01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮਹਿਲਾ ਮੰਡਲ ਸ਼ਾਹਕੋਟ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

Ad Position 21
No active advertisement
ਅਜੀਤ ਡੈਸਕ 01-08-2026
ਸ਼ਾਹਕੋਟ, 31 ਜੁਲਾਈ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ’ਚ ਮਹਿਲਾ ਮੰਡਲ ਵਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪ੍ਰਧਾਨ ਸੁਖਜੀਤ ਕੌਰ ਤੇ ਚੇਅਰਪਰਸਨ ਅਮਰਜੀਤ ਕੌਰ ਸਚਦੇਵਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਮਹਿਲਾ ਮੰਡਲ ਦੀਆਂ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਮਹਾਨ ਦੇਸ਼ ਭਗਤ ਨੂੰ ਸਿਜਦਾ ਕੀਤਾ ਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਮਹਿਲਾ ਮੰਡਲ ਦੀ ਜਨਰਲ ਸਕੱਤਰ ਕੁਲਵਿੰਦਰ ਕੌਰ ਸਾਗਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸਾਡਾ ਅਨਮੋਲ ਸਰਮਾਇਆ ਹਨ। ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ’ਤੇ ਚੱਲਣਾ ਚਾਹੀਦਾ ਹੈ ਅਤੇ ਦੇਸ਼ ਦੀ ਤਰੱਕੀ, ਅਖੰਡਤਾ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੇਸ਼ ਦੀ ਆਜ਼ਾਦੀ ਤੇ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦਾ ਬਦਲਾ ਲੈਣ ਲਈ ਜੋ ਵੱਡੀ ਕੁਰਬਾਨੀ ਦਿੱਤੀ ਹੈ, ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਰਾਜਵਿੰਦਰ ਕੌਰ ਕੋਟਲੀ ਪ੍ਰਧਾਨ ਮਹਿਲਾ ਮੰਡਲ ਇਕਾਈ ਕੋਟਲੀ ਗਾਜਰਾਂ, ਪਿੰਕੀ ਅਰੋੜਾ ਵਾਈਸ ਪ੍ਰਧਾਨ, ਰਾਜਵਿੰਦਰ ਕੌਰ ਮੀਡੀਆ ਇੰਚਾਰਜ, ਰਮਾ ਰਾਣੀ ਸਲਾਹਕਾਰ, ਮਨਜੀਤ ਕੌਰ, ਸੁਰਿੰਦਰ ਕੌਰ, ਰੀਟਾ ਸੋਬਤੀ, ਬਲਜਿੰਦਰ ਕੌਰ, ਮਨਜੀਤ ਕੌਰ, ਸਰੋਜ ਰਾਣੀ, ਪ੍ਰਿਅੰਕਾ ਪੁਰੀ, ਰਮਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਚ ਕਰਵਾਇਆ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਲੇਖ ਲਿਖਣ ਦਾ ਮੁਕਾਬਲਾ ਅਗਲੀ ਖ਼ਬਰ ਬੀ. ਬੀ. ਏ. ਸਮੈਸਟਰ ਛੇਵੇਂ ਦੀ ਵਿਦਿਆਰਥਣ ਨਿਧੀ ਯਾਦਵ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀ
Ad Position 24
No active advertisement