01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਰਾਣਾ ਧੜੇ ਨੂੰ ਵੱਡਾ ਝਟਕਾ, ਬਲਾਕ ਸੰਮਤੀ ਫੱਤੂਢੀਂਗਾ ਦੀ ਵਾਈਸ ਚੇਅਰਮੈਨ ਦਲਜੀਤ ਕੌਰ ਨੇ ਫੜਿਆ ‘ਆਪ’ ਦਾ ਪੱਲਾ

Ad Position 21
No active advertisement
01-08-2026
ਭੰਡਾਲ ਬੇਟ, 31 ਜਨਵਰੀ ਜੁਲਾਈ (ਜੋਗਿੰਦਰ ਸਿੰਘ ਜਾਤੀਕੇ)- ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਨੂੰ ਉਸ ਵਕਤ ਵੱਡਾ ਝਟਕਾ ਲਗਾ ਜਦੋਂ ਬਲਾਕ ਸੰਮਤੀ ਫੱਤੂਢੀਂਗਾ ਦੀ ਵਾਈਸ ਚੇਅਰਮੈਨ ਦਲਜੀਤ ਕੌਰ ਨੇ ਫਿਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਇਸ ਮੌਕੇ ਦਲਜੀਤ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਤੇ ਸਰਪੰਚ ਬਿਕਰਮ ਸਿੰਘ ਉੱਚਾ, ਸਾਬਕਾ ਸਰਪੰਚ ਮੇਜਰ ਸਿੰਘ ਸੁਰਖਪੁਰ, ਸਰਪੰਚ ਹਰਬੰਸ ਸਿੰਘ ਸੁਰਖਪੁਰ, ਮਨਜੀਤ ਸਿੰਘ ਖੀਰਾਂਵਾਲੀ, ਨੰਬਰਦਾਰ ਮਹਿੰਦਰ ਸਿੰਘ, ਕਬੱਡੀ ਖਿਡਾਰੀ ਬਿੱਲਾ ਸੁਰਖਪੁਰ ਤੇ ਕਰਨੈਲ ਸਿੰਘ ਅਕਬਰਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਨਾ ਹੋਣ ’ਤੇ ਨਿਗਮ ਦੇ ਮੁਲਾਜ਼ਮਾਂ ਦੀ ਹੜ... ਅਗਲੀ ਖ਼ਬਰ ਮਾਸਟਰ ਮਹਿੰਦਰ ਸਿੰਘ ਬਾਜਵਾ ਨਹੀਂ ਰਹੇ
Ad Position 24
No active advertisement