01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਬੀ. ਬੀ. ਏ. ਸਮੈਸਟਰ ਛੇਵੇਂ ਦੀ ਵਿਦਿਆਰਥਣ ਨਿਧੀ ਯਾਦਵ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀ

Ad Position 21
No active advertisement
ਅਜੀਤ ਡੈਸਕ 01-08-2026

ਕਪੂਰਥਲਾ, 31 ਜੁਲਾਈ (ਵਿ.ਪ੍ਰ.)- ਹਿੰਦੂ ਕੰਨਿਆ ਕਾਲਜ ਕਪੂਰਥਲਾ ਦਾ ਬੀ. ਬੀ. ਏ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਮਰਸ ਵਿਭਾਗ ਦੀ ਮੁਖੀ ਡਾ. ਨੀਤੂ ਭਾਰਗਵ ਨੇ ਦੱਸਿਆ ਕਿ ਬੀ.ਬੀ.ਏ. ਛੇਵੇਂ ਸਮੈਸਟਰ ਦੀ ਵਿਦਿਆਰਥਣ ਨਿਧੀ ਯਾਦਵ ਸਪੁੱਤਰੀ ਜਗਦੀਸ਼ ਪ੍ਰਸ਼ਾਦ ਨੇ 7.96 ਸੀ.ਜੀ.ਪੀ.ਏ. ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਮੈਰਿਟ ਸੂਚੀ ਵਿਚ ਚੌਥੇ ਸਥਾਨ ‘ਤੇ ਆਪਣਾ ਨਾਂਅ ਦਰਜ ਕਰਵਾਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਉਨ੍ਹਾਂ ਕਿਹਾ ਕਿ ਬੀ.ਬੀ.ਏ. ਦੇ ਬਾਕੀ ਵਿਦਿਆਰਥੀ ਵੀ ਫ਼ਸਟ ਡਵੀਜ਼ਨ ਲੈ ਕੇ ਪਾਸ ਹੋਏ | ਉਨ੍ਹਾਂ ਕਿਹਾ ਕਿ ਕਾਲਜ ਦੇ ਬੀ.ਕਾਮ, ਬੀ.ਬੀ.ਏ., ਐਮ.ਕਾਮ ਦੇ ਨਾਲ-ਨਾਲ ਟੈਲੀ ਵਰਗੇ ਵੈਲਿਯੂ ਏਡਿਡ ਵਰਗੇ ਕੋਰਸ ਵੀ ਸਫਲਤਾਪੂਰਵਕ ਕਰਵਾਏ ਜਾ ਰਹੇ ਹਨ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਉਪਰੰਤ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜੇ ਹੋਣ ਦੇ ਸਮਰੱਥ ਬਣਾਉਂਦੇ ਹਨ | ਇਸੇ ਦੌਰਾਨ ਹੀ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ, ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਬੀ.ਬੀ.ਏ. ਸਮੈਸਟਰ ਛੇਵਾਂ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਮੰਡਲ ਸ਼ਾਹਕੋਟ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ
Ad Position 24
No active advertisement