01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ’ਚ ਭੁੱਖ ਹੜਤਾਲ

Ad Position 21
No active advertisement
ਅਜੀਤ ਡੈਸਕ 01-08-2026

ਕਪੂਰਥਲਾ, 31 ਜੁਲਾਈ (ਅਮਰਜੀਤ ਕੋਮਲ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਵਲੋਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿਚ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ 11ਵੇਂ ਦਿਨ ਵਿਚ ਦਾਖਲ ਹੋ ਗਈ | ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਕਰਮਜੀਤ ਸਿੰਘ ਥਿੰਦ, ਐਡਵੋਕੇਟ ਪਰਮਜੀਤ ਸਿੰਘ ਹੰਸਪਾਲ, ਐਡਵੋਕੇਟ ਰਜਤ ਢਿੱਲੋਂ, ਐਡਵੋਕੇਟ ਮਨੂ ਦੇਵ ਗੋਤਮ, ਐਡਵੋਕੇਟ ਅਸ਼ੀਸ਼ ਕੁਮਾਰ, ਐਡਵੋਕੇਟ ਪਿ੍ੰਸ ਕੌਸ਼ਲ ਤੇ ਐਡਵੋਕੇਟ ਪੀ.ਐਸ. ਭੰਮਰਾ ਭੁੱਖ ਹੜਤਾਲ ‘ਤੇ ਬੈਠੇ | ਇਸੇ ਦੌਰਾਨ ਹੀ ਭਾਜਪਾ ਦੇ ਹਲਕਾ ਕਪੂਰਥਲਾ ਦੇ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਬਾਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ ਇਸ ਮਸਲੇ ਦੇ ਹੱਲ ਲਈ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜਨ ਰਾਮ ਮੇਘਵਾਲ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਇਸ ਮਸਲੇ ਦਾ ਤੁਰੰਤ ਨਿਪਟਾਰਾ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਪੱਤਰ ਵਿਚ ਪਾਰਟੀ ਦੇ ਸੂਬਾਈ ਪ੍ਰਧਾਨ ਨੇ ਕਾਨੂੰਨੀ ਸੇਵਾਵਾਂ ਅਥਾਰਿਟੀ ਐਕਟ 1987 ਤਹਿਤ ਬਣਾਏ ਗਏ ਲੀਗਲ ਏਡ ਡਿਫੈਂਸ ਕਾਊਾਸਲ ਦੀ ਨੀਤੀ ਦੇ ਮੌਜੂਦਾ ਢਾਂਚੇ ਤੇ ਲਾਗੂ ਕਰਨ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ | ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ ਪਾਰਟੀ ਦੇ ਸੂਬਾਈ ਪ੍ਰਧਾਨ ਨੇ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ | ਉਨ੍ਹਾਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਲੋੜ ਪਈ ਤਾਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਬਾਰ ਐਸੋਸੀਏਸ਼ਨ ਦੇ ਆਗੂਆਂ ਦੀ ਕੇਂਦਰੀ ਕਾਨੂੰਨੀ ਤੇ ਨਿਆਂ ਮੰਤਰੀ ਨਾਲ ਮੀਟਿੰਗ ਕਰਵਾਉਣ ਵਿਚ ਸਹਿਯੋਗ ਦੇਣਗੇ | ਇਸ ਮੌਕੇ ਬੋਲਦਿਆਂ ਐਡਵੋਕੇਟ ਸੁਖਵਿੰਦਰ ਸਿੰਘ ਮੱਲ੍ਹੀ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਿਹਾ ਕਿ ਲੀਗਲ ਏਡ ਡਿਫੈਂਸ ਕਾਊਾਸਲ ਨੀਤੀ ਵਕੀਲ ਭਾਈਚਾਰੇ ਦੇ ਹਿੱਤ ਵਿਚ ਨਹੀਂ | ਇਸ ਲਈ ਇਹ ਨੀਤੀ ਬਿਨਾ ਦੇਰੀ ਵਾਪਸ ਲਈ ਜਾਵੇ | ਅੱਜ ਬਾਰ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਬਾਵਾ, ਅਸ਼ੀਸ਼ ਭੋਲਾ, ਪਰਮਜੀਤ ਸਿੰਘ ਰਕੇਸ਼ ਸ਼ਰਮਾ, ਐਸ.ਪੀ.ਐਸ. ਰੱਤੀ, ਤੇਜਪਾਲ ਸਿੰਘ, ਵਿਨੇ ਗਰਗ, ਆਰ.ਪੀ.ਐਸ. ਬਾਜਵਾ, ਨਿਤਿਨ ਸ਼ਰਮਾ, ਦਲਜੀਤ ਸਿੰਘ, ਹਰਪ੍ਰੀਤ ਸਿੰਘ, ਮੁਕੇਸ਼ ਗੁਪਤਾ, ਨਰਿੰਦਰ ਰਾਜੂ, ਸੁਖਵਿੰਦਰ ਜਸਵਾਲ, ਅਰੁਨ ਸਹੋਤਾ, ਮਨੀਸ਼ ਲੂਥਰਾ, ਬਲਰਾਜ ਜੀਤ ਬਾਜਵਾ, ਐਨ.ਐਸ. ਨੂਰ, ਗੁਰਜਿੰਦਰਪਾਲ ਸਿੰਘ, ਵਿਕਾਸ ਉੱਪਲ, ਕਰਨਦੀਪ ਵਸ਼ਿਸਠ, ਸੁਰਿੰਦਰ ਕੁਮਾਰ ਸ਼ਰਮਾ, ਗੁਰਪ੍ਰੀਤ ਭੱਟੀ, ਸਾਹਿਲ ਕੌਂਡਲ, ਹਰਦਵਿੰਦਰ ਚੀਮਾ, ਜਗਦੀਸ਼ ਅਟਾਰੀਆ, ਰਾਜਾ ਢਿੱਲੋਂ, ਰਾਜਾ ਅਹਿਮਦਪੁਰ, ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਹੈਰੀ ਸ਼ਰਮਾ, ਭਾਜਪਾ ਦੇ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਐਸ. ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਭਾਜਪਾ ਆਗੂ ਕਪੂਰ ਚੰਦ ਥਾਪਰ, ਐਡਵੋਕੇਟ ਪਿਊਸ਼ ਮਨਚੰਦਾ, ਪ੍ਰੋ. ਅਨੁਰਾਗ ਸ਼ਰਮਾ, ਮੱਸਾ ਸਿੰਘ ਮਾਡਲ ਟਾਊਨ, ਕਮਲ ਪ੍ਰਭਾਕਰ, ਲੱਕੀ ਸਰਪੰਚ, ਰਾਜਨ ਠੀਗੀ, ਡਾ. ਅਮਰਨਾਥ ਤੋਂ ਇਲਾਵਾ ਬਾਰ ਦੇ ਮੈਂਬਰ ਤੇ ਭਾਜਪਾ ਦੇ ਹੋਰ ਕਈ ਪ੍ਰਮੁੱਖ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੈਟਰੋਲ ਪੰਪ ’ਤੇ ਸੁੱਤੇ ਮਜ਼ਦੂਰ ਦਾ ਮੋਬਾਈਲ ਚੋਰੀ, ਸੀ.ਸੀ.ਟੀ.ਵੀ. ਵਿਚ ਕੈਦ ਹੋਏ ਦੋ ਸ਼ੱਕੀ ਅਗਲੀ ਖ਼ਬਰ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਨਾ ਹੋਣ ’ਤੇ ਨਿਗਮ ਦੇ ਮੁਲਾਜ਼ਮਾਂ ਦੀ ਹੜ...
Ad Position 24
No active advertisement