਸੁਲਤਾਨਪੁਰ ਲੋਧੀ, 31 ਜੁਲਾਈ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਸਰਦਾਰ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਸਮਾਗਮ ਚ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਨੇ ਸ਼ਹੀਦ ਊਧਮ ਸਿੰਘ ਦੀ ਦੇਸ਼ ਲਈ ਕੀਤੀ ਕੁਰਬਾਨੀ ਨੂੰ ਯਾਦ ਰੱਖਣ ਦਾ ਸੁਨੇਹਾ ਦਿੱਤਾ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਸ਼ਹੀਦ ਸਰਦਾਰ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ ਅਤੇ ਦੱਸਿਆ ਗਿਆ ਕਿ ਸੁਤੰਤਰਤਾ ਸੰਗਰਾਮ ਦੇ ਇਤਿਹਾਸ ਵਿਚ ਅਮਰ ਹੋਏ ਸ਼ਹੀਦ ਸਰਦਾਰ ਊਧਮ ਸਿੰਘ ਦੀ ਸ਼ਹਾਦਤ ਦੇਸ਼ ਵਾਸੀਆਂ ਨੂੰ ਸਦਾ ਹੀ ਜਬਰ ਜ਼ੁਲਮ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ | ਇਸ ਮੌਕੇ ਡਾ. ਮਨੀ ਛਾਬੜਾ, ਪ੍ਰੋ. ਸੁਖਪਾਲ ਸਿੰਘ, ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਰਾਜਪ੍ਰੀਤ ਕੌਰ ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਅਰਸ਼ਪ੍ਰੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਰਮਨ, ਪ੍ਰੋ. ਅਮਨਦੀਪ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਸੰਦੀਪ ਕੌਰ, ਪ੍ਰੋ. ਹਰਜਾਪ ਸਿੰਘ, ਪ੍ਰੋ. ਨੀਵਿਆਂ ਸ਼ਰਮਾ, ਪ੍ਰੋ. ਪ੍ਰਵੀਨ ਕੌਰ, ਪ੍ਰੋ. ਰਮਨਦੀਪ, ਪ੍ਰੋ. ਇਸ਼ਿਤਾ ਆਦਿ ਵੀ ਹਾਜ਼ਰ ਸਨ |