01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਲਾਇਲਪੁਰ ਖ਼ਾਲਸਾ ਕਾਲਜ ਵਿਚ ਕਰਵਾਇਆ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਲੇਖ ਲਿਖਣ ਦਾ ਮੁਕਾਬਲਾ

Ad Position 21
No active advertisement
ਅਜੀਤ ਡੈਸਕ 01-08-2026
ਕਪੂਰਥਲਾ, 31 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਕਾਲਜ ਦੇ ਰੈੱਡ ਰੀਬਨ ਕਲੱਬ, ਐਨ.ਐਸ.ਐਸ. ਤੇ ਇਤਿਹਾਸ ਵਿਭਾਗ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਵਿਦਿਆਰਥੀਆਂ ਦਾ ਲੇਖ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ 40 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ਸ਼ਹੀਦ ਊਧਮ ਸਿੰਘ ਦੇ ਜੀਵਨ, ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵਲੋਂ ਦਿੱਤੀ ਗਈ ਕੁਰਬਾਨੀ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਨੌਜਵਾਨਾ ਲਈ ਪ੍ਰੇਰਨਾ ਸਰੋਤ ਹੈ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਇਤਿਹਾਸ ਪ੍ਰਤੀ ਜਾਗਰੂਕਤਾ, ਦੇਸ਼ ਪ੍ਰੇਮ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਜੀਵਨ ਨੂੰ ਆਪਣੇ ਆਦਰਸ਼ਾਂ ਵਿਚ ਅਪਣਾਉਣਾ ਹਰੇਕ ਨਾਗਰਿਕ ਦਾ ਫ਼ਰਜ ਹੈ | ਰੈੱਡ ਰਿਬਨ ਕਲੱਬ ਤੇ ਐਨ.ਐਸ.ਐਸ ਦੇ ਇੰਚਾਰਜ ਪ੍ਰੋ. ਮਨਜਿੰਦਰ ਸਿੰਘ ਜੌਹਲ ਤੇ ਇਤਿਹਾਸ ਵਿਭਾਗ ਦੇ ਪ੍ਰੋ. ਡਿੰਪਲ ਕੁਮਾਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਜੀਵਨ ਨੌਜਵਾਨਾਂ ਲਈ ਦੇਸ਼ ਸੇਵਾ, ਹਿੰਮਤ ਤੇ ਬਲੀਦਾਨ ਦੀ ਸਦੀਵੀ ਪ੍ਰੇਰਨਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਾਹਿਤਕ ਤੇ ਬੌਧਿਕ ਮੁਕਾਬਲੇ ਵਿਦਿਆਰਥੀਆਂ ਵਿਚ ਖ਼ੋਜ, ਚਿੰਤਨ ਤੇ ਰਾਸ਼ਟਰੀ ਜਾਗਰੂਕਤਾ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ | ਲੇਖ ਲਿਖਣ ਦੇ ਮੁਕਾਬਲੇ ਵਿਚ ਬੀ.ਏ. ਤੀਜੇ ਸਮੈਸਟਰ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਪਹਿਲਾ, ਸੁਖਦਮਨ ਕੌਰ ਨੇ ਦੂਜਾ ਤੇ ਬੀ.ਏ. ਸਮੈਸਟਰ ਪਹਿਲਾ ਦੀ ਵਿਦਿਆਰਥਣ ਸਿਮਰਨ ਨੇ ਤੀਜਾ ਸਥਾਨ ਹਾਸਲ ਕੀਤਾ | ਮੁਕਾਬਲੇ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਪ੍ਰੋ. ਮਨਜਿੰਦਰ ਸਿੰਘ ਜੌਹਲ, ਪ੍ਰੋ. ਡਿੰਪਲ ਕੁਮਾਰ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਵਲੋਂ ਦਰਸਾਏ ਰਾਹ ‘ਤੇ ਚੱਲਣ ਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਸੰਕਲਪ ਲਿਆ |
Ad Position 22
No active advertisement
ਪਿਛਲੀ ਖ਼ਬਰ ਫੱਤੂਢੀਂਗਾ ਬਲਾਕ ਦੇ ਆਮ ਲੋਕ ਰਾਣਾ ਇੰਦਰ ਪ੍ਰਤਾਪ ਸਿੰਘ ਨਾਲ ਚਟਾਨ ਵਾਂਗ ਖੜੇ-ਬੱਬੂ ਖੈੜਾ ਅਗਲੀ ਖ਼ਬਰ ਮਹਿਲਾ ਮੰਡਲ ਸ਼ਾਹਕੋਟ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ
Ad Position 24
No active advertisement