01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਨਾ ਹੋਣ ’ਤੇ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਜਾਰੀ

Ad Position 21
No active advertisement
ਅਜੀਤ ਡੈਸਕ 01-08-2026

ਕਪੂਰਥਲਾ, 31 ਜੁਲਾਈ (ਅਮਰਜੀਤ ਕੋਮਲ)-ਨਗਰ ਨਿਗਮ ਦੇ ਮੁਲਾਜ਼ਮਾਂ ਨੇ ਬੀਤੇ ਦਿਨੀਂ ਬਰਨਾਲਾ ਪੁਲਿਸ ਵਲੋਂ ਆਪਣੀ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ‘ਤੇ ਕੀਤੇ ਗਏ ਲਾਠੀ ਚਾਰਜ ਦੇ ਵਿਰੋਧ ਵਿਚ ਚੱਲ ਰਹੀ ਹੜਤਾਲ ਦੇ ਅੱਜ 8ਵੇਂ ਦਿਨ ਨਿਗਮ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਨਿਗਮ ਦੇ ਮੁਲਾਜ਼ਮਾਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਬਰਨਾਲਾ ਵਿਚ ਸਫ਼ਾਈ ਸੇਵਕਾਂ ‘ਤੇ ਲਾਠੀਚਾਰਜ ਕਰਨ ਵਾਲੇ ਡੀ. ਐਸ. ਪੀ., ਐਸ. ਐਚ. ਓ. ਤੇ ਹੋਰ ਅਧਿਕਾਰੀਆਂ ‘ਤੇ ਇਰਾਦਾ ਕਤਲ, ਐਸ.ਸੀ./ਐਸ.ਟੀ. ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ | ਧਰਨੇ ਨੂੰ ਸੰਬੋਧਨ ਕਰਦਿਆਂ ਗੋਪਾਲ ਥਾਪਰ ਪ੍ਰਧਾਨ ਨਗਰ ਪਾਲਿਕਾ ਕਰਮਚਾਰੀ ਸੰਗਠਨ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਨੂੰ ਇਨਸਾਫ਼ ਦੇਣ ਦੀ ਬਜਾਏ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਹੈ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਉਨ੍ਹਾਂ ਦੇ ਧਰਨਿਆਂ ਵਿਚ ਸ਼ਮੂਲੀਅਤ ਕਰਕੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੇ ਸਨ ਕਿ ਪੰਜਾਬ ਵਿਚ ਉਨ੍ਹਾਂ ਦੀ ਸਰਕਾਰ ਬਣਨ ‘ਤੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਮੁਲਾਜ਼ਮਾਂ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ | ਸੰਗਠਨ ਦੇ ਸੂਬਾਈ ਪ੍ਰਧਾਨ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਹੁਣ ਜਦੋਂ ਮੁਲਾਜ਼ਮ ਆਪਣੀਆਂ ਮੰਗਾ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਹਨ ਤਾਂ ਆਪ ਦੇ ਆਗੂ ਆਪਣੇ ਸਾਰੇ ਵਾਅਦੇ ਭੁੱਲ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ | ਇੱਥੇ ਵਰਨਣਯੋਗ ਹੈ ਕਿ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਜਨਤਕ ਥਾਵਾਂ ‘ਤੇ ਕੂੜੇ ਦੇ ਢੇਰ ਵੱਧ ਰਹੇ ਹਨ ਜਿਸ ਕਾਰਨ ਸ਼ਹਿਰ ਵਿਚ ਬਿਮਾਰੀ ਫੈਲਣ ਦਾ ਖ਼ਤਰਾ ਵੱਧ ਗਿਆ ਹੈ | ਇਸੇ ਦੌਰਾਨ ਹੀ ਨਗਰ ਨਿਗਮ ਦੇ ਪ੍ਰਸ਼ਾਸਨ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੇ ਬੀਤੇ ਦਿਨ ਨਗਰ ਨਿਗਮ ਦੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਸੀ ਕਿ ਕੂੜੇ ਕਾਰਨ ਸ਼ਹਿਰ ਵਿਚ ਦਿਨ ਬਾ ਦਿਨ ਹੋ ਹਲਾਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚੋਂ ਕੂੜਾ ਚੁੱਕਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣ | ਡਿਪਟੀ ਕਮਿਸ਼ਨਰ ਵਲੋਂ ਦਿੱਤੀ ਗਈ ਹਦਾਇਤਾਂ ਦੇ ਬਾਵਜੂਦ ਕੂੜਾ ਚੁੱਕਣ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ਤੇ ਕੂੜ ਦੇ ਵੱਧ ਰਹੇ ਢੇਰਾਂ ਕਾਰਨ ਸ਼ਹਿਰ ਨਰਕ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਭੁੱਖ ਹੜਤਾਲ ਅਗਲੀ ਖ਼ਬਰ ਰਾਣਾ ਧੜੇ ਨੂੰ ਵੱਡਾ ਝਟਕਾ, ਬਲਾਕ ਸੰਮਤੀ ਫੱਤੂਢੀਂਗਾ ਦੀ ਵਾਈਸ ਚੇਅਰਮੈਨ ਦਲਜੀਤ ਕੌਰ ਨੇ ਫੜਿਆ ‘ਆਪ’ ਦਾ ਪੱਲਾ
Ad Position 24
No active advertisement